ਬੀਤੇ ਕੱਲ੍ਹ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਦੀ ਕੁੱਟਮਾਰ ਹੋਈ ਜਿਸ ਮਗਰੋਂ ਹੁਣ ਗੁਰਸਿਮਰਨ ਸਿੰਘ ਮੰਡ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਉੱਥੇ ਲਗਭਗ 50 ਤੋਂ ਬਾਅਦ 1000 ਦੇ ਕਰੀਬ ਲੋਕ ਇਕੱਠੇ ਹੋਏ ਸਨ। ਮੈਨੂੰ ਗੁਰੂ ਘਰ ਦੇ ਅੰਦਰ ਨਹੀਂ ਜਾਣ ਦਿੱਤਾ ਗਿਆ। ਮੈਂ ਗੱਡੀ ‘ਚ ਬੈਠਾ ਸੀ, ਉਨ੍ਹਾਂ ਨੇ ਇੱਟਾਂ ਨਾਲ ਮੇਰੀ ਗੱਡੀ ਦੀ ਭੰਨਤੋੜ ਕੀਤੀ। ਸਾਰਿਆਂ ਨੇ ਮੈਨੂੰ ਤੇ ਮੇਰੇ ਬੇਟੇ ਨੂੰ ਬੁਰੀ ਤਰ੍ਹਾਂ ਕੁੱਟਿਆ। ਉਨ੍ਹਾਂ ਨੇ ਮੇਰੇ ਦੰਦ ਵੀ ਤੋੜ ਦਿੱਤੇ, ਉਹ ਮੈਨੂੰ ਮਾਰਨ ਦੀ ਧਮਕੀ ਦੇ ਰਹੇ ਸਨ ਪਰ ਮੈਂ ਬਦਲਾ ਜ਼ਰੂਰ ਲਵਾਂਗਾ।
ਮੰਡ ਨੇ ਕਿਹਾ ਕਿ ਪ੍ਰਧਾਨ ਮੰਤਰੀ ਤੇ RSS ਦੇ ਪੱਖ ‘ਚ ਬੋਲਣ ਕਰਕੇ ਉਨ੍ਹਾਂ ਨੇ ਮੈਨੂੰ ਕੁੱਟਿਆ। ਜੇ ਕੌਮ ਦੀ ਗੱਲ ਕਰਨਾ ਗੁਨਾਹ ਹੈ ਤਾਂ ਮੈਨੂੰ ਇੱਛਾ ਮੌਤ ਦੇ ਦਿਓ। ਮੈਂ ਦੇਸ਼ ਦੀ ਸੇਵਾ ਕਰਦਾ ਹਾਂ। ਅਸੀਂ ਤਿੰਨ ਲੋਕ ਸੀ ਤੇ ਉਹ ਕਰੀਬ 1000 ਲੋਕ ਸਨ। ਸਾਡੇ ‘ਤੇ ਉਹ ਭਾਰੀ ਪੈ ਗਏ ਪਰ ਮੈਂ ਕਿਸੇ ਤੋਂ ਡਰਨ ਵਾਲਾ ਨਹੀਂ, ਮੈਂ ਬਦਲਾ ਜ਼ਰੂਰ ਲਵਾਂਗਾ। ਇਸ ਦੇ ਨਾਲ ਹੀ ਮੈਨੂੰ ਬਚਾਉਣ ਲਈ ਮੈਂ ਹਰਿਆਣਾ ਪੁਲਿਸ ਦਾ ਧੰਨਵਾਦ ਕਰਦਾ ਹਾਂ।
ਇਹ ਵੀ ਪੜ੍ਹੋ : ਰਾਹੁਲ ਗਾਂਧੀ ਵੱਲੋਂ ‘ਪਸੰਦੀਦਾ ਨੇਤਾ’ ਤੇ ‘Cool ਅੰਕਲ ‘ਕਹਿਣ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਵੱਡਾ ਬਿਆਨ
ਦੱਸ ਦੇਈਏ ਕਿ ਬੀਤੇ ਦਿਨੀਂ ਅੰਬਾਲਾ ਦੇ ਨੇੜੇ ਪੰਜੋਖਰਾ ਸਾਹਿਬ ਵਿਖੇ ਗੁਰਸਿਮਰਨ ਸਿੰਘ ਮੰਡ ਦੇ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਸੀ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਵੱਲੋਂ ਕੁੱਟਮਾਰ ਕਰਨ ਦੇ ਨਾਲ-ਨਾਲ ਗੱਡੀ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ ਹੈ। ਉਨ੍ਹਾਂ ਦੀ ਕਾਰ ‘ਤੇ ਵੀ ਇੱਟਾਂ ਦੇ ਨਾਲ ਹਮਲਾ ਕੀਤਾ ਗਿਆ ਹੈ। ਹਾਦਸੇ ਵਿਚ ਗੁਰਸਿਮਰਨ ਸਿੰਘ ਮੰਡ ਬੁਰੀ ਤਰ੍ਹਾਂ ਜ਼ਖਮੀ ਹੋਏ ਸਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








