ਪੰਜਾਬ ਪੁਲਿਸ ਸਰਹੱਦ ਪਾਰੋਂ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਇੱਕ ਸੁਰੱਖਿਅਤ ਤੇ ਨਸ਼ਾ-ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ। ਇਸੇ ਲੜੀ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਸਰਹੱਦ ਪਾਰੋਂ ਨਸ਼ੇ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਦੋ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ੇ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਦੋ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ ਅਤੇ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ 7 ਗੈਰ-ਕਾਨੂੰਨੀ ਪਿਸਤੌਲ ਅਤੇ 2.030 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰਾਂ ਵਾਲੇ ਮਾਮਲੇ ਦੇ ਦੋਸ਼ੀ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਅੰਮ੍ਰਿਤਸਰ ਅਤੇ ਤਾਰਨ ਤਾਰਨ ਵਿੱਚ ਅੱਗੇ ਸਪਲਾਈ ਕਰਨ ਲਈ ਗੈਰ-ਕਾਨੂੰਨੀ ਹਥਿਆਰ ਮੰਗਵਾ ਰਹੇ ਸਨ। ਵਿਦੇਸ਼ੀ ਤਸਕਰਾਂ ਨਾਲ ਇਨ੍ਹਾਂ ਦੇ ਸਬੰਧਾਂ ਦੀ ਪੁਸ਼ਟੀ ਕਰਨ ਅਤੇ ਇਸ ਪੂਰੇ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅੱਗੇ ਦੀ ਤਫ਼ਤੀਸ਼ ਜਾਰੀ ਹੈ।
ਇਹ ਵੀ ਪੜ੍ਹੋ : ਪਿੰਡ ਭਾਰਟਾ ਗਣੇਸ਼ਪੁਰ ਨੇੜੇ ਵਾਪਰਿਆ ਹਾ.ਦ/ਸਾ: ਬੇਕਾਬੂ ਕਾਰ ਦਰੱਖਤ ਨਾਲ ਟਕਰਾਈ, ਪੁਲਿਸ ਮੁਲਾਜ਼ਮ ਦੀ ਮੌ/ਤ
ਥਾਣਾ ਇਸਲਾਮਾਬਾਦ ਅਤੇ ਥਾਣਾ ਸੁਲਤਾਨਵਿੰਡ, ਅੰਮ੍ਰਿਤਸਰ ਵਿਖੇ ਦੋ ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਸਰਹੱਦ ਪਾਰ ਦੇ ਹੈਂਡਲਰਾਂ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਸਮੱਗਲਿੰਗ ਨੈੱਟਵਰਕ ਨੂੰ ਪੂਰੀ ਤਰ੍ਹਾਂ ਨਸ਼ਟ ਕਰਨ ਲਈ ਅੱਗੇ ਦੀ ਤਫ਼ਤੀਸ਼ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








