ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ ਹੈ। ਸਦਨ ਵਿਚ ਅੱਜ 8 ਬਿੱਲ ਪੇਸ਼ ਕੀਤੇ ਜਾ ਸਕਦੇ ਹਨ। ਇਨ੍ਹਾਂ ਵਿਚ ਪੰਜਾਬ ਕਾਮਨ ਇੰਫ੍ਰਾਸਟਰਕਚਰ (ਸੋਧ) ਬਿਲ, ਸਕੂਲਾਂ ਵਿਚ ਮਨਮਾਨੀ ਫੀਸ ਵਾਧੇ ‘ਤੇ ਰੋਕ ਨਾਲ ਜੁੜਿਆ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਲ ਫੀਸ ਸੋਧ ਬਿੱਲ ਤੇ ਪੰਜਾਬ ਸਟੇਟ ਆਊਟਸੋਰਸਡ ਪਰਸੋਨਲ ਬਿੱਲ ਸ਼ਾਮਲ ਹਨ।
ਆਊਟਸੋਰਸ ਮੁਲਾਜ਼ਮਾਂ ਨਾਲ ਜੁੜੇ ਬਿੱਲ ਵਿਚ ਲਗਭਗ 65 ਹਜ਼ਾਰ ਆਊਟਸੋਰਸ ਮੁਲਾਜ਼ਮਾਂ ਨੂੰ ਆਊਟਸੋਰਸਿੰਗ ਤੇ ਠੇਕੇਦਾਰੀ ਵਿਵਸਥਾ ਤੋਂ ਬਾਹਰ ਕੱਢ ਕੇ ਪੰਜਾਬ ਸਰਕਾਰ ਦੇ ਅਧੀਨ ਕਾਂਟ੍ਰੈਕਟ ‘ਤੇ ਲਿਆਉਣ ਦੀ ਵਿਵਸਥਾ ਹੈ। ਇਸ ਤੋਂ ਇਲਾਵਾ ਪੰਚਾਇਤੀ ਰਾਜ ਸੋਧ ਬਿੱਲ-2026 ਵੀ ਪੇਸ਼ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ 3 ਡਿਜ਼ੀਟਲ ਯੂਨੀਵਰਸਿਟੀਆਂ ਲਈ ਤੇ GST ਸੋਧ ਬਿੱਲ ਵੀ ਪੇਸ਼ ਹੋਣਗੇ। ਵਿਕਰੀ ਦੇ ਬਾਅਦ ਦਿੱਤੀ ਜਾਣ ਵਾਲੀ ਛੋਟ ਨੂੰ ਸਮਝੌਤੇ ਦੀ ਸ਼ਰਤ ਦੇ ਬਿਨਾਂ ਕ੍ਰੈਡਿਟ ਨੋਟ ਜਾਰੀ ਕਰਕੇ ਸਪਲਾਈ ਦੀ ਕੀਮਤ ਤੋਂ ਬਾਹਰ ਰੱਖਣ ਦੀ ਇਜਾਜ਼ਤ ਦੇਣ ਦੀ ਵੀ ਵਿਵਸਥਾ ਹੈ।

ਦੂਜੇ ਪਾਸੇ ਸੈਸ਼ਨ ਦੇ ਆਖਰੀ ਦਿਨ ਵੀ ਸਦਨ ਵਿਚ ਹੰਗਾਮੇ ਦੇ ਆਸਾਰ ਹਨ। ਇਸ ਵਾਰ ਵਿਧਾਨ ਸਭਾ ਵਿਚ ਕਾਂਗਰਸੀ ਵਿਧਾਇਕਾਂ ਨੇ ਵੀ ਪੰਜਾਬ ਨਾਲ ਜੁੜੇ ਕਈ ਮੁੱਦਿਆਂ ‘ਤੇ ਸਰਕਾਰ ਨੂੰ ਘੇਰਿਆ। ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਸਦਨ ਵਿਚ ਮਾਈਨਿੰਗ ਦੇ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਘੇਰਿਆ ਤੇ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਜਵਾਬ ਮੰਗਿਆ। ਕਾਂਗਰਸ ਨੇ ਇਸ ਮਾਮਲੇ ਵਿਚ ਕਮੇਟੀ ਗਠਿਤ ਕਰਨ ਦਾ ਸੁਝਾਅ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








