ਚੰਡੀਗੜ੍ਹ ਪੁਲਿਸ ਨੂੰ ਬੀਤੀ ਰਾਤ ਵੱਡੀ ਸਫਲਤਾ ਮਿਲੀ। ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਨਾਲ ਕਥਿਤ ਤੌਰ ’ਤੇ ਜੁੜੇ ਤਿੰਨ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਵਿਸਫੋਟਕ ਸਮੱਗਰੀ ਅਤੇ ਹਥਿਆਰ ਬਰਾਮਦ ਕੀਤਾ ਗਿਆ ਹੈ।
ਪੁਲਿਸ ਮੁਤਾਬਕ 22 ਅਗਸਤ 2026 ਨੂੰ ਥਾਣਾ ਸੈਕਟਰ-36, ਚੰਡੀਗੜ੍ਹ ਵਿਖੇ Explosive Substances Act ਦੀਆਂ ਧਾਰਾਵਾਂ 4(b) ਅਤੇ 5 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਨੂੰ BKI ਨਾਲ ਜੁੜੇ ਸ਼ੱਕੀ ਆਪਰੇਟਿਵਾਂ ਦੀ ਚੰਡੀਗੜ੍ਹ ਵਿੱਚ ਮੌਜੂਦਗੀ ਸਬੰਧੀ ਖੁਫੀਆ ਜਾਣਕਾਰੀ ਮਿਲੀ ਸੀ। ਇਸ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ।
ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ 19 ਸਾਲਾ ਲਵਪ੍ਰੀਤ ਸਿੰਘ ਵਾਸੀ ਪਿੰਡ ਸਰਹਾਲੀ, ਜ਼ਿਲ੍ਹਾ ਤਰਨ ਤਾਰਨ, 21 ਸਾਲਾ ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨਦੀਪ ਵਾਸੀ ਪਿੰਡ ਦਿਓਬਾਥ, ਜ਼ਿਲ੍ਹਾ ਤਰਨ ਤਾਰਨ ਅਤੇ 19 ਸਾਲਾ ਪ੍ਰਭਪ੍ਰੀਤ ਸਿੰਘ ਉਰਫ਼ ਪ੍ਰਭ ਵਾਸੀ ਪਿੰਡ ਤਰਸਿੱਕਾ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਵੱਲੋਂ ਇਨ੍ਹਾਂ ਕੋਲੋਂ ਕਰੀਬ 5 ਕਿਲੋ ਜੈਲਟਿਨ ਸਟਿਕ ਵਿਸਫੋਟਕ, ਇੱਕ ਡੈਟੋਨੇਟਰ, ਪਾਵਰ ਸੋਰਸ ਅਤੇ ਰਿਮੋਟ ਨਾਲ ਚਲਾਇਆ ਜਾਣ ਵਾਲਾ ਸਿਸਟਮ, ਇੱਕ ਪਿਸਤੌਲ, ਇੱਕ ਮੈਗਜ਼ੀਨ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ : ਪਿੰਡ ਕੈਰੇ ਦੇ ਨੌਜਵਾਨ ਵਕੀਲ ਦੀ ਕ/ਰੰਟ ਲੱਗਣ ਨਾਲ ਹੋਈ ਮੌ/ਤ, ਮਾਂ ਦਾ ਰੋ-ਰੋ ਕੇ ਹੋਇਆ ਬੁਰਾ ਹਾਲ
ਮੁੱਢਲੀ ਜਾਂਚ ਵਿੱਚ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਮੁਲਜ਼ਮਾਂ ਦਾ ਸੰਪਰਕ ਵਿਦੇਸ਼ ਵਿੱਚ ਬੈਠੇ BKI ਨਾਲ ਕਥਿਤ ਤੌਰ ’ਤੇ ਜੁੜੇ ਸਤਨਾਮ ਉਰਫ਼ ਸੱਤਾ ਨੌਸ਼ਹਿਰਾ ਨਾਲ ਹੋਇਆ ਸੀ। ਪੁਲਿਸ ਮੁਤਾਬਕ ਉਹ ਉਸ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ ਅਤੇ ਚੰਡੀਗੜ੍ਹ ਵਿੱਚ IED ਲਗਾ ਕੇ ਦਹਿਸ਼ਤ ਪੈਦਾ ਕਰਨ ਦੀ ਯੋਜਨਾ ਬਣਾ ਰਹੇ ਸਨ।
ਪੁਲਿਸ ਨੇ ਵਿਸਫੋਟਕ ਸਮੱਗਰੀ, ਟ੍ਰਿਗਰਿੰਗ ਉਪਕਰਨ ਅਤੇ ਹਥਿਆਰ ਕਾਨੂੰਨ ਅਨੁਸਾਰ ਕਬਜ਼ੇ ਵਿੱਚ ਲੈ ਲਏ ਹਨ। ਹੁਣ ਜਾਂਚ ਰਾਹੀਂ ਇਸ ਪੂਰੇ ਨੈੱਟਵਰਕ, ਵਿਸਫੋਟਕ ਸਮੱਗਰੀ ਦੇ ਸਰੋਤ ਅਤੇ ਹੋਰ ਸਾਥੀਆਂ ਦੀ ਭੂਮਿਕਾ ਦਾ ਪਤਾ ਲਗਾਇਆ ਜਾ ਰਿਹਾ ਹੈ। ਚੰਡੀਗੜ੍ਹ ਪੁਲਿਸ ਨੇ ਕਿਹਾ ਹੈ ਕਿ ਸ਼ਹਿਰ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਨੂੰ ਭੰਗ ਕਰਨ ਦੀ ਕਿਸੇ ਵੀ ਕੋਸ਼ਿਸ਼ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








