ਪਟਿਆਲਾ ਦੀਆਂ 14 ਸਾਲਾ ਤਿੰਨ ਸਕੂਲੀ ਵਿਦਿਆਰਥਣਾਂ ਦੇ ਭੇਦਭਰੇ ਹਾਲਾਤਾਂ ਵਿੱਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਇਹ ਤਿੰਨੇ ਇੱਕੋ ਸਕੂਲ ਵਿੱਚ ਪੜ੍ਹਦੀਆਂ ਹਨ ਅਤੇ ਸੁਤੰਤਰਤਾ ਦਿਵਸ ਦੀ ਪਰੇਡ ਵਿੱਚ ਸ਼ਾਮਿਲ ਹੋਣ ਲਈ ਘਰੋਂ ਸਕੂਲ ਗਈਆਂ ਸਨ। ਇਨ੍ਹਾਂ ਦੇ ਲਾਪਤਾ ਹੋਣ ਕਾਰਨ ਪਰਿਵਾਰਾਂ ਦਾ ਬੁਰਾ ਹਾਲ ਹੈ।
ਮਿਲੀ ਜਾਣਕਾਰੀ ਅਨੁਸਰ ਇਹ ਤਿੰਨੇ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਹਨ। ਤਿੰਨੇ 15 ਅਗਸਤ ਨੂੰ ਆਪਣੇ ਸਕੂਲ ਵਿੱਚ ਆਯੋਜਿਤ ਪਰੇਡ ਵਿੱਚ ਹਿੱਸਾ ਲੈਣ ਲਈ ਘਰੋਂ ਨਿਕਲੀਆਂ ਸਨ। ਇਸ ਤੋਂ ਬਾਅਦ, ਤਿੰਨੇ ਵਿਦਿਆਰਥਣਾਂ ਭੇਦਭਰੇ ਹਾਲਾਤਾਂ ਵਿੱਚ ਸਕੂਲ ਵਿੱਚੋਂ ਹੀ ਲਾਪਤਾ ਹੋ ਗਈਆਂ।
ਇਹ ਵੀ ਪੜ੍ਹੋ : CM ਮਾਨ ਨੇ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨਾਲ ਕੀਤੀ ਗੱਲਬਾਤ, ਆਉਣ ਵਾਲੇ ਮੈਚਾਂ ਲਈ ਦਿੱਤੀਆਂ ਸ਼ੁਭਕਾਮਨਾਵਾਂ
ਪਰਿਵਾਰਕ ਮੈਂਬਰਾਂ ਨੇ ਕੁੜੀਆਂ ਨੂੰ ਲੱਭਣ ਵਿੱਚ ਮਦਦ ਲਈ ਪੁਲਿਸ ਕੋਲ ਪਹੁੰਚ ਕਰਦਿਆਂ ਰਾਤ ਬਿਤਾਈ, ਪਰ ਹੁਣ ਤੱਕ ਉਨ੍ਹਾਂ ਤਿੰਨਾਂ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਪਰਿਵਾਰਕ ਮੈਂਬਰ ਅਤੇ ਪ੍ਰਸ਼ਾਸ਼ਨ ਵੱਲੋਂ ਤਿੰਨੇ ਵਿਦਿਆਰਥਣਾਂ ਦੀ ਭਾਲ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








