ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ‘ਚ ਹੀ ਰਹੇਗਾ। ਕਾਕਰੋਚਾਂ ਦਾ ਘਰ ਗਟਰ ਹੈ, ਤਾਂ ਹੁਣ ਦਿੱਕਤ ਕਿਉਂ ? ਜੋ ਗਟਰ ‘ਚ ਰਹੇਗਾ, ਉਸੇ ਤਰ੍ਹਾਂ ਦੀ ਮਾਨਸਿਕਤਾ ਹੋਵੇਗੀ। ਮੈਂ ਕਾਕਰੋਚ ਨਹੀਂ ਹਾਂ, ਮੈਂ ਗਟਰ ‘ਚ ਨਹੀਂ ਰਹਿੰਦੀ। ਸਪੱਸ਼ਟੀਕਰਨ ਦਿੰਦਿਆਂ ਸਾਂਸਦ ਕੰਗਨਾ ਰਣੌਤ ਨੇ ਕਿਹਾ ਕਿ ਮੈਂ ਸਾਰਿਆਂ ਲਈ ਇਹ ਗੱਲ ਨਹੀਂ ਕਹੀ ਸੀ। ਮੈਂ ਕੁਝ ਲੋਕਾਂ ਜਾਂ ਕੁਝ ਮਹਿਲਾਵਾਂ ਦੀ ਗੱਲ ਕੀਤੀ ਸੀ।
ਇਹ ਵੀ ਪੜ੍ਹੋ : ਨਿੱਜੀ ਹਸਪਤਾਲ ‘ਚ ਲੱਗੀ ਅੱ/ਗ, ਸ਼ੀਸ਼ੇ ਤੋੜ ਕੇ ਮਹਿਲਾਵਾਂ ਤੇ ਨਵਜਾਤ ਬੱਚਿਆਂ ਨੂੰ ਸੁਰੱਖਿਅਤ ਕੱਢਿਆ ਗਿਆ ਬਾਹਰ
ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਭਾਜਪਾ ਸਾਂਸਦ ਕੰਗਨਾ ਰਣੌਤ ਨੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰਨ ਵਾਲਿਆਂ ਲਈ ਗਟਰ ਸ਼ਬਦ ਦੀ ਵਰਤੋਂ ਕੀਤੀ। ਪਰ ਇਸ ‘ਤੇ ਕੰਗਨਾ ਦਾ ਕਹਿਣਾ ਹੈ ਕਿ ਮੈਂ ਕੋਈ ਗਲਤ ਬਿਆਨ ਨਹੀਂ ਦਿੱਤਾ ਹੈ। ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹੀ ਹਿੱਸਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੋ ਨਸ਼ਿਆਂ ਦਾ ਬਿਆਨ ਦਿੱਤਾ ਗਿਆ ਸੀ, ਕੁਝ ਖਾਸ ਵਰਗ ਲਈ ਇਹ ਬਿਆਨ ਦਿੱਤਾ ਗਿਆ ਸੀ ਨਾ ਕਿ ਸਾਰਿਆਂ ਲਈ। ਜ਼ਿਕਰਯੋਗ ਹੈ ਕਿ ਕੰਗਨਾ ਵੱਲੋਂ ਕੁਝ ਦਿਨ ਪਹਿਲਾਂ ਇੰਸਟਾਗ੍ਰਾਮ ‘ਤੇ ਪੋਸਟ ਪਾਈ ਗਈ ਸੀ ਜਿਸ ਵਿਚ ਉਨ੍ਹਾਂ ਨੇ Zen G ਲਈ ਗਟਰ ਸ਼ਬਦ ਦੀ ਵਰਤੋਂ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








