ਅੰਮ੍ਰਿਤਸਰ ਸਰਹੱਦੀ ਖੇਤਰ ਵਿੱਚ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ‘ਤੇ ਕਾਰਵਾਈ ਵਿੱਚ ਰਾਮਦਾਸ ਪੁਲਿਸ ਸਟੇਸ਼ਨ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਰਾਵੀ ਦਰਿਆ ਨੇੜਿਓਂ ਛੁਪਾਈ ਹੋਈ ਵੱਡੀ ਮਾਤਰਾ ਵਿੱਚ ਆਈਸ ਅਤੇ ਤਿੰਨ ਪਿਸਤੌਲ ਬਰਾਮਦ ਕੀਤੇ ਹਨ। ਪੁਲਿਸ ਦੇ ਅਨੁਸਾਰ, ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਨੂੰ ਡਰੋਨ ਜਾਂ ਹੋਰ ਤਰੀਕਿਆਂ ਰਾਹੀਂ ਪਾਕਿਸਤਾਨ ਤੋਂ ਭਾਰਤੀ ਸਰਹੱਦ ਵਿੱਚ ਤਸਕਰੀ ਕੀਤੀ ਗਈ ਸੀ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆ ਥਾਣਾ ਰਮਦਾਸ ਦੇ ਐਸ.ਐਚ.ਓ ਸਬ ਇੰਸਪੈਕਟਰ ਨਰਿੰਦਰ ਸਿੰਘ ਨੇ ਦੱਸਿਆ ਕਿ ਮੁਖਬਰ ਦੀ ਇਤਲਾਹ ਤੇ ਉਹਨਾਂ ਵੱਲੋਂ ਰਾਵੀ ਦਰਿਆ ਨੇੜਿਓਂ ਸਰਕੰਡੇ ਵਿੱਚ ਲੁਕੋ ਕੇ ਰੱਖੀ ਗਈ 1 ਕਿੱਲੋ 310 ਗ੍ਰਾਮ ਆਈਸ ਡਰੱਗ ਅਤੇ ਤਿੰਨ ਪਿਸਟਲ ਬਰਾਮਦ ਕੀਤੇ ਗਏ ਹਨ ਜੋ ਕਿ ਗੁਆਂਢੀ ਮੁਲਕ ਪਾਕਿਸਤਾਨ ਵਾਲੀ ਸਾਈਡ ਤੋਂ ਇੱਥੇ ਸੁੱਟੇ ਗਏ ਸਨ I
ਇਹ ਵੀ ਪੜ੍ਹੋ : ਸਕੂਲ ਗਈਆਂ 3 ਕੁੜੀਆਂ ਭੇ.ਦਭ/ਰੇ ਹਾਲਾਤਾਂ ‘ਚ ਲਾਪਤਾ, 15 ਅਗਸਤ ਦੀ ਪਰੇਡ ‘ਚ ਹੋਣਾ ਸੀ ਸ਼ਾਮਿਲ, ਮਾਪਿਆਂ ਤੇ ਪ੍ਰਸ਼ਾਸਨ ਵੱਲੋਂ ਭਾਲ ਜਾਰੀ
ਉਹਨਾਂ ਦੱਸਿਆ ਕਿ ਇਸ ਸਬੰਧੀ ਥਾਣਾ ਰਮਦਾਸ ਵਿਖੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਕਥਿਤ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਇਸ ਸਮੇਂ ਆਲੇ ਦੁਆਲੇ ਦੇ ਖੇਤਰਾਂ ਦੀ ਜਾਂਚ ਕਰ ਰਹੀ ਹੈ ਅਤੇ ਸ਼ੱਕੀ ਗਤੀਵਿਧੀਆਂ ‘ਤੇ ਨਜ਼ਰ ਰੱਖ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਵਿਰੁੱਧ ਮੁਹਿੰਮ ਜਾਰੀ ਰਹੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








