ਪਿੰਡ ਸੋਹੀਆਂ ਦੇ ਨੌਜਵਾਨ ਤੇਜਿੰਦਰ ਸਿੰਘ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਪੁਲਿਸ ਨੇ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਦਕਿ ਇਸ ਮਾਮਲੇ ਚ ਪੁੱਤ ਦੀ ਮੌਤ ਦੇ ਦੁੱਖ ਚ ਅੱਜ ਪਿਤਾ ਦੀ ਵੀ ਹੋਈ ਮੌਤ ਜਦਕਿ ਮ੍ਰਿਤਕ ਦਾ ਕਹਿਣਾ ਹੈ ਕਿ ਪਰਿਵਾਰ ਚ ਵਡਾ ਦੁੱਖ ਹੈ ਪਿਓ ਪੁੱਤ ਦੀ ਗਈ ਜਾਨ ਉਹ ਇਨਸਾਫ਼ ਦੀ ਗੁਹਾਰ ਲਗਾ ਰਹੇ ਹਨ ।
ਸ੍ਰੀ ਹਰਗੋਬਿੰਦਪੁਰ ਦੇ ਡੀ ਐੱਸ ਪੀ ਮਨੋਜ ਕੁਮਾਰ ਨੇ ਦੱਸਿਆ ਕਿ ਹਰਜੀਤ ਕੌਰ ਪਤਨੀ ਕਸ਼ਮੀਰ ਸਿੰਘ ਵਾਸੀ ਧਾਰੀਵਾਲ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੇ ਤਿੰਨ ਬੱਚੇ ਹਨ। ਉਸ ਦਾ ਛੋਟਾ ਪੁੱਤਰ ਤੇਜਿੰਦਰ ਸਿੰਘ ਅੱਡਾ ਧਾਰੀਵਾਲ ਸੋਹੀਆਂ ਵਿਖੇ ਗੱਡੀਆਂ ਠੀਕ ਕਰਨ ਦਾ ਕੰਮ ਕਰਦਾ ਸੀ। ਉਨ੍ਹਾਂ ਦੱਸਿਆ ਕਿ 14 ਅਗਸਤ ਨੂੰ ਤੇਜਿੰਦਰ ਸਿੰਘ ਆਪਣੀ ਦੁਕਾਨ ਬੰਦ ਕਰਕੇ ਘਰ ਆਇਆ ਸੀ। ਕੁਝ ਸਮੇਂ ਬਾਅਦ ਗੁਰਸਾਹਿਬ ਸਿੰਘ ਅਤੇ ਗੁਰਜੀਤ ਸਿੰਘ ਪੰਨੂ ਵਾਸੀ ਮਾੜੀ ਪੰਨੂਆਂ, ਜੋ ਪਹਿਲਾਂ ਵੀ ਤੇਜਿੰਦਰ ਸਿੰਘ ਕੋਲੋਂ ਗੱਡੀਆਂ ਠੀਕ ਕਰਵਾਉਂਦੇ ਸਨ, ਦੋ ਅਣਪਛਾਤੇ ਨੌਜਵਾਨਾਂ ਸਮੇਤ ਮੋਟਰਸਾਈਕਲ ’ਤੇ ਉਸ ਦੇ ਘਰ ਆਏ। ਸ਼ਿਕਾਇਤਕਰਤਾ ਅਨੁਸਾਰ ਉਹ ਤੇਜਿੰਦਰ ਸਿੰਘ ਨੂੰ ਗੱਡੀ ਠੀਕ ਕਰਵਾਉਣ ਦੇ ਬਹਾਨੇ ਆਪਣੇ ਨਾਲ ਲੈ ਗਏ।
ਇੰਸਪੈਕਟਰ ਹਰਮੀਕ ਸਿੰਘ ਮੁਤਾਬਕ ਜਦੋਂ ਦੇਰ ਰਾਤ ਤੱਕ ਤੇਜਿੰਦਰ ਸਿੰਘ ਘਰ ਵਾਪਸ ਨਹੀਂ ਆਇਆ ਤਾਂ ਉਸ ਦੇ ਵੱਡੇ ਭਰਾ ਰਵਿੰਦਰ ਸਿੰਘ ਨੇ ਉਸ ਨੂੰ ਫੋਨ ਕੀਤਾ, ਪਰ ਫੋਨ ਨਹੀਂ ਚੁੱਕਿਆ ਗਿਆ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਸਾਰੀ ਰਾਤ ਉਸ ਦੀ ਭਾਲ ਕੀਤੀ ਗਈ। ਅਗਲੀ ਸਵੇਰ ਪਰਿਵਾਰ ਨੂੰ ਜਾਣਕਾਰੀ ਮਿਲੀ ਕਿ ਤੇਜਿੰਦਰ ਸਿੰਘ ਦੀ ਲਾਸ਼ ਚੀਮਾ ਖੁੱਡੀ ਸੂਏ ਦੀ ਪੱਟੜੀ ’ਤੇ ਪਈ ਹੈ। ਪਰਿਵਾਰਕ ਮੈਂਬਰਾਂ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਦੀ ਪਛਾਣ ਕੀਤੀ। ਮ੍ਰਿਤਕ ਦੀ ਮਾਤਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਗੁਰਸਾਹਿਬ ਸਿੰਘ, ਗੁਰਜੀਤ ਸਿੰਘ ਪੰਨੂ ਅਤੇ ਉਨ੍ਹਾਂ ਦੇ ਦੋ ਹੋਰ ਸਾਥੀਆਂ ’ਤੇ ਤੇਜਿੰਦਰ ਸਿੰਘ ਦਾ ਕਤਲ ਕਰਨ ਦੇ ਦੋਸ਼ ਲਗਾਏ ਹਨ।
ਇਹ ਵੀ ਪੜ੍ਹੋ : ਲੁਧਿਆਣਾ : ਭੈਣ ਦੇ ਵਿਆਹ ਦੇ ਕਾਰਡ ਵੰਡਣ ਜਾ ਰਹੇ ਭਰਾ ਦੀ ਸੜਕ ਹਾ/ਦਸੇ ‘ਚ ਹੋਈ ਮੌ/ਤ, 2 ਭੈਣਾਂ ਦਾ ਸੀ ਇਕਲੌਤਾ ਭਰਾ
ਡੀਐਸਪੀ ਨੇ ਦੱਸਿਆ ਕਿ ਮ੍ਰਿਤਕ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਮੁਕੱਦਮਾ ਨੰਬਰ 139 ਤਹਿਤ ਧਾਰਾ 103, 140 ਅਤੇ 3(5) ਅਧੀਨ ਗੁਰਸਾਹਿਬ ਸਿੰਘ, ਗੁਰਜੀਤ ਸਿੰਘ ਅਤੇ ਦੋ ਅਣਪਛਾਤੇ ਵਿਅਕਤੀਆਂ ਸਮੇਤ ਕੁੱਲ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਗੁਰਸਾਹਿਬ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਧਰ ਮ੍ਰਿਤਕ ਦੇ ਭਰਾਵਾ ਨੇ ਦੱਸਿਆ ਕਿ ਜਿੱਥੇ ਉਹਨਾਂ ਦੇ ਭਰਾ ਦਾ ਕਤਲ ਕੀਤਾ ਗਿਆ ਹੈ, ਉੱਥੇ ਹੀ ਪੁੱਤ ਦੀ ਮੌਤ ਦੇ ਦੁੱਖ ‘ਚ ਅੱਜ ਓਹਨਾ ਦੇ ਪਿਤਾ ਕਸ਼ਮੀਰ ਸਿੰਘ ਦੀ ਵੀ ਮੌਤ ਹੋ ਗਈ। ਉਹਨਾਂ ਮੰਗ ਕੀਤੀ ਕਿ ਜਲਦ ਪੁਲਿਸ ਸਾਰੇ ਦੋਸ਼ੀਆ ਨੂੰ ਕਾਬੂ ਕਰ ਕੜੀ ਕਾਨੂੰਨੀ ਕਾਰਵਾਈ ਕਰੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








