ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ ਦਿਨ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸਥਿਤੀ ਬਾਰੇ ਇੱਕ ਵੀਡੀਓ ਜਾਰੀ ਕੀਤਾ ਸੀ ਅਤੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੂੰ ਇੱਕ ਪੱਤਰ ਰਾਹੀਂ ਦਖਲ ਦੇਣ ਦੀ ਅਪੀਲ ਕੀਤੀ ਸੀ।
ਪੰਜਾਬ ਦੇ ਤਿੰਨ ਨੌਜਵਾਨਾਂ ਨੂੰ ਕੀਨੀਆ ਅਤੇ ਯੂਗਾਂਡਾ ਵਿੱਚ ਅਗਵਾ ਕਰ ਲਿਆ ਗਿਆ ਸੀ। ਉਨ੍ਹਾਂ ਨੂੰ ਇਟਲੀ ਭੇਜਣ ਦਾ ਝਾਂਸਾ ਦੇ ਕੇ ਪਹਿਲਾਂ ਦੁਬਈ ਤੇ ਫਿਰ ਕੀਨੀਆ ਅਤੇ ਯੂਗਾਂਡਾ ਲਿਜਾਇਆ ਗਿਆ। ਉੱਥੇ ਉਨ੍ਹਾਂ ਨੂੰ ਪਾਕਿਸਤਾਨ ਨਾਲ ਜੁੜੇ ਅਪਰਾਧੀਆਂ ਨੇ ਅਗਵਾ ਕਰ ਲਿਆ ਸੀ।
ਅਗਵਾ ਕੀਤੇ ਨੌਜਵਾਨਾਂ ਨਾਲ ਮਾਰਕੁੱਟ ਕੀਤੀ ਗਈ ਅਤੇ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ਗਿਆ ਅਤੇ ਉਨ੍ਹਾਂ ਦੇ ਪਰਿਵਾਰਾਂ ਤੋਂ 70,000 ਡਾਲਰ (ਲਗਭਗ 58 ਲੱਖ ਰੁਪਏ) ਦੀ ਫਿਰੌਤੀ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਇੱਕ ਸਥਾਨਕ ਏਜੰਟ ਪਹਿਲਾਂ ਹੀ ਪੀੜਤਾਂ ਵਿੱਚੋਂ ਇੱਕ ਦੇ ਪਰਿਵਾਰ ਤੋਂ 9 ਲੱਖ ਰੁਪਏ ਠੱਗ ਚੁੱਕਾ ਹੈ।
ਇਹ ਵੀ ਪੜ੍ਹੋ : 3 ਪੰਜਾਬੀ ਨੌਜਵਾਨਾਂ ਦਾ ਯੂਗਾਂਡਾ ‘ਚ ਕਿਡਨੈਪ! MP ਸਤਨਾਮ ਸੰਧੂ ਨੇ ਕੀਤਾ ਕੇਂਦਰ ਸਰਕਾਰ ਨਾਲ ਸੰਪਰਕ
ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ। ਅਗਵਾ ਕੀਤੇ ਨੌਜਵਾਨਾਂ ਦੀ ਪਛਾਣ ਰਾਕੇਸ਼ ਕੁਮਾਰ, ਸੁਰਿੰਦਰ ਅਤੇ ਅਵਤਾਰ ਵਜੋਂ ਹੋਈ ਹੈ, ਜੋ ਸਾਰੇ ਜਲੰਧਰ ਦੇ ਰਹਿਣ ਵਾਲੇ ਹਨ। ਰਾਕੇਸ਼ ਦੇ ਪਿਤਾ ਕਸ਼ਮੀਰ ਲਾਲ ਨੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਇੱਕ ਲਿਖਤੀ ਸ਼ਿਕਾਇਤ ਸੌਂਪੀ, ਮਦਦ ਦੀ ਬੇਨਤੀ ਕੀਤੀ ਅਤੇ ਸੰਸਦ ਮੈਂਬਰ ਨੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








