ਕੈਨੇਡਾ ਦੇ ਅਲਬਰਟਾ ਦੇ ਐਡਮਿੰਟਨ ਵਿੱਚ ਨਾਨਕਸਰ ਗੁਰਦੁਆਰੇ ਵਿੱਚ ਵਿਆਹ ਸਮਾਰੋਹ ਤੋਂ ਪਹਿਲਾਂ ਅਰਦਾਸ ਦੌਰਾਨ ਇੱਕ ਵਿਅਕਤੀ ਨੇ ਕਥਿਤ ਤੌਰ ‘ਤੇ ਹਮਲਾ ਕਰ ਦਿੱਤਾ, ਜਿਸ ਵਿਚ ਦੋ ਲੋਕ ਜ਼ਖਮੀ ਹੋਏ ਹਨ। ਪੁਲਿਸ ਨੇ ਮੌਕੇ ‘ਤੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ। ਹਮਲੇ ਦਾ ਉਦੇਸ਼ ਕੀ ਸੀ, ਇਸ ਦੀ ਅਜੇ ਵੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਦੇ ਬਾਵਜੂਦ ਗੁਰਦੁਆਰੇ ਵਿੱਚ ਵਿਆਹ ਸਮਾਰੋਹ ਤੈਅ ਸਮੇਂ ਅਨੁਸਾਰ ਹੀ ਹੋਇਆ।
ਐਡਮਿੰਟਨ ਦੇ ਉੱਤਰ-ਪੂਰਬੀ ਬਾਹਰੀ ਇਲਾਕੇ ਵਿੱਚ ਨਾਨਕਸਰ ਗੁਰਸਿੱਖ ਗੁਰਦੁਆਰੇ ਵਿੱਚ ਇਹ ਘਟਨਾ ਸਵੇਰੇ 5 ਵਜੇ ਤੋਂ ਥੋੜ੍ਹੀ ਦੇਰ ਬਾਅਦ ਵਾਪਰੀ। ਐਡਮਿੰਟਨ ਪੁਲਿਸ ਸਰਵਿਸ ਦੱਸਿਆ ਕਿ 14ਵੀਂ ਸਟਰੀਟ ਅਤੇ ਹਾਰਸਹਿੱਲ ਰੋਡ ਨੇੜੇ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਅਧਿਕਾਰੀਆਂ ਨੇ ਇੱਕ ਵਿਅਕਤੀ ਨੂੰ ਮੌਕੇ ‘ਤੇ ਗ੍ਰਿਫ਼ਤਾਰ ਕਰ ਲਿਆ। ਐਮਰਜੈਂਸੀ ਸੇਵਾਵਾਂ ਨੇ ਦੋ ਜ਼ਖਮੀ ਵਿਅਕਤੀਆਂ ਦਾ ਇਲਾਜ ਕੀਤਾ। ਦੋਵਾਂ ਨੂੰ ਲੱਗੀਆਂ ਸੱਟਾਂ ਨੂੰ ਜਾਨਲੇਵਾ ਨਹੀਂ ਦੱਸਿਆ ਗਿਆ।

ਪੁਲਿਸ ਨੇ ਹਮਲੇ ਦੇ ਮਕਸਦ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਅਤੇ ਨਾ ਹੀ ਇਹ ਦੱਸਿਆ ਕਿ ਕੀ ਇਸ ਦੀ ਜਾਂਚ ਨਫਰਤ ਤੋਂ ਪ੍ਰੇਰਿਤ ਅਪਰਾਧ ਜੋਂ ਕੀਤੀ ਜਾ ਰਹੀ ਹੈ। ਪੁਲਿਸ ਜਾਂਚ ਵਿਚ ਜੁਟ ਗਈ ਹੈ ਤੇ ਪਤਾ ਕਰ ਰਹੀ ਹੈ ਕਿ ਅਸਲ ਵਿਚ ਕੀ ਹੋਇਆ ਅਤੇ ਕਿਉਂ ਹੋਇਆ।
ਗੁਰਦੁਆਰਾ ਪ੍ਰਬੰਧਕਾਂ ਦੇ ਪ੍ਰਤੀਨਿਧੀ ਹਰਮਿਕ ਸਹਿਗਲ ਮੁਤਾਬਕ ਇੱਕ ਸ਼ੱਕੀ ਵਿਅਕਤੀ ਵਿਆਹ ਸਮਾਰੋਹ ਤੋਂ ਪਹਿਲਾਂ ਸਵੇਰ ਦੀ ਅਰਦਾਸ ਦੌਰਾਨ ਗੁਰਦੁਆਰੇ ਵਿੱਚ ਦਾਖਲ ਹੋਇਆ ਅਤੇ ਰੁਕਾਵਟ ਪਾਉਣੀ ਸ਼ੁਰੂ ਕਰ ਦਿੱਤੀ। ਉਸਨੇ ਅਰਦਾਸ ਅੰਦਰ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ, ਅਰਦਾਸ ਰੋਕ ਦਿੱਤੀ।
ਇਹ ਵੀ ਪੜ੍ਹੋ : ਦੇਸ਼ ‘ਚ ਸਵਾਈਨ ਫਲੂ ਦਾ ਖਤਰਾ! ਸਿਹਤ ਮੰਤਰੀ ਜੇਪੀ ਨੱਡਾ ਨੇ ਕੀਤੀ ਹਾਈ ਲੈਵਲ ਮੀਟਿੰਗ
ਅਰਦਾਸ ਕਰਨ ਵਾਲਿਆਂ ਨੇ ਦੇਖਿਆ ਕਿ ਉਸਦਾ ਵਤੀਰਾ ਕਿਸੇ ਸ਼ਰਧਾਲੂ ਜਾਂ ਯਾਤਰੀ ਵਰਗਾ ਨਹੀਂ ਸੀ। ਉਨ੍ਹਾਂ ਨੇ ਦੱਸਿਆ ਕਿ ਮੌਜੂਦ ਲੋਕਾਂ ਨੇ ਸ਼ੁਰੂ ਵਿੱਚ ਉਸ ਨਾਲ ਗੱਲ ਕਰਕੇ ਸਥਿਤੀ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਸ ਨੇ ਸਹਿਯੋਗ ਨਹੀਂ ਕੀਤਾ। ਉਹ ਆਦਮੀ ਕਿਸੇ ਦੀ ਗੱਲ ਸੁਣਨ ਲਈ ਤਿਆਰ ਨਹੀਂ ਸੀ।
ਜਦੋਂ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਤਾਂ ਉਸਨੇ ਧੱਕਾ-ਮੁੱਕੀ ਸ਼ੁਰੂ ਕਰ ਦਿੱਤੀ। ਹਾਲਾਂਕਿ, ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ, ਸੇਵਾਦਾਰਾਂ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਝਗੜੇ ਦੌਰਾਨ ਦੋਸ਼ੀ ਨੇ ਦੋ ਲੋਕਾਂ ਨੂੰ ਚਾਕੂ ਮਾਰ ਦਿੱਤਾ। ਸਹਿਗਲ ਨੇ ਪੁਸ਼ਟੀ ਕੀਤੀ ਕਿ ਦੋਵੇਂ ਪੀੜਤ ਹਮਲੇ ਤੋਂ ਬਾਅਦ ਵੀ ਹੋਸ਼ ਵਿੱਚ ਸਨ ਅਤੇ ਬੋਲ ਰਹੇ ਸਨ।
ਅੱਜ ਸਵੇਰੇ ਗੁਰਦੁਆਰੇ ਦੇ ਕੰਪਲੈਕਸ ਵਿੱਚ ਹੋਈ ਹਿੰਸਾ ਦੇ ਬਾਵਜੂਦ, ਵਿਆਹ ਦੀਆਂ ਸਾਰੀਆਂ ਰਸਮਾਂ ਸਵੇਰੇ 10:30 ਵਜੇ ਦੇ ਕਰੀਬ ਤੈਅ ਸਮੇਂ ਮੁਤਾਬਕ ਸ਼ਾਂਤੀਪੂਰਵਕ ਨਿਭਾਈਆਂ ਗਈਆਂ। ਸਹਿਗਲ ਨੇ ਕਿਹਾ ਕਿ ਦੋਸ਼ੀਆਂ ਨੇ ਕਿਸੇ ਵੀ ਜਾਇਦਾਦ ਜਾਂ ਭੌਤਿਕ ਵਸਤੂ ਨੂੰ ਨੁਕਸਾਨ ਨਹੀਂ ਪਹੁੰਚਾਇਆ, ਖਾਸ ਕਰਕੇ ਸਾਡੇ ਸਿੱਖ ਗ੍ਰੰਥਾਂ ਨੂੰ, ਜੋ ਸਾਡੇ ਲਈ ਬਹੁਤ ਪਵਿੱਤਰ ਹਨ।
ਘਟਨਾ ਦੇ ਸੰਬੰਧ ਵਿੱਚ, ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਲਿਖਿਆ, “ਅੱਜ ਸਵੇਰੇ ਐਡਮੰਟਨ ਦੇ ਨਾਨਕਸਰ ਗੁਰਦੁਆਰੇ ‘ਤੇ ਹਮਲਾ ਹੈਰਾਨ ਕਰਨ ਵਾਲਾ ਹੈ। ਮੇਰੀਆਂ ਸੰਵੇਦਨਾਵਾਂ ਦੋ ਜ਼ਖਮੀਆਂ ਅਤੇ ਪੂਰੇ ਭਾਈਚਾਰੇ ਨਾਲ ਹਨ, ਜੋ ਇਸ ਭਿਆਨਕ ਘਟਨਾ ਤੋਂ ਹੈਰਾਨ ਹਨ। ਕਿਸੇ ਨੂੰ ਵੀ ਆਪਣੇ ਪੂਜਾ ਸਥਾਨ ‘ਤੇ ਅਸੁਰੱਖਿਅਤ ਮਹਿਸੂਸ ਨਹੀਂ ਕਰਨਾ ਚਾਹੀਦਾ। ਮੈਂ ਐਡਮੰਟਨ ਪੁਲਿਸ ਸੇਵਾ ਦਾ ਉਨ੍ਹਾਂ ਦੀ ਤੇਜ਼ ਕਾਰਵਾਈ ਲਈ ਧੰਨਵਾਦ ਕਰਨਾ ਚਾਹੁੰਦਾ ਹਾਂ।”
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








