ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਪੰਜਾਬ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚਕਾਰ ਗੱਠਜੋੜ ਬਾਰੇ ਕਿਆਸਅਰਾਈਆਂ ਨੂੰ ਸਿਰੇ ਤੋਂ ਖਾਰਿਜ ਕਰ ਦਿੱਤਾ। ਉਨ੍ਹਾਂ ਕਿਹਾ ਕਿ ਗਠਜੋੜ ਵਰਗੀ ਕੋਈ ਗੱਲ ਨਹੀਂ ਹੈ।
ਦਰਅਸਲ 7 ਅਗਸਤ ਨੂੰ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵਿਚਕਾਰ ਹੋਈ ਮੁਲਾਕਾਤ ਤੋਂ ਬਾਅਦ ਦੋਵਾਂ ਪਾਰਟੀਆਂ ਵਿਚਕਾਰ ਗਠਜੋੜ ਬਾਰੇ ਚਰਚਾ ਤੇਜ਼ ਹੋ ਗਈ ਸੀ। ਸਿਆਸੀ ਹਲਕਿਆਂ ਵਿੱਚ ਇਹ ਕਿਆਸਅਰਾਈਆਂ ਚੱਲ ਰਹੀਆਂ ਸਨ ਕਿ ਮੁੱਖ ਮੰਤਰੀ ਨਾਇਬ ਸੈਣੀ ਵਿਚੋਲਗੀ ਕਰ ਰਹੇ ਹਨ।

ਸੋਮਵਾਰ ਨੂੰ ਮੁੱਖ ਮੰਤਰੀ ਸੈਣੀ ਨੇ ਇਨ੍ਹਾਂ ਅਟਕਲਾਂ ਨੂੰ ਸਿਰੇ ਤੋਂ ਖਾਰਿਜ ਕਰ ਦਿੱਤਾ। ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਜਦੋਂ ਗਠਜੋੜ ਦੀ ਸੰਭਾਵਨਾ ਬਾਰੇ ਪੁੱਛਿਆ ਗਿਆ ਤਾਂ ਸੈਣੀ ਨੇ ਕਿਹਾ, “ਕੋਈ ਵੀ ਪ੍ਰਧਾਨ ਮੰਤਰੀ ਨੂੰ ਮਿਲ ਸਕਦਾ ਹੈ। ਗਠਜੋੜ ਵਰਗੀ ਕੋਈ ਚੀਜ਼ ਨਹੀਂ ਹੈ। ਪ੍ਰਧਾਨ ਮੰਤਰੀ 140 ਕਰੋੜ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਹਨ।”
ਉਨ੍ਹਾਂ ਹੈਰਾਨੀ ਪ੍ਰਗਟ ਕਰਦਿਆਂ ਤੰਜ ਕੱਸਿਆ, “ਕੁਝ ਲੋਕਾਂ ਨੇ ਤਾਂ ਇਸ ਮੀਟਿੰਗ ਤੋਂ ਬਾਅਦ ਇਹ ਸੋਚ ਕੇ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ ਕਿ ਆਖਿਰ ਮਿਲਣ ਦਾ ਸਮਾਂ ਮਿਲ ਹੀ ਗਿਆ।” ਭਾਵੇਂ ਭਾਜਪਾ ਨੇ ਗੱਠਜੋੜ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ ਹੈ, ਪਰ ਕੁਝ ਮਹੀਨਿਆਂ ਵਿੱਚ ਆਉਣ ਵਾਲੀਆਂ ਰਾਜ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਇਸ ਮੀਟਿੰਗ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਵਿਧਾਨ ਸਭਾ ‘ਚ ਪ੍ਰਾਈਵੇਟ ਸਕੂਲਾਂ ਦੀ ਫੀਸ ‘ਤੇ ਬਿੱਲ ਹੋਇਆ ਪਾਸ, 90 ਦਿਨ ਪਹਿਲਾਂ ਦੇਣਾ ਪਏਗਾ ਨੋਟਿਸ
ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਹਰਿਆਣਾ ਦੇ ਮੁੱਖ ਮੰਤਰੀ ਦੇ ਨਿਵਾਸ ਸਥਾਨ ‘ਸੰਤ ਕਬੀਰ ਕੁਟੀਰ’ ਵਿਖੇ ਮੁਲਾਕਾਤ ਕੀਤੀ ਸੀ। ਇਸ ਨਾਲ ਸੁਖਬੀਰ ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦਾ ਰਾਹ ਪੱਧਰਾ ਹੋਇਆ। ਅਕਾਲੀ ਦਲ ਦੇ ਇੱਕ ਉੱਚ ਸੂਤਰ ਮੁਤਾਬਕ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਨੇ ਸੁਖਬੀਰ ਬਾਦਲ ਨੂੰ ਮਿਲਣ ਲਈ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਸੀ। 6 ਅਗਸਤ ਨੂੰ ਰਾਤ 11 ਵਜੇ ਦੇ ਕਰੀਬ ਸੁਖਬੀਰ ਬਾਦਲ ਨੂੰ ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਤੋਂ ਇੱਕ ਫੋਨ ਆਇਆ ਅਤੇ ਉਨ੍ਹਾਂ ਨੂੰ 7 ਅਗਸਤ ਨੂੰ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਲਈ ਦਿੱਲੀ ਬੁਲਾਇਆ ਗਿਆ।
ਸੁਖਬੀਰ ਬਾਦਲ ਨੇ 7 ਅਗਸਤ ਨੂੰ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਅਕਾਲੀ ਦਲ ਅਤੇ ਭਾਜਪਾ ਆਗੂ ਇਸ ਸਮੇਂ ਮੀਟਿੰਗ ਵਿੱਚ ਹੋਈ ਚਰਚਾ ਬਾਰੇ ਕੋਈ ਟਿੱਪਣੀ ਕਰਨ ਤੋਂ ਗੁਰੇਜ਼ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਿਰਫ਼ ਸੁਖਬੀਰ ਬਾਦਲ ਹੀ ਦੱਸ ਸਕਦੇ ਹਨ ਕਿ ਕੀ ਹੋਇਆ।
ਹਾਲਾਂਕਿ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਮੀਟਿੰਗ ਵਿੱਚ ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਚਰਚਾ ਕੀਤੀ ਗਈ। ਇਸ ਸਮੇਂ ਗਠਜੋੜ ਬਾਰੇ ਕੋਈ ਚਰਚਾ ਨਹੀਂ ਹੋਈ। ਸੁਖਬੀਰ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਦੌਰਾਨ ਪੰਜਾਬ ਦੇ ਹਾਲਾਤਾਂ ਬਾਰੇ ਵੀ ਚਰਚਾ ਕੀਤੀ ਗਈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








