ਪੰਜਾਬ ਪੁਲਿਸ ਸਰਹੱਦ ਪਾਰ ਤੋਂ ਚੱਲ ਰਹੇ ਨਸ਼ੇ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਖਤਮ ਕਰਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ। ਇਸੇ ਲੜੀ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਕਾਰਵਾਈ ਕਰਦਿਆਂ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਕੁਝ ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ, ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਤਿੰਨ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਗਿਆ। 5 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 9 ਗੈਰ-ਕਾਨੂੰਨੀ ਪਿਸਤੌਲਾਂ, 6.311 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ : ਪਿੰਡ ਕੈਰੇ ਦੇ ਨੌਜਵਾਨ ਵਕੀਲ ਦੀ ਕ/ਰੰਟ ਲੱਗਣ ਨਾਲ ਹੋਈ ਮੌ/ਤ, ਮਾਂ ਦਾ ਰੋ-ਰੋ ਕੇ ਹੋਇਆ ਬੁਰਾ ਹਾਲ
ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਕਥਿਤ ਤੌਰ ‘ਤੇ ਵਿਦੇਸ਼ੀ-ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਦੇ ਸਨ ਅਤੇ ਨਿਰਦੇਸ਼ ਅਨੁਸਾਰ ਉਨ੍ਹਾਂ ਨੂੰ ਸਪਲਾਈ ਕਰਦੇ ਸਨ। ਇਸ ਸਬੰਧੀ ਥਾਣਾ ਕੈਂਟ ਅਤੇ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ 3 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਇਸ ਪੂਰੇ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਹੋਰ ਸ਼ਾਮਲ ਵਿਅਕਤੀਆਂ ਦੀ ਸ਼ਨਾਖਤ ਕਰਨ ਅਤੇ ਨਸ਼ਾ ਤਸਕਰੀ ਅਤੇ ਹਥਿਆਰਾਂ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਅੱਗੇ ਦੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








