ਨਾਂਦੇੜ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਪੰਜਾਬ ਸਮੇਤ ਦੇਸ਼ ਭਰ ਵਿੱਚ ਨਿੰਦਾ ਕੀਤੀ ਜਾ ਰਹੀ ਹੈ। ਹਰ ਕੋਈ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਦੀ ਮੰਗ ਕਰ ਰਿਹਾ ਹੈ। ਜਦਕਿ, ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਅਕਾਲ ਤਖਤ ਦੇ ਜਥੇਦਾਰਾਂ ਨੇ ਤਾਂ ਇਹ ਵੀ ਕਹਿ ਦਿੱਤਾ ਕਿ ਹਮਲਾਵਰ ਸੱਚਾ ਸਿੱਖ ਨਹੀਂ।
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੂਰੀ ਤਰ੍ਹਾਂ ਸੁਰੱਖਿਅਤ ਹਨ। ਬਾਦਲ ‘ਤੇ ਪਹਿਲਾਂ 4 ਦਸੰਬਰ ਨੂੰ ਹਮਲਾ ਹੋਇਆ ਸੀ। ਪੰਜਾਬ ਪੁਲਿਸ ਦੀ ਨਾਕਾਮੀ ਅਤੇ ਢਿੱਲ-ਮੱਠ ਕਾਰਨ ਅੱਜ ਨਾਂਦੇੜ ਦੇ ਤਖ਼ਤ ਸ੍ਰੀ ਹਜ਼ੂਰ ਸਾਹਿਬ ‘ਤੇ ਇਹ ਦੂਜਾ ਹਮਲਾ ਹੋਇਆ। ਅਸੀਂ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਅਕਾਲੀ ਦਲ ਦੇ ਪ੍ਰਧਾਨ ‘ਤੇ ਵਾਰ-ਵਾਰ ਹੋਏ ਇਨ੍ਹਾਂ ਹਮਲਿਆਂ ਦੀ ਨਿਰਪੱਖ ਸੀਬੀਆਈ ਜਾਂਚ ਕੀਤੀ ਜਾਵੇ ਅਤੇ ਉਨ੍ਹਾਂ ਦੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕੀਤਾ ਜਾਵੇ।

ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਮਾਰਨ ਦੀ ਇਹ ਕਾਇਰਾਨਾ ਕੋਸ਼ਿਸ਼ ਬਹੁਤ ਨਿੰਦਣਯੋਗ ਹੈ ਅਤੇ ਪੰਜਾਬ ਦੀ ਸ਼ਾਂਤੀ ਅਤੇ ਸੁਰੱਖਿਆ ਲਈ ਸਿੱਧਾ ਖ਼ਤਰਾ ਹੈ। ਸਾਡੇ ਪਵਿੱਤਰ ਅਸਥਾਨਾਂ ਵਿੱਚ ਹਿੰਸਾ ਅਤੇ ਡਰਾਉਣ-ਧਮਕਾਉਣ ਲਈ ਕੋਈ ਥਾਂ ਨਹੀਂ ਹੈ।
ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਬੇਨਕਾਬ ਕਰਕੇ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਅਤੇ ਸੁਰੱਖਿਆ ਵਿੱਚ ਹੋਈ ਚੂਕ ਲਈ ਜ਼ਿੰਮੇਵਾਰ ਲੋਕਾਂ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਸਿੱਖ ਧਰਮ ਸੇਵਾ, ਹਿੰਮਤ ਅਤੇ ਸ਼ਾਂਤੀ ਦਾ ਪ੍ਰਤੀਕ ਹੈ, ਹਿੰਸਾ ਦਾ ਨਹੀਂ। ਬਿੱਟੂ ਨੇ ਕਿਹਾ ਕਿ ਜੋ ਲੋਕ ਪੰਜਾਬ ਵਿਚ ਅਜਿਹੇ ਲੋਕਾਂ ਨੂੰ ਉਤਸ਼ਾਹਤ ਕਰ ਰਹੇ ਹਨ, ਉਨ੍ਹਾਂ ਨੂੰ ਸੋਚਨਾ ਹੋਵੇਗਾ।
ਇਹ ਵੀ ਪੜ੍ਹੋ : ਏਅਰ ਇੰਡੀਆ ਟਰਬੂਲੈਂਸ ਮਾਮਲਾ, ਏਅਰਲਾਈਨ ਕਰਾਏਗੀ ਸਾਰੇ ਪਾਇਲਟਾਂ ਦਾ ਡੋਪ ਟੈਸਟ
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਨਾਂਦੇੜ ਸਥਿਤ ਗੁਰਦੁਆਰੇ ਵਿੱਚ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਬਹੁਤ ਹੀ ਮੰਦਭਾਗਾ ਅਤੇ ਨਿੰਦਣਯੋਗ ਹੈ। ਗੁਰਦੁਆਰਾ ਸਾਹਿਬ ਇੱਕ ਅਜਿਹਾ ਸਥਾਨ ਹੈ ਜਿੱਥੇ ਸ਼ਰਧਾਲੂ ਪੂਰੀ ਦੁਨੀਆ ਦੀ ਭਲਾਈ ਲਈ ਅਰਦਾਸ ਕਰਨ ਆਉਂਦੇ ਹਨ। ਇੱਕ ਸੱਚਾ ਸਿੱਖ ਕਦੇ ਗੁਰੂ ਘਰ ਵਿਚ ਮਾਥਾ ਟੇਕਣ ਆਏ ਕਿਸੇ ਵਿਅਕਤੀ ‘ਤੇ ਹਮਲਾ ਨਹੀਂ ਕਰ ਸਕਦਾ। ਇਸ ਤਰ੍ਹਾਂ ਦੇ ਕਾਰੇ ਗੁਰਦੁਆਰਾ ਦੀ ਪਾਵਨ ਮਰਿਆਦਾ ਨੂੰ ਠੇਸ ਪਹੁੰਚਾਉਂਦੇ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








