ਬਠਿੰਡਾ ਤਹਿਸੀਲ ਕੰਪਲੈਕਸ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਹਥਿਆਰ ਦਾ ਲਾਇਸੈਂਸ ਰਿਨਿਊ ਕਰਾਉਣ ਆਏ ਇੱਕ ਬੰਦੇ ਦੀ ਆਪਣੀ ਹੀ ਪਿਸਟਲ ਤੋਂ ਅਚਾਨਕ ਚੱਲੀ ਗੋਲੀ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਵਿਅਕਤੀ ਨੂੰ ਤੁਰੰਤ ਇਲਾਜ ਲਈ ਨੇੜਲੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਇਸ ਘਟਨਾ ਨਾਲ ਤਹਿਸੀਲ ਕੰਪਲੈਕਸ ਵਿੱਚ ਥੋੜ੍ਹੀ ਦੇਰ ਲਈ ਹਫੜਾ-ਦਫੜੀ ਮਚ ਗਈ। ਸਿਵਲ ਲਾਈਨਜ਼ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਕਰ ਰਹੀ ਹੈ ਕਿ ਕੀ ਹਾਦਸਾ ਲਾਪਰਵਾਹੀ ਕਾਰਨ ਹੋਇਆ ਸੀ ਜਾਂ ਹਥਿਆਰ ਵਿੱਚ ਤਕਨੀਕੀ ਖਰਾਬੀ ਸੀ।
ਇਹ ਵੀ ਪੜ੍ਹੋ : ਰਣਜੀਤ ਬਾਵਾ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਬੋਲੇ-‘ਗੁਰੂਘਰ ‘ਚ ਸ਼ੁਕਰਾਨੇ ਨਾਲ ਹਰ ਪ੍ਰਾਜੈਕਟ… ‘
ਪੁਲਿਸ ਜਾਣਕਾਰੀ ਮੁਤਾਬਕ ਜ਼ਖਮੀ ਵਿਅਕਤੀ ਦੀ ਪਛਾਣ ਸੁਖਪਾਲ ਸਿੰਘ ਵਜੋਂ ਹੋਈ ਹੈ। ਸੁਖਪਾਲ ਸਿੰਘ ਆਪਣੇ ਸਰਕਾਰੀ ਨਿਯਮਾਂ ਮੁਤਾਬਕ ਆਪਣੀ ਪਿਸਟਲ ਜਾਂਚ ਕਰਵਾਉਣ ਲਈ ਤਹਿਸੀਲ ਦਫ਼ਤਰ ਆਇਆ ਸੀ। ਜਾਂਚ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਜਦੋਂ ਉਹ ਆਪਣੀ ਪਿਸਤੌਲ ਵਾਪਸ ਆਪਣੀ ਕਮਰ ‘ਤੇ ਰੱਖ ਰਿਹਾ ਸੀ, ਤਾਂ ਅਚਾਨਕ ਤਕਨੀਕੀ ਖਰਾਬੀ ਕਾਰਨ ਜਾਂ ਟਰਿੱਗਰ ਦਬਣ ਕਾਰਨ ਫਾਇਰ ਹੋ ਗਿਆ।
ਗੋਲੀ ਸੁਖਪਾਲ ਸਿੰਘ ਦੇ ਪੱਟ ਵਿੱਚ ਲੱਗੀ, ਜਿਸ ਕਾਰਨ ਉਹ ਡਿੱਗ ਪਿਆ ਅਤੇ ਉਹ ਖੂਨੋ-ਖੂਨ ਹੋ ਗਿਆ। ਅਹਾਤੇ ਵਿੱਚ ਮੌਜੂਦ ਲੋਕਾਂ ਅਤੇ ਪੁਲਿਸ ਕਰਮਚਾਰੀਆਂ ਨੇ ਤੁਰੰਤ ਉਸ ਨੂੰ ਸੰਭਾਲਿਆ ਤੇ ਉਸਨੂੰ ਹਸਪਤਾਲ ਪਹੁੰਚਾਇਆ।
ਘਟਨਾ ਦੀ ਪੁਸ਼ਟੀ ਕਰਦੇ ਹੋਏ ਬਠਿੰਡਾ ਦੇ ਐਸਪੀ ਸਿਟੀ ਨਰਿੰਦਰ ਸਿੰਘ ਨੇ ਕਿਹਾ ਕਿ ਸੁਖਪਾਲ ਸਿੰਘ ਆਪਣੇ ਪਿਸਤੌਲ ਲਾਇਸੈਂਸ ਨੂੰ ਰਿਨਿਊ ਕਰਵਾਉਣ ਲਈ ਤਹਿਸੀਲ ਆਇਆ ਸੀ। ਸਰਕਾਰੀ ਰਸਮਾਂ ਦੇ ਹਿੱਸੇ ਵਜੋਂ ਪਿਸਤੌਲ ਦੀ ਜਾਂਚ ਕਰਨ ਤੋਂ ਬਾਅਦ ਉਹ ਇਸਨੂੰ ਵਾਪਸ ਰਖ ਰਿਹਾ ਸੀ ਜਦੋਂ ਹਾਦਸਾ ਵਾਪਰਿਆ। ਉਸਨੂੰ ਪੱਟ ਵਿੱਚ ਗੋਲੀ ਲੱਗੀ ਸੀ ਅਤੇ ਉਸਦਾ ਇਲਾਜ ਚੱਲ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








