ਹੁਸ਼ਿਆਰਪੁਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। 7ਵੀਂ ਜਮਾਤ ਵਿਚ ਪੜ੍ਹਦੀ ਵਿਦਿਆਰਥਣ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਕੁੜੀ ਦੀ ਉਮਰ ਮਹਿਜ਼ 12 ਸਾਲ ਦੱਸੀ ਜਾ ਰਹੀ ਹੈ ਜੋ ਕਿ 7ਵੀਂ ਜਮਾਤ ਵਿਚ ਪੜ੍ਹਦੀ ਸੀ ਤੇ ਦੋਸ਼ ਸਕੂਲ ਦੇ ਹੀ ਅਧਿਆਪਕ ‘ਤੇ ਹੀ ਲੱਗੇ ਹਨ। ਸਾਇੰਸ ਟੀਚਰ ‘ਤੇ ਵਿਦਿਆਰਥਣ ਨਾਲ ਜਬਰ ਜਨਾਹ ਦੇ ਇਲਜ਼ਾਮ ਲੱਗੇ ਹਨ। ਪੁਲਿਸ ਵੱਲੋਂ ਅਧਿਆਪਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਉਸ ਕੋਲੋਂ ਪੁੱਛਗਿਛ ਵੀ ਕੀਤੀ ਜਾ ਰਹੀ ਹੈ।
ਹੁਸ਼ਿਆਰਪੁਰ ਦੇ ਹਰਿਆਣਾ ਖੇਤਰ ਤੋਂ ਜਦੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਤਾਂ ਸਾਰਿਆਂ ਦੇ ਪੈਰ ਹੇਠੋਂ ਜ਼ਮੀਨ ਖਿਸਕ ਗਈ। ਜਾਣਕਾਰੀ ਮੁਤਾਬਕ ਵਿਦਿਆਰਥਣ ਦੇ ਪਿਤਾ ਨੇ ਸ਼ਿਕਾਇਤ ਦਿੱਤੀ ਸੀ ਕਿ 11 ਅਗਸਤ ਨੂੰ ਸਕੂਲ ਦੀ ਛੁੱਟੀ ਦੇ ਬਾਅਦ ਅਧਿਆਪਕ ਵਿਦਿਆਰਥਣ ਨੂੰ ਘਰ ਛੱਡਣ ਦੇ ਬਹਾਨੇ ਕਾਰ ਵਿਚ ਬਿਠਾ ਕੇ ਉਸ ਨੂੰ ਸ਼ਮਸ਼ਾਨਘਾਟ ਨੇੜੇ ਸੁੰਨਸਾਨ ਜਗ੍ਹਾ ‘ਤੇ ਲੈ ਗਿਆ ਤੇ ਰਸਤੇ ਵਿਚ ਕਾਰ ਰੋਕ ਕੇ ਵਿਦਿਆਰਥਣ ਨਾਲ ਜਬਰ ਜਨਾਹ ਕੀਤਾ। ਸ਼ਿਕਾਇਤ ਦੇ ਆਧਾਰ ‘ਤੇ ਮੁਲਜ਼ਮ ਅਧਿਆਪਕ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ : NEET ਟੌਪਰ ਆਰਿਅਨ ਗੁਪਤਾ CM ਮਾਨ ਨੂੰ ਮਿਲੇ, ਦੇਸ਼ ’ਚ ਪਹਿਲਾ ਸਥਾਨ ਹਾਸਲ ਕਰਨ ’ਤੇ ਦਿੱਤੀ ਮੁਬਾਰਕਬਾਦ
ਜ਼ਿਕਰਯੋਗ ਹੈ ਕਿ ਅਧਿਆਪਕ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਮੁਲਜ਼ਮ ਨੂੰ ਉਸ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ। ਮਾਮਲੇ ਦੀ ਜਾਂਚ ਜਾਰੀ ਹੈ ਤੇ ਘਟਨਾ ਨਾਲ ਜੁੜੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








