ਅਬੋਹਰ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦੇ ਹੋਏ ਕੈਂਟਰ ਤੋਂ 28 ਕਿਲੋ ਅਫੀਮ ਬਰਾਮਦ ਕੀਤੀ ਹੈ। ਪੁਲਿਸ ਨੇ ਮਾਮਲੇ ਵਿਚ 2 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਅਫੀਮ ਦੀ ਕੀਮਤ ਲੱਖਾਂ ਰੁਪਏ ਦੱਸੀ ਜਾ ਰਹੀ ਹੈ।
ਐੱਸਪੀ ਸਤਿੰਦਰ ਕੁਮਾਰ ਤੇ ਡੀਐੱਸਪੀ ਹਰੀਸ਼ ਕੁਮਾਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਸਿਆ ਕਿ ਥਾਣਾ ਨੰਬਰ-2 ਦੇ ਇੰਚਾਰਜ ਰਵਿੰਦਰ ਸਿੰਘ ਦੀ ਅਗਵਾਈ ਵਿਚ ਪੁਲਿਸ ਟੀਮ ਨੇ ਮਲੋਟ-ਸ਼੍ਰੀਗੰਗਾਨਗਰ ਬਾਈਪਾਸ ‘ਤੇ ਹਨੂੰਮਾਨਗੜ੍ਹ ਓਵਰਬ੍ਰਿਜ ਦੇ ਕੋਲ ਨਾਕਾਬੰਦੀ ਕੀਤੀ ਸੀ। ਇਸ ਦੌਰਾਨ ਪੁਲਿਸ ਨੇ ਪੀਬੀ-13 ਬੀਐਸ-6581 ਨੰਬਰ ਦੇ ਇਕ ਕੈਂਟਰ ਨੂੰ ਸ਼ੱਕ ਦੇ ਆਧਾਰ ‘ਤੇ ਰੋਕ ਕੇ ਤਲਾਸ਼ੀ ਲਈ। ਤਲਾਸ਼ੀ ਦੌਰਾਨ ਕੈਂਟਰ ਤੋਂ 28 ਕਿਲੋ ਅਫੀਮ ਬਰਾਮਦ ਕੀਤੀ।

ਪੁਲਿਸ ਨੇ ਕੈਂਟਰ ਸਵਾਰ ਦੋਵੇਂ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮਾਂ ਦੀ ਪਛਾਣ ਸਾਜਨ ਕੁਮਾਰ ਤੇ ਗੁਰਮੀਤ ਸਿੰਘ ਵਜੋਂ ਹੋਈ ਹੈ। ਦੋਵੇਂ ਅਬੋਹਰ ਦੇ ਰਹਿਣ ਵਾਲੇ ਹਨ। ਪੁਲਿਸ ਨੇ ਦੋਵਾਂ ਖਿਲਾਫ NDPS ਐਕਟ ਤਹਿਤ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਤਰਨ ਤਾਰਨ : ਦੋ ਸਕੇ ਭਰਾਵਾਂ ਵੱਲੋਂ ਮੋਟਰਸਾਈਕਲ ਸਵਾਰ ਨੌਜਵਾਨ ਦਾ ਬੇਰ/ਹਿਮੀ ਨਾਲ ਕ.ਤ/ਲ, ਜਾਂਚ ‘ਚ ਜੁਟੀ ਪੁਲਿਸ
ਪੁਲਿਸ ਮੁਤਾਬਕ ਸਾਜਨ ਕੁਮਾਰ ਖਿਲਾਫ ਥਾਣਾ ਸਦਰ ਅਬੋਹਰ, ਥਾਣਾ ਕਬਰਵਾਲਾ ਤੇ ਥਾਣਾ ਲੰਬੀ ਵਿਚ NDPS ਐਕਟ ਤਹਿਤ ਪਹਿਲਾਂ ਤੋਂ ਮਾਮਲੇ ਦਰਜ ਹਨ। ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਡ ਦੌਰਾਨ ਮੁਲਜ਼ਮਾਂ ਤੋਂ ਪੁੱਛਗਿਛ ਕਰਕੇ ਨਸ਼ੇ ਦੀ ਸਪਲਾਈ ਨਾਲ ਜੁੜੇ ਨੈਟਵਰਕ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








