ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਬਾਣੀ ਦੇ ਲਾਈਵ ਪ੍ਰਸਾਰਨ ਨੂੰ ਲੈ ਕੇ ਚੱਲ ਰਹੇ ਵਿਵਾਦ ਉੱਤੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਸਪੱਸ਼ਟ ਕੀਤਾ ਕਿ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਨ ਸੰਬੰਧੀ ਕਿਸੇ ਵੀ ਚੈਨਲ ਜਾਂ ਸੰਸਥਾ ਨੂੰ ਆਪਣੀ ਮਨਮਰਜ਼ੀ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਪ੍ਰਸਾਰਨ ਦੇ ਸਾਰੇ ਪ੍ਰਬੰਧ ਅਤੇ ਫੈਸਲੇ ਲੈਣ ਦਾ ਏਕਾ ਅਧਿਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਕੋਲ ਹੈ, ਜੋ ਕਿ ਸਿੱਖਾਂ ਦੀ ਚੁਣੀ ਹੋਈ ਨੁਮਾਇੰਦਾ ਸੰਸਥਾ ਹੈ।
ਜਥੇਦਾਰ ਗੜਗੱਜ ਨੇ ਆਖਿਆ ਕਿ ਗੁਰਬਾਣੀ ਸਰਬ-ਸਾਂਝੀ ਹੈ, ਪਰ ਇਸ ਦੇ ਪ੍ਰਬੰਧ, ਮਰਯਾਦਾ ਅਤੇ ਸਤਿਕਾਰ ਦੀ ਜ਼ਿੰਮੇਵਾਰੀ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੀ ਹੈ। ਜੇਕਰ ਕੋਈ ਚੈਨਲ ਗੁਰਬਾਣੀ ਦਾ ਪ੍ਰਸਾਰਨ ਕਰਨਾ ਚਾਹੁੰਦਾ ਹੈ, ਤਾਂ ਉਸ ਨੂੰ ਸ਼੍ਰੋਮਣੀ ਕਮੇਟੀ ਤੋਂ ਪੂਰਨ ਇਜਾਜ਼ਤ ਲੈਣੀ ਪਵੇਗੀ। ਕਿਸੇ ਵੀ ਧਿਰ ਵਲੋਂ ਧੱਕੇ ਨਾਲ ਜਾਂ ਬਿਨਾਂ ਮਨਜ਼ੂਰੀ ਤੋਂ ਪ੍ਰਸਾਰਨ ਚਲਾਉਣਾ ਬਿਲਕੁਲ ਗਲਤ ਹੈ।
ਇਸ ਦੇ ਨਾਲ ਹੀ, ਜਥੇਦਾਰ ਨੇ ਸ਼੍ਰੋਮਣੀ ਕਮੇਟੀ ਦੇ ਆਪਣੇ ਅਧਿਕਾਰਤ ਚੈਨਲ ਨੂੰ ਜਲਦ ਸ਼ੁਰੂ ਕਰਨ ਬਾਰੇ ਬੋਲਦਿਆਂ ਕਿਹਾ ਕਿ ਇਸ ਸੰਬੰਧੀ ਕੇਂਦਰ ਸਰਕਾਰ ਕੋਲ ਮਨਜ਼ੂਰੀ ਲਈ ਮਾਮਲਾ ਭੇਜਿਆ ਗਿਆ ਹੈ। ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਜਲਦ ਤੋਂ ਜਲਦ ਇਸ ਚੈਨਲ ਲਈ ਹਰੀ ਝੰਡੀ ਦੇਵੇ।
ਇਹ ਵੀ ਪੜ੍ਹੋ : ਗੜ੍ਹਸ਼ੰਕਰ ਦੇ ਪਿੰਡ ਰੋੜਮਜਾਰਾ ਦੀ ਧੀ ਨੇ ਵਿਦੇਸ਼ ‘ਚ ਵਧਾਇਆ ਮਾਣ, ਕੈਨੇਡੀਅਨ ਫ਼ੌਜ ‘ਚ ਭਰਤੀ ਹੋਈ ਰਤਿੰਦਰ ਕੌਰ
ਇਸ ਮੌਕੇ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਪਰੋਲ ਦੇ ਗੰਭੀਰ ਮੁੱਦੇ ਉੱਤੇ ਵੀ ਗੱਲਬਾਤ ਕੀਤੀ। ਉਨ੍ਹਾਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਜ਼ੁਰਗ ਮਾਤਾ ਨਾਲ ਮਿਲਣ ਲਈ ਪਰੋਲ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੁੱਤਰ ਦਾ ਆਪਣੀ ਮਾਂ ਨੂੰ ਮਿਲਣਾ ਇੱਕ ਮਨੁੱਖੀ ਅਧਿਕਾਰ ਹੈ। ਜਥੇਦਾਰ ਨੇ ਬੰਦੀ ਸਿੰਘਾਂ ਦੇ ਮਾਮਲਿਆਂ ਵਿੱਚ ਸਰਕਾਰਾਂ ਵਲੋਂ ਅਪਣਾਏ ਜਾ ਰਹੇ ਦੋਹਰੇ ਮਾਪਦੰਡਾਂ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਸਮੁੱਚੇ ਪੰਥ ਨੂੰ ਨਿਸ਼ਾਨ ਸਾਹਿਬ ਹੇਠ ਇਕੱਠੇ ਹੋ ਕੇ ਚੜ੍ਹਦੀ ਕਲਾ ਲਈ ਕਾਰਜ ਕਰਨ ਦੀ ਅਪੀਲ ਕੀਤੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








