ਅੱਜ ਜਨਮ ਅਸ਼ਟਮੀ ਦਾ ਪਵਿੱਤਰ ਤਿਓਹਾਰ ਹੈ। ਅੱਜ ਦੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ ਗਈਆਂ। ਟਵੀਟ ਕਰਦਿਆਂ PM ਮੋਦੀ ਨੇ ਲਿਖਿਆ-” ਤੁਹਾਨੂੰ ਸਾਰਿਆਂ ਨੂੰ ਜਨਮ ਅਸ਼ਟਮੀ ਦੀਆਂ ਸ਼ੁੱਭਕਾਮਨਾਵਾਂ। ਭਗਵਾਨ ਕ੍ਰਿਸ਼ਨ ਦੇ ਸੰਦੇਸ਼ਾਂ ਵਿਚ ਨਿਰਸੁਆਰਥ ਕਰਮ ਦੀ ਅਦਭੁੱਤ ਪ੍ਰੇਰਣਾ ਦਿੱਤੀ ਗਈ ਹੈ ਜਿਸ ਨੇ ਮਨੁੱਖਤਾ ਦਾ ਮਾਰਗਦਰਸ਼ਨ ਕੀਤਾ ਹੈ। ਉਨ੍ਹਾਂ ਦੀ ਭਗਤੀ ਨੂੰ ਸਮਰਪਿਤ ਇਹ ਪਵਿੱਤਰ ਮੌਕਾ ਸਾਰਿਆਂ ਦੇ ਜੀਵਨ ਵਿੱਚ ਸਕਾਰਾਤਮਕ ਊਰਜਾ ਅਤੇ ਸ਼ਕਤੀ ਦਾ ਸੰਚਾਰ ਕਰੇ, ਇਹੀ ਕਾਮਨਾ ਹੈ। ਜੈ ਸ਼੍ਰੀਕ੍ਰਿਸ਼ਨ।

CM ਭਗਵੰਤ ਮਾਨ ਨੇ ਵੀ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੱਤੀ। ਟਵੀਟ ਕਰਦਿਆਂ ਕਿਹਾ ਕਿ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ ‘ਤੇ ਸਮੂਹ ਦੇਸ਼ ਵਾਸੀਆਂ ਨੂੰ ਲੱਖ-ਲੱਖ ਵਧਾਈਆਂ। “ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੀ ਕ੍ਰਿਪਾ ਤੁਹਾਡੇ ਸਭ ’ਤੇ ਬਣੀ ਰਹੇਹਰ ਇੱਕ ਘਰ ਵਿੱਚ ਖੁਸ਼ੀਆਂ-ਖੇੜਿਆਂ ਦਾ ਵਾਸਾ ਹੋਵੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








