ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ ਸੜਕ ਹਾਦਸੇ ਵਿੱਚ ਦੁਖਦਾਈ ਮੌਤ ਹੋ ਗਈ। ਇਸ ਖ਼ਬਰ ਨੇ ਪਿੰਡ ਦਿਆਲਪੁਰਾ ਵਿੱਚ ਸੋਗ ਦੀ ਲਹਿਰ ਦੌੜਾ ਦਿੱਤੀ। ਜਗਤਾਰ ਸਿੰਘ ਦੇਸ਼ ਸੇਵਾ ਵਿੱਚ ਤਾਇਨਾਤ ਸਨ ਅਤੇ ਆਪਣੇ ਫਰਜ਼ਾਂ ਨੂੰ ਬਾਖ਼ੂਬੀ ਨਿਭਾ ਰਹੇ ਸਨ, ਜਗਤਾਰ ਸਿੰਘ ਨੂੰ ਸ਼ੁਰੂ ਤੋਂ ਹੀ ਫੌਜ ਵਿੱਚ ਭਰਤੀ ਹੋਣ ਦਾ ਜਾਨੂੰਨ ਸੀ । ਇਹ ਸੁਪਨਾ ਉਸਦਾ 2005 ਵਿੱਚ ਪੂਰਾ ਹੋਇਆ।
ਸ਼ਹੀਦ ਦੀ ਦੇਹ ਨੂੰ ਪੂਰੇ ਸਨਮਾਨ ਨਾਲ ਉਨ੍ਹਾਂ ਦੇ ਜੱਦੀ ਪਿੰਡ ਦਿਆਲਪੁਰਾ ਲਿਆਂਦਾ ਗਿਆ, ਜਿੱਥੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਰਿਸ਼ਤੇਦਾਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ। ਪੁਲਿਸ ਅਤੇ ਫੌਜ ਦੇ ਜਵਾਨਾਂ ਨੇ ਬੰਦੂਕਾਂ ਦੀ ਸਲਾਮੀ ਦੇ ਕੇ ਸ਼ਹੀਦ ਨੂੰ ਆਖਰੀ ਵਿਦਾਇਗੀ ਦਿੱਤੀ। ਸਰਕਾਰੀ ਸਨਮਾਨਾਂ ਨਾਲ ਪਿੰਡ ਵਿੱਚ ਹੀ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ।
ਇਹ ਵੀ ਪੜ੍ਹੋ : ‘ਸਤੰਬਰ ਦੇ ਦੂਜੇ ਹਫਤੇ ਪੰਜਾਬ ਆ ਸਕਦੇ ਹਨ ਰਾਹੁਲ ਗਾਂਧੀ, ਪੂਰੇ ਪੰਜਾਬ ‘ਚ ਕਰਨਗੇ ਬੱਸ ਯਾਤਰਾ’-ਭੂਪੇਸ਼ ਬਘੇਲ
ਇਸ ਮੌਕੇ ਪਿੰਡ ਵਾਸੀਆਂ ਨੇ “ਜਗਤਾਰ ਸਿੰਘ ਅਮਰ ਰਹੇ” ਦੇ ਨਾਅਰੇ ਲਗਾਏ ਅਤੇ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਸਥਾਨਕ ਆਗੂਆਂ ਨੇ ਸ਼ਹੀਦ ਦੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿਵਾਇਆ। ਪੂਰਾ ਪਿੰਡ ਇਸ ਵੇਲੇ ਸੋਗ ਵਿੱਚ ਡੁੱਬਿਆ ਹੋਇਆ ਹੈ ਅਤੇ ਸ਼ਹੀਦ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਣ ਦਾ ਪ੍ਰਣ ਲਿਆ ਗਿਆ। ਸ਼ਹੀਦ ਜਗਤਾਰ ਸਿੰਘ ਆਪਣੇ ਪਿਛੇ ਦੋ ਛੋਟੇ ਬੱਚੇ ਅਤੇ ਪਤਨੀ ਤੋਂ ਇਲਾਵਾ ਮਾਤਾ ਪਿਤਾ ਛੱਡ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








