ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ‘ਤੇ ਜਬਰ ਜਨਾਹ ਦਾ ਕੇਸ ਦਬਾਉਣ ਬਦਲੇ ਰਿਸ਼ਵਤ ਮੰਗਣ ਦੇ ਦੋਸ਼ ਲੱਗੇ। ਇਸ ਮਾਮਲੇ ਵਿਚ ਉਹ ਪਹਿਲੀ ਵਾਰ ਕੈਮਰੇ ਦੇ ਸਾਹਮਣੇ ਆਈ ਤੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਪਟਿਆਲਾ ਵਿਚ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਕਿਸੇ ‘ਤੇ ਦੋਸ਼ ਲਗਾਉਣਾ ਤੇ ਬੇਬੁਨਿਆਦ ਗੱਲਾਂ ਕਰਨਾ ਆਸਾਨ ਹੈ। ਉਹ ਉਨ੍ਹਾਂ ਦੋਸ਼ਾਂ ਦਾ ਸਾਹਮਣਾ ਕਰਨਾ ਲਈ ਤਿਆਰ ਹੈ। ਉਹ ਨਾ ਪਹਿਲਾਂ ਘਬਰਾਈ ਸੀ ਤੇ ਨਾ ਹੀ ਹੁਣ ਘਬਰਾ ਰਹੀ ਹੈ। ਉਨ੍ਹਾਂ ਨੇ ਹਾਈਕੋਰਟ ਦੇ ਰਿਟਾਇਰਡ ਜੱਜ ਰਣਜੀਤ ਸਿੰਘ ਨੂੰ ਚੈਲੰਜ ਦਿੰਦੇ ਹੋਏ ਕਿਹਾ ਕਿ ਉਹ ਆਪਣੇ ਲਗਾਏ ਦੋਸ਼ਾਂ ਨੂੰ ਸਾਬਤ ਕਰੇ ਨਹੀਂ ਤਾਂ ਉਨ੍ਹਾਂ ਨੂੰ ਲੀਗਲ ਨੋਟਿਸ ਤੇ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਹੋਵੇਗਾ।
ਦੱਸ ਦੇਈਏ ਕਿ ਸੀਐੱਮ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ‘ਤੇ ਪਿਛਲੇ ਹਫਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸਾਬਕਾ ਜੱਜ ਰਣਜੀਤ ਸਿੰਘ ਨੇ ਦੋਸ਼ ਲਗਾਏ ਸਨ। ਉਨ੍ਹਾਂ ਦਾਅਵਾ ਕੀਤਾ ਕਿ ਡਾ. ਗੁਰਪ੍ਰੀਤ ਕੌਰ ਮਾਨ ਨੇ ਇਕ ਜਬਰ ਜਨਾਹ ਦੇ ਕੇਸ ਵਿਚ ਮੁਲਜ਼ਮ ਤੋਂ 5 ਕਰੋੜ ਰੁਪਏ ਦੀ ਮੰਗ ਕੀਤੀ ਸੀ ਤੇ ਇਕ ਵਪਾਰੀ ਖਿਲਾਫ ਦਰਜ ਮਾਮਲੇ ਨੂੰ ਰੱਦ ਕਰਵਾਉਣ ਵਿਚ ਮਦਦ ਕਰਨ ਦਾ ਪ੍ਰਸਤਾਵ ਦਿੱਤਾ ਸੀ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਸੀ ਕਿ ਡਾ. ਗੁਰਪ੍ਰੀਤ ਕੌਰ ਦਾ ਇਕ ਕਰੀਬੀ ਰਿਸ਼ਤੇਦਾਰ ਮੁਲਜ਼ਮ ਦੇ ਲਗਾਤਾਰ ਸੰਪਰਕ ਵਿਚ ਸੀ ਤੇ ਉਸ ਨੂੰ ਪੈਸੇ ਦੇਣ ਤੇ ਆਪਣੀ ਜਾਨ ਬਚਾਉਣ ਲਈ ਪ੍ਰੇਸ਼ਾਨ ਕਰ ਰਿਹਾ ਸੀ।
ਇਹ ਵੀ ਪੜ੍ਹੋ : ‘ਰਵੱਈਆ ਬਦਲੋ ਉਦੋਂ ਹੀ ਖੁੱਲ੍ਹੇਗਾ ਹੋਰਮੁਜ਼’ ਟਰੰਪ ਵੱਲੋਂ Hormuz ਨੂੰ ‘New US Territory’ ਦੱਸਣ ‘ਤੇ ਭ.ੜ/ਕਿਆ ਈਰਾਨ
ਬੀਤੇ ਦਿਨੀਂ ਭੇਜੇ ਨੋਟਿਸ ਵਿਚ ਸੀਐੱਮ ਮਾਨ ਦੀ ਪਤਨੀ ਨੇ ਰਿਟਾਇਰਡ ਜੱਜ ਰਣਜੀਤ ਸਿੰਘ ਦੇ 5 ਕਰੋੜ ਰੁਪਏ ਦੇ ਦੋਸ਼ਾਂ ਨੂੰ ਖਾਰਜ ਕੀਤਾ ਸੀ। ਕਾਨੂੰਨੀ ਨੋਟਿਸ ਵਿਚ ਰਿਟਾਇਰਡ ਜਸਟਿਸ ਰਣਜੀਤ ਸਿੰਘ ਤੋਂ ਆਪਣੇ ਬਿਆਨ ਵਾਪਸ ਲੈਣ ਤੇ ਜਨਤਕ ਤੌਰ ਤੋਂ ਮਾਫੀ ਮੰਗਣ ਨੂੰ ਕਿਹਾ ਸੀ। ਇਸ ਲਈ 24 ਘੰਟੇ ਦੀ ਸਮਾਂ ਸੀਮਾ ਦਿੱਤੀ ਗਈ ਸੀ। ਨੋਟਿਸ ਵਿਚ ਕਿਹਾ ਗਿਆ ਸੀ ਕਿ ਤੈਅ ਸਮੇਂ ਵਿਚ ਮਾਫੀ ਨਾ ਮੰਗੀ ਤਾਂ ਉਨ੍ਹਾਂ ਖਿਲਾਫ ਅਦਾਲਤ ਵਿਚ ਅਪਰਾਧਿਕ ਮਾਨਹਾਣੀ ਦਾ ਕੇਸ ਦਾਇਰ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








