ਫਤਿਹਗੜ ਚੂੜੀਆਂ ਤੋਂ ਅੰਮ੍ਰਿਤਸਰ ਜਾਂਦਿਆ ਕੋੋਟਲਾ ਗੁਜਰਾਂ ਅਤੇ ਸੰਗਤਪੁਰਾ ਦੇ ਵਿਚਕਾਰ ਜਰਬਦਸਤ ਸੜਕ ਹਾਦਸਾ ਵਾਪਰਿਆ। ਜਿਸ ਨਾਲ ਇੱਕੋ ਹੀ ਪਿੰਡ ਹਰਦੋਰਵਾਲ ਕਲਾਂ ਦੇ ਤਿੰਨ ਨੌਜਵਾਨ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਪਰਿਵਾਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਪਿੰਡ ਵਾਸੀਆਂ ਅਤੇ ਮੌਕੇ ‘ਤੇ ਹਾਜਰ ਲੋਕਾਂ ਨੇ ਦੱਸਿਆ ਕਿ ਉਨਾਂ ਦੇ ਪਿੰਡ ਦੇ ਤਿੰਨੇ ਨੌਜਵਾਨ ਪ੍ਰਦੀਪ ਸਿੰਘ, ਜੱਜ ਮਸੀਹ ਅਤੇ ਸੰਦੀਪ ਜੋ ਕਿ ਪਸ਼ੂਆਂ ਦੇ ਵਪਾਰੀ ਸਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਅੰਮ੍ਰਿਤਸਰ ਜਾ ਰਹੇ ਸਨ। ਰਸਤੇ ਵਿੱਚ ਤੇਜ਼ ਰਫਤਾਰ ਇਡੀਗੋ ਕਾਰ ਪੀ ਬੀ 18 ਟੀ 2535 ਨੇ ਸਿੱਧੀ ਟੱਕਰ ਮਾਰੀ ਜਿਸ ਨਾਲ ਦੋ ਨੌਜਵਾਨ ਪ੍ਰਦੀਪ ਸਿੰਘ ਅਤੇ ਜੱਜ ਮਸੀਹ ਦੀ ਮੋਕੇ ‘ਤੇ ਹੀ ਮੌਤ ਹੋ ਗਈ ਜਦਕਿ ਸੰਦੀਪ ਨੂੰ ਫਤਹਿਗੜ੍ਹ ਚੂੜੀਆਂ ਦੇ ਢੀਂਡਸਾ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੋਂ ਡਾਕਟਰਾਂ ਨੇ ਉਸਨੂੰ ਅੰਮ੍ਰਿਤਸਰ ਰੈਫਰ ਕੀਤਾ ਪਰ ਰਸਤੇ ਵਿੱਚ ਹੀ ਉਸਨੇ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ : ਥਾਣੇ ‘ਚ ਕੁੜੀ ਨੇ ਆਪਣੀ ਜੀਵਨ ਲੀ/ਲਾ ਕੀਤੀ ਸ/ਮਾ/ਪਤ, ਗੁਆਂਢੀ ਦੇ ਕ.ਤ.ਲ ‘ਚ ਬੀਤੀ ਸ਼ਾਮ ਪੁਲਿਸ ਨੇ ਕੀਤਾ ਸੀ ਗ੍ਰਿਫ਼ਤਾਰ
ਮੌਕੇ ‘ਤੇ ਲੋਕਾਂ ਨੇ ਦੱਸਿਆ ਕਿ ਗੱਡੀ ਵਿੱਚ ਸਵਾਰ ਦੋ ਵਿਅਕਤੀ ਅਤੇ ਮਹਿਲਾ ਇੱਕ ਬੱਚਾ ਸਣੇ ਮੌਕੇ ਤੋਂ ਫਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਲੋਕ ਹਾਦਸੇ ਤੋਂ ਬਾਅਦ ਮੌਕੇ ਤੋਂ ਮ੍ਰਿਤਕ ਨੌਜਵਾਨਾਂ ਦੇ ਮੋਬਾਈਲ ਫੋਨ ਵੀ ਖੋਹ ਕੇ ਨਾਲ ਲੈ ਗਏ ਹਨ। ਗੱਡੀ ਵਿੱਚ ਸਿਲਵਰ ਪੇਪਰ, ਸੜਿਆ ਨੋਟ ਅਤੇ ਇੱਕ ਕਿਰਪਾਨ ਵੀ ਪਈ ਸੀ। ਇਸ ਸਬੰਧੀ ਥਾਣਾ ਝੰਡੇਰ ਦੇ ਐੱਸ ਐੱਚ ਓ ਨਰੇਸ਼ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚ ਗਏ ਅਤੇ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








