ਭਾਜਪਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਵੱਡਾ ਦਾਅ ਖੇਡਿਆ ਹੈ। ਭਾਜਪਾ ਨੇ ਨਵੀਂ ਟੀਮ ਦਾ ਐਲਾਨ ਕੀਤਾ ਹੈ। ਇਹ ਐਲਾਨ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਵੱਲੋਂ ਕੀਤਾ ਹੈ।
ਜਾਰੀ ਹੋਈ ਨਵੀਂ ਟੀਮ ਵਿਚ ਮਨਪ੍ਰੀਤ ਸਿੰਘ ਬਾਦਲ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।ਮਨਪ੍ਰੀਤ ਬਾਦਲ ਨੂੰ ਭਾਜਪਾ ਦਾ ਕੌਮੀ ਮੀਤ ਪ੍ਰਧਾਨ ਬਣਾਇਆ ਗਿਆ ਹੈ ਤੇ ਇਸ ਦੇ ਨਾਲ ਹੀ ਤਰੁਣ ਚੁੱਘ ਨੂੰ ਰਾਸ਼ਟਰੀ ਦਫਤਰ ਇੰਚਾਰਜ ਵਜੋਂ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਰਾਜਿੰਦਰ ਕੌਰ ਭੱਠਲ ਦਾ ਭਤੀਜਾ ਹੋਇਆ ‘ਆਪ’ ‘ਚ ਸ਼ਾਮਿਲ, ਮਨੀਸ਼ ਸਿਸੋਦੀਆ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ
ਸਮ੍ਰਿਤੀ ਈਰਾਨੀ ਨੂੰ ਪਾਰਟੀ ਦਾ ਜਨਰਲ ਸਕੱਤਰ ਜਦੋਂ ਕਿ ਵਸੁੰਧਰਾ ਰਾਜੇ ਤੇ ਰਾਮ ਮਾਧਵ ਨੂੰ ਉਪ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਦੇ ਨਾਲ ਹੀ ਬੀ. ਐੱਲ. ਸੰਤੋਸ਼ ਸੰਗਠਨ ਜਨਰਲ ਸਕੱਤਰ ਬਣੇ ਹਨ। ਨਵੀਂ ਟੀਮ ਵਿਚ 13 ਰਾਸ਼ਟਰੀ ਉਪ ਪ੍ਰਧਾਨ ਨਿਯੁਕਤ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








