ਕਾਂਗਰਸ ਪਾਰਟੀ ਦੇ ਕਲੇਸ਼ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਰਾਹੁਲ ਗਾਂਧੀ ਪੰਜਾਬ ਆ ਸਕਦੇ ਹਨ ਤਾਂ ਜੋ ਕਾਂਗਰਸ ਵਿਚਾਲੇ ਜੋ ਮਤਭੇਦ ਚੱਲ ਰਹੇ ਹਨ, ਉਨ੍ਹਾਂ ਨੂੰ ਦੂਰ ਕੀਤਾ ਜਾ ਸਕੇ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਮਹੀਨੇ ਦੇ ਅਖੀਰ ਤੱਕ ਰਾਹੁਲ ਗਾਂਧੀ ਪੰਜਾਬ ਆ ਸਕਦੇ ਹਨ। ਇਸ ਦੌਰਾਨ ਉਹ ਪਾਰਟੀ ਲੀਡਰਾਂ ਤੇ ਵਰਕਰਾਂ ਨਾਲ ਵੀ ਮੀਟਿੰਗ ਕਰਨਗੇ ਤੇ ਕਿਹਾ ਇਹ ਵੀ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਸ੍ਰੀ ਦਰਬਾਰ ਸਾਹਿਬ ਵਿਖੇ ਵੀ ਨਤਮਸਤਕ ਹੋ ਸਕਦੇ ਹਨ।
ਦੱਸ ਦੇਈਏ ਕਿ ਬੀਤੇ ਦਿਨੀਂ ਪ੍ਰਤਾਪ ਬਾਜਵਾ ਨੇ ਵੀ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਪਹਿਲਾਂ ਭੁਪੇਸ਼ ਬਘੇਲ ਦਾ ਪੰਜਾਬ ਵਿਚ 2 ਵਾਰ ਦੌਰਾ ਰਿਹਾ। ਵੜਿੰਗ ਧੜੇ ਵੱਲੋਂ ਲਗਾਤਾਰ ਉਨ੍ਹਾਂ ਨਾਲ ਮੁਲਾਕਾਤ ਕੀਤੀਆਂ ਜਾ ਰਹੀਆਂ ਸਨ ਸਗੋਂ ਦੂਜੇ ਪਾਸੇ ਚੰਨੀ ਧੜੇ ਵੱਲੋਂ ਇਨ੍ਹਾਂ ਮੀਟਿੰਗਾਂ ਤੋਂ ਦੂਰੀ ਬਣਾ ਕੇ ਰੱਖੀ ਜਾ ਰਹੀ ਸੀ। ਹੁਣ ਦੇਖਣਾ ਹੋਵੇਗਾ ਕਿ ਜਦੋਂ ਰਾਹੁਲ ਗਾਂਧੀ ਦੇ ਆਉਣ ਨਾਲ ਪੰਜਾਬ ਕਾਂਗਰਸ ਵਿਚਾਲੇ ਜੋ ਕਿ ਅੰਦਰੂਨੀ ਜੰਗ ਚੱਲ ਰਹੀ ਹੈ, ਜੋ ਹੁਣ ਜਗ ਜ਼ਾਹਿਰ ਵੀ ਹੋ ਚੁੱਕੀ ਹੈ, ਉਹ ਸੁਲਝੇਗੀ ਜਾਂ ਨਹੀਂ ਕਿਉਂਕਿ 2027 ਦੀਆਂ ਚੋਣਾਂ ਨੂੰ ਜ਼ਿਆਦਾ ਸਮਾਂ ਨਹੀਂ ਬਚਿਆ ਹੈ।
ਇਹ ਵੀ ਪੜ੍ਹੋ : ਨਕਦੀ ਘੁਟਾਲੇ ਮਾਮਲੇ ‘ਚ ਯਸ਼ਵੰਤ ਵਰਮਾ ‘ਤੇ ਲੱਗੇ ਤਿੰਨੇ ਦੋਸ਼ ਹੋਏ ਸਾਬਤ, ਜਾਂਚ ਕਮੇਟੀ ਨੇ ਠਹਿਰਾਇਆ ਦੋਸ਼ੀ
ਕਾਂਗਰਸ ਵਿਚ ਕਾਟੋ-ਕਲੇਸ਼ ਸੁਲਝਣ ਦਾ ਨਾਂ ਨਹੀਂ ਲੈ ਰਿਹਾ, ਇਸ ਲਈ ਰਾਹੁਲ ਗਾਂਧੀ ਦੀ ਇਹ ਫੇਰੀ ਕਾਫੀ ਅਹਿਮ ਮੰਨੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਜਦੋਂ ਰਾਹੁਲ ਗਾਂਧੀ ਪੰਜਾਬ ਆਏ ਸਨ ਤਾਂ ਉਨ੍ਹਾਂ ਵੱਲੋਂ ਸਾਰੇ ਪਾਰਟੀ ਲੀਡਰਾਂ ਨੂੰ ਇਕੱਠੇ ਕਰਕੇ ਇਹ ਨਸੀਹਤ ਦਿੱਤੀ ਗਈ ਸੀ ਕਿ ਇਕਜੁੱਟ ਹੋਣ ਦੀ ਲੋੜ ਹੈ। ਹੁਣ ਦੇਖਣਾ ਹੋਵੇਗਾ ਕਿ ਕਾਂਗਰਸ ਦਾ ਮਸਲਾ ਹੱਲ ਹੁੰਦਾ ਹੈ ਜਾਂ ਨਹੀਂ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








