ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ। ਦੱਸ ਦੇਈਏ ਕਿ ਅੱਜ ਦਿੱਲੀ ਦੇ ਸਾਬਕਾ ਸੀਐੱਮ ਅਰਵਿੰਦ ਕੇਜਰੀਵਾਲ ਦਾ ਜਨਮ ਦਿਨ ਹੈ ਤੇ ਇਸ ਮੌਕੇ ਮੁੱਖ ਮੰਤਰੀ ਮਾਨ ਵੱਲੋਂ ਉੁਨ੍ਹਾਂ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।

ਟਵੀਟ ਕਰਦਿਆਂ CM ਮਾਨ ਨੇ ਲਿਖਿਆ- “ਵਾਹਿਗੁਰੂ ਤੁਹਾਨੂੰ ਹਮੇਸ਼ਾ ਤੰਦਰੁਸਤੀ ਤੇ ਲੰਮੀ ਉਮਰ ਬਖਸ਼ਣ, ਇਮਾਨਦਾਰ ਸੋਚ ਨੇ ਕਰੋੜਾਂ ਲੋਕਾਂ ਨੂੰ ਨਵੀਂ ਉਮੀਦ ਦਿੱਤੀ ਹੈ। ਤੁਹਾਡੀ ਸੋਚ ਨੇ ਦੇਸ਼ ਦੀ ਰਾਜਨੀਤੀ ਵਿਚ ਬਦਲਾਅ ਲਿਆਂਦਾ। ਤੁਹਾਡੀ ਅਗਵਾਈ ਹੇਠ ਸਾਡਾ ਪੱਕਾ ਇਰਾਦਾ ਹੈ ਕਿ ਅਸੀਂ ਆਮ ਲੋਕਾਂ ਦੇ ਹੱਕਾਂ ਲਈ ਇਸੇ ਤਰ੍ਹਾਂ ਡਟ ਕੇ ਲੜਦੇ ਰਹਾਂਗੇ। ਸੀਐੱਮ ਮਾਨ ਤੋਂ ਇਲਾਵਾ ਵੱਖ-ਵੱਖ ਲੀਡਰਾਂ ਵੱਲੋਂ ਵੀ ਅਰਵਿੰਦ ਕੇਜਰੀਵਾਲ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ ਹਨ। ‘ਆਪ’ ਵਰਕਰਾਂ ਵਿਚ ਜਸ਼ਨ ਦਾ ਮਾਹੌਲ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








