ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮੌਸਮ ਵਿਚ ਇਕ ਵਾਰ ਫਿਰ ਤੋਂ ਵੱਡੀ ਤਬਦੀਲੀ ਦੇਖਣ ਨੂੰ ਮਿਲੇਗੀ। ਅਗਲੇ 5 ਦਿਨਾਂ ਲਈ IMD ਵੱਲੋਂ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਦੱਸ ਦੇਈਏ ਕਿ ਭਾਰਤ ਮੌਸਮ ਵਿਗਿਆਨ ਚੰਡੀਗੜ੍ਹ ਕੇਂਦਰ ਵੱਲੋਂ 8 ਅਗਸਤ ਤੋਂ 11 ਅਗਸਤ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਲਈ ਪਠਾਨਕੋਟ, ਗੁਰਦਾਸਪੁਰ, ਨਵਾਂਸ਼ਹਿਰ, ਰੂਪਨਗਰ ਤੇ ਮੋਹਾਲੀ ਸਣੇ ਕੀ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ ਤੇ ਦੂਜੇ ਪਾਸੇ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਲੁਧਿਆਣਾ ਤੇ ਪਟਿਆਲਾ ਵਰਗੇ ਜ਼ਿਲ੍ਹਿਆਂ ਵਿਚ 25 ਤੋਂ 50 ਫੀਸਦੀ ਮੀਂਹ ਪੈ ਸਕਦਾ ਹੈ। ਅੱਜ ਮੀਂਹ ਦੀ ਰਫਤਾਰ ਵਿਚ ਕਮੀ ਆਉਣ ਦੀ ਸੰਭਾਵਨਾ ਹੈ ।
ਇਹ ਵੀ ਪੜ੍ਹੋ : ਗੁਰਸਿਮਰਨ ਸਿੰਘ ਮੰਡ ਦੇ ਨਾਲ ਹੋਈ ਕੁੱਟਮਾਰ, ਵਾਇਰਲ ਵੀਡੀਓ ‘ਚ ਮੁਆਫ਼ੀ ਮੰਗਦੇ ਨਜ਼ਰ ਆਏ ਕਾਂਗਰਸੀ ਆਗੂ
ਪਰ ਉੱਤਰੀ ਜ਼ਿਲ੍ਹੇ ਜਿਵੇਂ ਪਠਾਨਕੋਟ ਤੇ ਗੁਰਦਾਸਪੁਰ ਵਿਚ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ। ਦੂਜੇ ਪਾਸੇ 9 ਅਗਸਤ ਤੋਂ 11 ਅਗਸਤ ਤੱਕ ਮੀਂਹ ਵਿਚ ਤੇਜ਼ੀ ਆਉਣ ਦੀ ਸੰਭਾਵਨਾ ਹੈ। ਫਾਜ਼ਿਲਕਾ, ਮੁਕਸਤਰ, ਬਠਿੰਡਾ ਅਤੇ ਮਾਨਸਾ ਵਰਗੇ ਜ਼ਿਲ੍ਹਿਆਂ ਵਿਚ ਅਗਲੇ 5 ਦਿਨਾਂ ਦੌਰਾਨ ਹਲਕਾ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਨੀਵੇਂ ਇਲਾਕਿਆਂ ਵਿਚ ਰਹਿਣ ਵਾਲੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਉਥੇ ਹੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀਆਂ ਨੇ ਅਗਲੇ 3 ਤੋਂ 4 ਦਿਨਾਂ ਦੌਰਾਨ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਮੌਸਮ ਦੀ ਇਸ ਤਬਦੀਲੀ ਨਾਲ ਕਿਸਾਨਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








