ਪੰਜਾਬ ਵਿੱਚ ਹੁਣ ਡੇਅਰੀ ਤੋਂ ਬਿਨਾਂ, ਜਾਂ ਐਨਾਲਾਗ (Analogue) ਪਨੀਰ ਦੀ ਵਿਕਰੀ ਨਹੀਂ ਹੋ ਸਕੇਗੀ। ਪੰਜਾਬ ਸਰਕਾਰ ਨੇ ਇੱਕ ਸਾਲ ਲਈ ਇਸ ਦੇ ਉਤਪਾਦਨ, ਸਟੋਰੇਜ, ਆਵਾਜਾਈ, ਵੰਡ ਅਤੇ ਵਿਕਰੀ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਨੇ ਇਸ ਸਬੰਧ ਵਿੱਚ ਆਦੇਸ਼ ਜਾਰੀ ਕੀਤੇ ਹਨ। ਇਹ ਹੁਕਮ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਦੀ ਧਾਰਾ 30(2)(ਏ) ਦੇ ਤਹਿਤ ਜਾਰੀ ਕੀਤਾ ਗਿਆ ਹੈ।
ਸਰਕਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ, ਕੋਈ ਵੀ ਫੂਡ ਬਿਜ਼ਨਸ ਆਪਰੇਟਰ ਕਿਸੇ ਵੀ ਨਾਮ ਹੇਠ ਐਨਾਲਾਗ ਪਨੀਰ ਦਾ ਉਤਪਾਦਨ ਨਹੀਂ ਕਰ ਸਕੇਗਾ। ਇਸ ਤੋਂ ਇਲਾਵਾ ਇਸ ਦੀ ਸਟੋਰੇਜ, ਆਵਾਜਾਈ, ਸਪਲਾਈ ਅਤੇ ਵਿਕਰੀ ‘ਤੇ ਵੀ ਪਾਬੰਦੀ ਹੋਵੇਗੀ।
ਇਹ ਵੀ ਪੜ੍ਹੋ : ਬਿਜਲੀ ਖਪਤਕਾਰਾਂ ਲਈ ਰਾਹਤ, PSPCL ਵੱਲੋਂ ਹੈਲਪਲਾਈਨ ਨੰਬਰ ਜਾਰੀ, 15 ਦਿਨਾਂ ਦੇ ਅੰਦਰ ਸ਼ਿਕਾਇਤਾਂ ਦਾ ਹੋਵੇਗਾ ਹੱਲ
ਡੇਅਰੀ ਯੂਨਿਟਾਂ, ਪਨੀਰ ਫੈਕਟਰੀਆਂ, ਥੋਕ ਵਿਕਰੇਤਾਵਾਂ, ਪ੍ਰਚੂਨ ਵਿਕਰੇਤਾਵਾਂ, ਕੋਲਡ ਸਟੋਰਾਂ ਅਤੇ ਗੋਦਾਮਾਂ ‘ਤੇ ਜ਼ਿਲ੍ਹਾ ਪੱਧਰ ‘ਤੇ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਪਨੀਰ ਦੀ ਢੋਆ-ਢੁਆਈ ਕਰਨ ਵਾਲੇ ਵਾਹਨਾਂ ਦੀ ਵੀ ਜਾਂਚ ਕੀਤੀ ਜਾਵੇਗੀ। ਹੋਟਲਾਂ ਅਤੇ ਰੈਸਟੋਰੈਂਟਾਂ ਵਿੱਚ ਵਰਤੇ ਜਾਣ ਵਾਲੇ ਪਨੀਰ ਦੇ ਖਰੀਦ ਰਿਕਾਰਡ ਦੀ ਵੀ ਜਾਂਚ ਕੀਤੀ ਜਾਵੇਗੀ। ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਪਾਬੰਦੀ ਦੀ ਮਿਆਦ ਦੌਰਾਨ ਕਿਤੇ ਵੀ ਐਨਾਲਾਗ ਪਨੀਰ ਦਾ ਉਤਪਾਦਨ, ਸਟੋਰ ਜਾਂ ਵੇਚਿਆ ਨਾ ਜਾਵੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








