ਪਟਿਆਲਾ ਦੇ ਨੇਤਾਜੀ ਸੁਭਾਸ਼ ਸਪੋਰਟਸ ਇੰਸਟੀਚਿਊਟ ਵਿੱਚ ਆਜ਼ਾਦੀ ਦਿਵਸ ਦੇ ਜਸ਼ਨ ਦੌਰਾਨ ਉਸ ਵੇਲੇ ਹਫੜਾ-ਦਫੜੀ ਮਚ ਗਈ, ਜਦੋਂ ਰੈਸਲਿੰਗ ਹਾਲ ਦੀ ਫਾਲਸੀਲਿੰਗ ਦਾ ਇੱਕ ਵੱਡਾ ਹਿੱਸਾ ਅਚਾਨਕ ਡਿੱਗ ਗਿਆ। ਇਹ ਹਾਦਸਾ ਉਸ ਵੇਲੇ ਹੋਇਆ, ਜਦੋਂ 15 ਦੇ ਮੌਕੇ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਵਿੱਚ ਸ਼ਾਮਲ ਹੋ ਰਹੇ ਸਨ।
ਰਿਪੋਰਟਾਂ ਮੁਤਾਬਕ ਸੰਸਥਾ ਵਿੱਚ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਇੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ ਸੀ। ਸਮਾਗਮ ਦੌਰਾਨ ਹਾਲ ਦੀ ਹੇਠਲੀ ਛੱਤ ਦਾ ਇੱਕ ਹਿੱਸਾ ਅਚਾਨਕ ਡਿੱਗ ਗਿਆ। ਡਿੱਗਣ ਨਾਲ ਉੱਥੇ ਬੈਠੇ ਕੁਝ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਹਾਲਾਂਕਿ, ਕੋਈ ਗੰਭੀਰ ਜ਼ਖਮੀ ਨਹੀਂ ਹੈ।

ਘਟਨਾ ਤੋਂ ਤੁਰੰਤ ਬਾਅਦ ਸੁਰੱਖਿਆ ਕਾਰਨਾਂ ਕਰਕੇ ਹਾਲ ਨੂੰ ਖਾਲੀ ਕਰਵਾ ਲਿਆ ਗਿਆ। ਇਸ ਹਾਦਸੇ ਨਾਲ ਮੌਜੂਦ ਲੋਕਾਂ ਵਿੱਚ ਦਹਿਸ਼ਤ ਵਾਲਾ ਮਾਹੌਲ ਬਣ ਗਿਆ। ਹਾਲਾਂਕਿ, ਸੰਸਥਾ ਦਾ ਕੋਈ ਵੀ ਅਧਿਕਾਰੀ ਜਾਂ ਖਿਡਾਰੀ ਇਸ ਮਾਮਲੇ ‘ਤੇ ਕੈਮਰੇ ‘ਤੇ ਬਿਆਨ ਦੇਣ ਲਈ ਤਿਆਰ ਨਹੀਂ ਸੀ।
ਇਹ ਵੀ ਪੜ੍ਹੋ : ਪੰਜਾਬ ਰੋਡਵੇਜ਼ ‘ਚ 1279 ਨਵੀਆਂ ਬੱਸਾਂ, ਅਗਨੀਵੀਰਾਂ ਨੂੰ 1 ਕਰੋੜ, ਘਰ ਬੈਠੇ ਲਰਨਿੰਗ ਲਾਇਸੈਂਸ
ਹਾਦਸੇ ਤੋਂ ਬਾਅਦ ਸੰਸਥਾ ਵਿੱਚ ਮੀਡੀਆ ਦੀ ਐਂਟਰੀ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਸੀ। ਡਾਊਨ ਸੀਲਿੰਗ ਡਿੱਗਣ ਦਾ ਕਾਰਨ ਫਿਲਹਾਲ ਪਤਾ ਨਹੀਂ ਲਗ ਸਕੀ। ਇਸ ਘਟਨਾ ਨੇ ਖੇਡ ਸੰਸਥਾ ਵਿੱਚ ਸੁਰੱਖਿਆ ਪ੍ਰਬੰਧਾਂ ਅਤੇ ਇਮਾਰਤ ਦੀ ਗੁਣਵੱਤਾ ਬਾਰੇ ਕਈ ਸਵਾਲ ਖੜ੍ਹੇ ਕੀਤੇ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








