ਆਮ ਆਦਮੀ ਪਾਰਟੀ ਦੇ ਆਗੂ ਸਤੇਂਦਰ ਜੈਨ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਦੀ ਇਕ ਅਦਾਲਤ ਨੇ ਦਿੱਲੀ ਜਲ ਬੋਰਡ ਨਾਲ ਜੁੜੇ STP ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸਤੇਂਦਰ ਜੈਨ ਤੇ ਚਾਰ ਹੋਰ ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਹੈ ਤੇ ਅਗਲੀ ਸੁਣਵਾਈ 25 ਅਗਸਤ ਨੂੰ ਹੋਵੇਗੀ।
ਦੂਜੇ ਪਾਸੇ ਇਸੇ ਮਾਮਲੇ ਵਿਚ ਇਕ ਮੁਲਜ਼ਮ ਤੇ DJB ਮੁਲਾਜ਼ਮ ਅੰਕਿਤ ਸ਼੍ਰੀਵਾਸਤਵ ਨੂੰ 2 ਦਿਨਾਂ ਲਈ ਹਿਰਾਸਤ ਵਿਚ ਭੇਜਿਆ ਗਿਆਹੈ। ਇਸ ਦੇ ਨਾਲ ਹੀ ਅਦਾਲਤ ਨੇ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ‘ਤੇ ਏਸੀਬੀ ਨੂੰ ਨੋਟਿਸ ਵੀ ਜਾਰੀ ਕੀਤਾ।
ਦੱਸ ਦੇਈਏ ਕਿ ਦਿੱਲੀ ਜਲ ਬੋਰਡ ਨਾਲ ਜੁੜੇ STP ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਦਿੱਲੀ ਸਰਕਾਰ ਦੀ ਐਂਟੀ ਕੁਰੱਪਸ਼ਨ ਬਿਊਰੋ ਕਰ ਰਿਹਾ ਹੈ। ਦਿੱਲੀ ਦੇ ਸਾਬਕਾ ਜਲ ਮੰਤਰੀ ਸਤੇੰਦਰ ਜੈਨ ਤੇ 5 ਹੋਰਨਾਂ ਖਿਲਾਫ ਇਹ ਮਾਮਲਾ 11 ਮਈ 2024 ਨੂੰ ਦਰਜ ਕੀਤਾ ਗਿਆ ਸੀ। ਮਾਮਲੇ ਵਿਚ ਦਿੱਲੀ ਜਲ ਬੋਰਡ ਦੇ ਸਾਬਕਾ ਸੀਈਓ ਤੇ IAS ਅਧਿਕਾਰੀ ਉਦਿਤ ਪ੍ਰਕਾਸ਼ ਰਾਏ ਵੀ ਦੋਸ਼ੀ ਹਨ।
ਇਹ ਵੀ ਪੜ੍ਹੋ : ਖਨੌਰੀ ਬਾਰਡਰ ‘ਤੇ ਬੈਠੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ, 4 ਸਤੰਬਰ ਨੂੰ ਹੋਵੇਗੀ ਮੀਟਿੰਗ
ਇਹ ਕੇਸ ਦਿੱਲੀ ਸਰਕਾਰ ਦੀ ਵਿਜੀਲੈਂਸ ਡਾਇਰੈਕਟੋਰੇਟ ਦੀ ਸ਼ਿਕਾਇਤ ਦੇ ਬਾਅਦ ਦਰਜ ਕੀਤਾ ਗਿਆ ਸੀ। ਸ਼ਿਕਾਇਤ ਵਿਚ ਦਿੱਲੀ ਜਲ ਬੋਰਡ ਦੇ ਐੱਸਟੀਪੀ ਨੂੰ ਵਧਾਉਣ ਤੇ ਅਪਗ੍ਰੇਡ ਕਰਨ ਦੀ ਟੈਂਡ ਪ੍ਰਕਿਰਿਆ ਵਿਚ ਵੱਡੇ ਪੈਮਾਨੇ ‘ਤੇ ਭ੍ਰਿਸ਼ਟਾਚਾਰ ਦਾ ਦੋਸ਼ ਲਗਾਇਆ ਸੀ। ਇਸ ਦੇ ਬਾਅਦ ਏਸੀਬੀ ਵੱਲੋਂ ਮਾਮਲੇ ਦੀ ਜਾਂਚ ਕੀਤੀ ਗਈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








