ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸਮਾਜ ਵਿਚ ਨੌਜਵਾਨਾਂ ਦੇ ਵਿਆਹ ਤੇ ਪਰਿਵਾਰ ਨੂੰ ਲੈ ਕੇ ਅਹਿਮ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੋ ਲੜਕੇ-ਲੜਕੀਆਂ 30 ਸਾਲ ਤੋਂ ਵਧ ਉਮਰ ਦੇ ਹੋ ਚੁੱਕੇ ਹਨ ਉਨ੍ਹਾਂ ਦੇ ਵਿਆਹ ਲਈ ਪਰਿਵਾਰਾਂ ਨੂੰ ਪਹਿਲ ਕਰਨੀ ਚਾਹੀਦੀ ਹੈ। ਚੰਗੇ ਰਿਸ਼ਤੇ ਕਰਵਾਓ, ਭਾਨੀ ਨਹੀਂ ਮਾਰੋ।
ਜਥੇਦਾਰ ਨੇ ਕਿਹਾ ਕਿ ਰਿਸ਼ਤੇ ਕਰਵਾਉਣ ਵਿਚ ਕਿਸੇ ਤਰ੍ਹਾਂ ਦੀ ਰੋਕ-ਟੋਕ ਜਾਂ ਝਿਜਕ ਨਹੀਂ ਹੋਣੀ ਚਾਹੀਦੀ। ਉਨ੍ਹਾਂ ਇਹ ਵੀ ਕਿਹਾ ਕਿ ਨੌਜਵਾਨਾਂ ਦੇ ਮਾਮਲੇ ਵਿਚ ਲੋੜ ਤੋਂ ਵੱਧ ਸੰਕੋਚ ਨਹੀਂ ਕਰਨਾ ਚਾਹੀਦਾ ਕਿਉਂਕਿ ਇਹ ਸਿਰਫ ਵਿਅਕਤੀਗਤ ਨਹੀਂ ਸਗੋਂ ਪੰਥਕ ਮੁੱਦਾ ਵੀ ਹੈ। ਉਨ੍ਹਾਂ ਸਿੱਖ ਪਰਿਵਾਰਾਂ ਵਿਚ ਵਧ ਬੱਚੇ ਹੋਣ ਦੀ ਗੱਲ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਘੱਟੋ ਤਿੰਨ ਬੱਚੇ ਹੋਣੇ ਚਾਹੀਦੇ ਹਨ ਜਦੋਂ ਕਿ ਇਸ ਤੋ ਵਧ ਬੱਚਿਆਂ ਨੂੰ ਲੈ ਕੇ ਗੁਰੂ ਦੀ ਮਰਜ਼ੀ ਸਭ ਤੋਂ ਉਪਰ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਜ਼ਿਆਦਾ ਬੱਚੇ ਹੋਣਾ ਸ਼ਰਮ ਦੀ ਗੱਲ ਨਹੀਂ ਹੈ।
ਇਹ ਵੀ ਪੜ੍ਹੋ : BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਆਪਣੇ ਸੰਦੇਸ਼ ਵਿਚ ਜਥੇਦਾਰ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਗੁਰੂ ਦੇ ਨਾਲ ਜੋੜਨ, ਧਰਮ ਤੇ ਗੁਰਬਾਣੀ ਨਾਲ ਜੋੜਨ। ਉਨ੍ਹਾ ਕਿਹਾ ਕਿ ਪਰਿਵਾਰ ਤੇ ਸਮਾਜ ਨੂੰ ਮਿਲ ਜੁਲ ਕੇ ਰਹਿਣਾ ਚਾਹੀਦਾ ਹੈ ਤੇ ਹਮੇਸ਼ਾ ਚੜ੍ਹਦੀ ਕਲਾ ਵਿਚ ਰਹਿ ਕੇ ਅੱਗੇ ਵਧਣਾ ਚਾਹੀਦਾ ਹੈ। ਜਥੇਦਾਰ ਦਾ ਇਹ ਸੰਦੇਸ਼ ਮੁੱਖ ਤੌਰ ਤੋਂ ਸਿੱਖ ਸਮਾਜ ਵਿਚ ਵਿਆਹ ਦੀ ਉਮਰ, ਪਰਿਵਾਰ ਨੂੰ ਮਜ਼ਬੂਤ ਕਰਨ, ਬੱਚਿਆਂ ਦੀ ਗਿਣਤੀ ਵਧਾਉਣ ਤੇ ਨਵੀਂ ਪੀੜ੍ਹੀ ਨੂੰ ਧਰਮ ਤੇ ਗੁਰਬਾਣੀ ਨਾਲ ਜੋੜਨ ‘ਤੇ ਕੇਂਦਰਿਤ ਰਿਹਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








