ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ ਹੀ ਬਰਨਾਲਾ ਦੇ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਕਾਹਨੇ-ਕੇ ਵਿਖੇ ਉਸ ਸਮੇਂ ਮਾਤਮ ਛਾ ਗਿਆ ਜਦੋਂ ਪਿੰਡ ਦੇ ਐਸ.ਸੀ ਭਾਈਚਾਰੇ ਨਾਲ ਸੰਬੰਧਿਤ ਗਰੀਬ ਪਰਿਵਾਰ ਦੇ 23 ਸਾਲ ਦੇ ਅਗਨੀਵੀਰ ਫੌਜੀ ਕੁਲਵਿੰਦਰ ਸਿੰਘ ਪੁੱਤਰ ਜਗਸੀਰ ਸਿੰਘ ਦੀ ਫਿਰੋਜ਼ਪੁਰ ਡਿਊਟੀ ਦੌਰਾਨ ਹਾਰਟ ਅਟੈਕ ਕਾਰਨ ਮੌਤ ਹੋ ਗਈ।
ਕੁਲਵਿੰਦਰ ਸਿੰਘ 113 ਇੰਜੀਨੀਅਰ ਯੂਨਿਟ ਵਿੱਚ ਬਤੌਰ ਤਿੰਨ ਸਾਲ ਪਹਿਲਾਂ ਹੀ ਭਰਤੀ ਹੋਇਆ ਸੀ। ਆਪਣੇ ਮਾਪਿਆਂ ਦੇ ਸੁਪਨੇ ਸਾਕਾਰ ਕਰਨ ਲਈ ਫੌਜ ਵਿੱਚ ਡਿਊਟੀ ਨਿਭਾ ਰਿਹਾ ਸੀ ਪਰ ਇਸ ਮੰਦਭਾਗੀ ਘਟਨਾ ਨੇ ਪਰਿਵਾਰ ਦੇ ਸਾਰੇ ਸੁਪਨੇ ਚਕਨਾਚੂਰ ਕਰ ਦਿੱਤੇ।
ਇਸ ਮੌਕੇ ਸ਼ਹੀਦ ਫੌਜੀ ਕੁਲਵਿੰਦਰ ਸਿੰਘ ਦੇ ਪਿਤਾ ਜਗਸੀਰ ਸਿੰਘ ਨੇ ਦੁਖੀ ਮਨ ਨਾਲ ਜਾਣਕਾਰੀ ਦਿੰਦੇ ਦੱਸਿਆ ਕਿ ਉਸ ਦਾ ਪੁੱਤ ਘਰ ਦੀ ਗਰੀਬੀ ਚੱਕਣ ਲਈ ਫੌਜ ਵਿੱਚ ਭਰਤੀ ਹੋਇਆ ਸੀ। ਪਰ ਕੀ ਪਤਾ ਸੀ ਕਿ ਇਸ ਮੰਦਭਾਗੀ ਘਟਨਾ ਨੇ ਅੱਜ ਉਹਨਾਂ ਤੋਂ ਆਪਣਾ ਨੌਜਵਾਨ ਪੁੱਤ ਖੋ ਲੈਣਾ ਹੈ।
ਉਹਨਾਂ ਕਿਹਾ ਕਿ ਉਸ ਨੂੰ ਪਿਛਲੇ ਦਿਨੀਂ ਫੌਜ ਅਧਿਕਾਰੀਆਂ ਦਾ ਫੋਨ ਆਇਆ ਸੀ। ਜਿੱਥੇ ਉਹਦੇ ਪੁੱਤ ਦੀ ਹਾਲਤ ਖਰਾਬ ਹੋਣ ਦੀ ਜਾਣਕਾਰੀ ਦਿੱਤੀ ਗਈ ਸੀ। ਘਰ ਦੇ ਆਰਥਿਕ ਹਾਲਾਤ ਇਸ ਤਰ੍ਹਾਂ ਹਨ ਆਪਣੇ ਪੁੱਤ ਕੋਲ ਫਿਰੋਜ਼ਪੁਰ ਜਾਣ ਲਈ ਪੈਸੇ ਤੱਕ ਨਹੀਂ ਸਨ। ਸ਼ਹੀਦ ਫੌਜੀ ਕੁਲਵਿੰਦਰ ਸਿੰਘ ਦੇ ਮਾਤਾ-ਪਿਤਾ ਗਰੀਬ ਭਾਈਚਾਰੇ ਨਾਲ ਸੰਬੰਧਿਤ ਹਨ ਅਤੇ ਜੋ ਦਿਹਾੜੀ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਬਹੁਤ ਹੀ ਮੁਸ਼ਕਿਲ ਨਾਲ ਕਰ ਰਹੇ ਹਨ।
ਇਸ ਮੌਕੇ ਪਰਿਵਾਰ ਦੀਆਂ ਔਰਤਾਂ ਨੇ ਵੀ ਘਰ ਦੀ ਹਾਲਾਤ ਬਾਰੇ ਜਾਣਕਾਰੀ ਦਿੱਤੀ। ਪਿੰਡ ਦੇ ਲੋਕਾਂ ਨੇ ਵੀ ਇਸ ਮੰਦਭਾਗੀ ਘਟਨਾ ਤੇ ਦੁੱਖ ਜਤਾਇਆ ਉੱਥੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਆਰਥਿਕ ਪੱਖੋਂ ਕਮਜ਼ੋਰ ਸ਼ਹੀਦ ਅਗਨੀਵੀਰ ਫੌਜੀ ਕੁਲਵਿੰਦਰ ਸਿੰਘ ਦੇ ਪਰਿਵਾਰ ਨੂੰ ਬਣਦੀ ਆਰਥਿਕ ਸਹਾਇਤਾ ਰਾਸ਼ੀ ਦੀ ਮਦਦ ਦੀ ਮੰਗ ਕੀਤੀ।
ਇਹ ਵੀ ਪੜ੍ਹੋ : ਕੌਮੀ ਇਨਸਾਫ਼ ਮੋਰਚੇ ਦਾ ਗਵਰਨਰ ਹਾਊਸ ਕੂਚ, ਹੁਲੀਆ ਬਦਲ ਕੇ ਪਹੁੰਚੇ ਸਿਮਰਨਜੀਤ ਮਾਨ, ਪੁਲਿਸ ਨੇ ਕੀਤਾ ਡਿਟੇਨ
ਉਹਨਾਂ ਪੰਜਾਬ ਸਰਕਾਰ ਤੋਂ ਆਰਥਿਕ ਮੁਆਵਜ਼ਾ ਰਾਸ਼ੀ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ। ਇਸ ਮੌਕੇ ਮੰਦਭਾਗੀ ਘਟਨਾ ਵਿੱਚ ਸ਼ਰੀਕ ਹੋਏ ਆਮ ਆਦਮੀ ਪਾਰਟੀ ਦੇ ਆਗੂ ਅਤੇ ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਤਰਸੇਮ ਸਿੰਘ ਕਾਹਨੇ-ਕੇ ਨੇ ਪਰਿਵਾਰ ਨਾਲ ਦੁੱਖ ਜਾਣਿਆ ਉੱਥੇ ਪਰਿਵਾਰ ਦੀਆਂ ਮੰਗਾਂ ਨੂੰ ਲੈ ਕੇ ਉਹਨਾਂ ਵਿਸ਼ਵਾਸ ਦਵਾਇਆ ਕਿ ਪੰਜਾਬ ਸਰਕਾਰ ਵਿੱਚ ਇਸ ਮਾਮਲੇ ਨੂੰ ਲੈ ਕੇ ਗੱਲ ਕੀਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਰਾਸ਼ੀ ਵੀ ਪਰਿਵਾਰਿਕ ਮੈਂਬਰਾਂ ਨੂੰ ਦਿਵਾਈ ਜਾਵੇਗੀ।
ਕੁਝ ਸਮੇਂ ਬਾਅਦ ਹੀ ਸ਼ਹੀਦ ਫੌਜੀ ਕੁਲਵਿੰਦਰ ਸਿੰਘ ਦੇ ਪਿੰਡ ਕਾਹਨੇ ਕੇ ਵਿਖੇ ਹੀ ਦਾ ਫੋਜ ਦੀ ਟੁਕੜੀ ਨਾਲ ਸਨਮਾਨਾ ਸਹਿਤ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਮੰਦਭਾਗੀ ਘਟਨਾ ਨੂੰ ਲੈ ਕੇ ਪਰਿਵਾਰ ਪਿੰਡ ਅਤੇ ਇਲਾਕੇ ਵਿੱਚ ਮਾਤਮ ਦਾ ਮਾਹੌਲ ਹੈ।
ਸ਼ਹੀਦ ਕੁਲਵਿੰਦਰ ਸਿੰਘ ਜੋ ਮਹਿਜ 23 ਸਾਲ ਦੀ ਉਮਰ ਵਿੱਚ ਫਿਰੋਜ਼ਪੁਰ ਡਿਊਟੀ ਦੌਰਾਨ ਹਾਰਟ ਅਟੈਕ ਕਾਰਨ ਸ਼ਹੀਦ ਹੋ ਗਿਆ। ਉਹ ਆਪਣੇ ਪਿੱਛੇ ਇੱਕ ਛੋਟਾ ਭਰਾ ਅਤੇ ਰੋਂਦੇ ਕਰਲਾਉਂਦੇ ਮਾਪੇ ਛੱਡ ਗਿਆ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








