ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਜਲੰਧਰ ਤੇ SBS ਨਗਰ ਪੁਲਿਸ ਨੇ ਸਾਂਝੀ ਕਾਰਵਾਈ ਕਰਦੇ ਹੋਏ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਮਾਡਿਊਲ ਦੇ ਮੁੱਖ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ਤੋਂ 86-P ਹੈਂਡ ਗ੍ਰਨੇਡ ਬਰਾਮਦ ਕੀਤਾ ਹੈ। ਪੁਲਿਸ ਮੁਤਾਬਕ ਇਸ ਕਾਰਵਾਈ ਨਾਲ ਸੂਬੇ ਵਿਚ ਸੰਭਾਵਿਤ ਅੱਤਵਾਦੀ ਹਮਲੇ ਦੀ ਸਾਜਿਸ਼ ਨੂੰ ਸਮਾਂ ਰਹਿੰਦਿਆਂ ਨਾਕਾਮ ਕਰ ਦਿੱਤਾ ਗਿਆ।
ਜਾਂਚ ਵਿਚ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਮੁਲਜ਼ਮ ਵਿਦੇਸ਼ ਵਿਚ ਬੈਠੇ ਹੈਂਡਲਰਾਂ ਦੇ ਸੰਪਰਕ ਵਿਚ ਸੀ. ਉਹ ਉਨ੍ਹਾਂ ਦੇ ਨਿਰਦੇਸ਼ ‘ਤੇ ਪੰਜਾਬ ਵਿਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ। ਪੁਲਿਸ ਮੁਤਾਬਕ ਵਿਦੇਸ਼ੀ ਹੈਂਡਲਰਸ ਦੇ ਇਸ਼ਾਰੇ ‘ਤੇ ਮੁਲਜ਼ਮ ਨੇ ਜਲੰਧਰ ਦੇ ਆਦਮਪੁਰ ਕੋਲ ਇਕ ਡੈੱਡ ਡ੍ਰਾਪ ਲੋਕੇਸ਼ਨ ਤੋਂ 86-P ਹੈਂਡ ਗ੍ਰਨੇਡ ਹਾਸਲ ਕੀਤਾ ਸੀ।
ਇਹ ਵੀ ਪੜ੍ਹੋ : ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਨਿੱਜੀ ਸਕੂਲ਼ਾਂ ਦੀ ਫੀਸ ਕੈਪਿੰਗ ਸਣੇ 8 ਬਿੱਲ ਪੇਸ਼ ਕਰ ਸਕਦੀ ਹੈ ਸਰਕਾਰ
ਇਸ ਮਾਮਲੇ ਵਿਚ ਥਾਣਾ ਸਦਰ ਨਵਾਂਸ਼ਹਿਰ ਵਿਚ ਮੁਲਜ਼ਮ ਖਿਲਾਫ BNS ਤੇ ਵਿਸਫੋਟਕ ਪਦਾਰਥ ਅਧਿਨਿਯਮ ਨਾਲ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ। ਪੁਲਿਸ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਲੈਣ ਦੀ ਤਿਆਰੀ ਕਰ ਰਹੀ ਹੈ ਤਾਂ ਕਿ ਉਸ ਤੋਂ ਪੁੱਛਗਿਛ ਕੀਤੀ ਜਾ ਸਕੇ।
ਪੁਲਿਸ ਦੀਆਂ ਟੀਮਾਂ ਅੱਤਵਾਦੀ ਮਾਡਿਊਲ ਨਾਲ ਜੁੜੇ ਨੈਟਵਰਕ ਦੀਆਂ ਕੜੀਆਂ ਖੰਗਾਲਣ ਵਿਚ ਲੱਗੀ ਹੈ। ਜਾਂਚ ਦਾ ਮੁੱਖ ਉਦੇਸ਼ ਨੈਟਵਰਕ ਵਿਚ ਸ਼ਾਮਲ ਸਥਾਨਕ ਮਦਦਗਾਰਾਂ, ਫੰਡ ਮੁਹੱਈਆ ਕਰਵਾਉਣ ਵਾਲਿਆਂ ਤੇ ਸਰਹੱਦ ਪਾਰ ਬੈਠੇ ਵਿਦੇਸ਼ੀ ਹੈਂਡਲਰਾਂ ਦੀ ਪਛਾਣ ਕਰਨਾ ਹੈ। ਪੁਲਿਸ ਇਹ ਵੀ ਪਤਾ ਲਗਾ ਰਹੀ ਹੈ ਕਿ ਬਰਾਮਦ ਗ੍ਰਨੇਡ ਦਾ ਇਸਤੇਮਾਲ ਥਾਂ ‘ਤੇ ਹਮਲਾ ਕਰਨ ਲਈ ਕੀਤਾ ਜਾਣਾ ਸੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








