ਦਿੱਲੀ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਥੇ ਕਾਂਗਰਸ ਦੀ ਹਾਈ ਲੈਵਲ ਮੀਟਿੰਗ ਹੋਈ ਹੈ। ਰਾਹੁਲ ਗਾਂਧੀ ਦੀ ਪੰਜਾਬ ਯਾਤਰਾ ਨੂੰ ਲੈ ਕੇ ਪੰਜਾਬ ਕਾਂਗਰਸ ਦੀਆਂ ਸਰਗਰਮੀਆਂ ਤੇਜ਼ ਹੋ ਗਈਆਂ ਹਨ ਤੇ ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਸਤੰਬਰ ਦੇ ਦੂਜੇ ਹਫਤੇ ਰਾਹੁਲ ਗਾਂਧੀ ਪੰਜਾਬ ਆ ਸਕਦੇ ਹਨ।
ਇਸੇ ਦੌਰੇ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤੇ ਇਸੇ ਨੂੰ ਲੈ ਕੇ ਦਿੱਲੀ ਵਿਚ ਅਹਿਮ ਬੈਠਕ ਹੋਈ ਜਿਸ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਤੇ ਪਾਰਟੀ ਦੇ ਕਈ ਹੋਰ ਸੀਨੀਅਰ ਆਗੂ ਇਸ ਮੀਟਿੰਗ ਵਿਚ ਸ਼ਾਮਲ ਹੋਏ। ਇਸ ਮੀਟਿੰਗ ਵਿਚ ਰਾਹੁਲ ਗਾਂਧੀ ਦੀ ਪੰਜਾਬ ਵਿਚ ਬੱਸ ਯਾਤਰਾ ਤੇ ਜਨ ਸੰਪਰਕ ਮੁਹਿੰਮ ਦੇ ਰੂਟ ਤੇ ਮੁੱਖ ਮੁੱਦਿਆਂ ਅਤੇ ਜਨਤਕ ਮੀਟਿੰਗਾਂ ਦੀ ਰੂਪਰੇਖਾ ਤਿਆਰ ਕੀਤੀ ਗਈ।
ਇਹ ਵੀ ਪੜ੍ਹੋ : ਮਹਿਲਾ ਅੰਤਰਰਾਸ਼ਟਰੀ ਕ੍ਰਿਕਟ ’ਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੀ ਕ੍ਰਿਕਟਰ ਬਣੀ ਸਮ੍ਰਿਤੀ ਮੰਧਾਨਾ, ਮਿਤਾਲੀ ਦਾ ਤੋੜਿਆ ਰਿਕਾਰਡ
ਦਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਦੀ ਇਹ ਯਾਤਰਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਸ਼ੁਰੂ ਕਰਨ ਦੀ ਯੋਜਨਾ ਹੈ ਤੇ ਪਹਿਲੇ ਪੜਾਅ ਵਿਚ ਲਗਭਗ 135 ਕਿਲੋਮੀਟਰ ਦਾ ਸਫਰ ਤੈਅ ਕਰਦੇ ਹੋਏ 15 ਤੋਂ ਵਧ ਜ਼ਿਲ੍ਹਿਆਂ ਨੂੰ ਕਵਰ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਇਸ ਦੀ ਜਾਣਕਾਰੀ ਭੁਪੇਸ਼ ਬਘੇਲ ਵੱਲੋਂ ਸਾਂਝੀ ਕੀਤੀ ਗਈ ਹੈ। ਉੁਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਨੂੰ ਲੈ ਕੇ ਪ੍ਰਸਤਾਵ ਤਿਆਰ ਕੀਤਾ ਗਿਆ ਹੈ ਤੇ ਇਹ ਪ੍ਰਸਤਾਵ ਰਾਹੁਲ ਗਾਂਧੀ ਦੇ ਦਫ਼ਤਰ ਭੇਜਿਆ ਗਿਆ ਹੈ। ਪ੍ਰਸਤਾਵ ਨੂੰ ਮਨਜ਼ੂਰੀ ਮਿਲਣ ਮਗਰੋਂ ਸ਼ੁਰੂ ਤਿਆਰੀਆਂ ਹੋਣਗੀਆਂ ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








