ਭਾਜਪਾ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਦਿਮਾਗੀ ਨਕਸਲ’ ਨੂੰ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਵਾਲ ਪੁੱਛੇ ਗਏ ਹਨ ਜਿਸ ਨਾਲ ਸੂਬੇ ਦੇ ਸਿਆਸੀ ਗਲਿਆਰਿਆਂ ਵਿਚ ਨਵੀਂ ਚਰਚਾ ਛਿੜ ਗਈ ਹੈ। ਉਨ੍ਹਾਂ ਨੇ PM ਮੋਦੀ ਨੂੰ ਇਹ ਸਪੱਸ਼ਟ ਕਰਨ ਦੀ ਮੰਗ ਕੀਤੀ ਹੈ ਕਿ ‘ਦਿਮਾਗੀ ਨਕਸਲ’ ਦਾ ਕੀ ਮਤਲਬ ਹੈ ਤੇ ਇਹ ਸ਼੍ਰੇਣੀ ਜਾਇਜ਼ ਅਸਹਿਮਤੀ ਤੋਂ ਕਿਸ ਤਰ੍ਹਾਂ ਵੱਖਰੀ ਹੈ? ਭਾਰਤ ਨੂੰ ਕੌਮੀ ਸੁਰੱਖਿਆ ਤੇ ਲੋਕਤੰਤਰੀ ਆਜ਼ਾਦੀ ‘ਚੋਂ ਕਿਸੇ ਇੱਕ ਨੂੰ ਨਹੀਂ ਚੁਣਨਾ ਚਾਹੀਦਾ?
ਦੱਸ ਦੇਈਏ ਕਿ PM ਮੋਦੀ ਨੇ 15 ਅਗਸਤ ਮੌਕੇ ਦਿਮਾਗੀ ਨਕਸਲ ਸ਼ਬਦ ਦੀ ਵਰਤੋਂ ਕੀਤੀ ਸੀ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਲੇਖ ਵਿੱਚ ਲਿਖਿਆ ਕਿ, “ਆਓ, ਨਕਸਲ ਸ਼ਬਦ ਨੂੰ ਲੈ ਕੇ ਬਹੁਤ ਜ਼ਿਆਦਾ ਸਹਿਜ ਨਾ ਹੋਈਏ।” ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਰਤ ਨੂੰ ਕਦੇ ਵੀ ਰਾਸ਼ਟਰੀ ਸੁਰੱਖਿਆ ਅਤੇ ਲੋਕਤੰਤਰੀ ਆਜ਼ਾਦੀ ਵਿੱਚੋਂ ਕਿਸੇ ਇੱਕ ਦੀ ਚੋਣ ਕਰਨ ਵਾਲੀ ਸਥਿਤੀ ਵਿੱਚ ਨਹੀਂ ਹੋਣਾ ਚਾਹੀਦਾ। ਜੇਕਰ ਦੋਵਾਂ ਨੂੰ ਸਹੀ ਅਰਥਾਂ ਵਿੱਚ ਸਮਝਿਆ ਜਾਵੇ ਤਾਂ ਇਹ ਦੋਵੇਂ ਇੱਕ-ਦੂਜੇ ਨੂੰ ਕਮਜ਼ੋਰ ਕਰਨ ਦੀ ਬਜਾਏ ਹੋਰ ਮਜ਼ਬੂਤ ਕਰਦੇ ਹਨ।
ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਦੀ ਇਹ ਟਿੱਪਣੀ ਬੇਹਦ ਅਹਿਮ ਮੰਨੀ ਜਾ ਰਹੀ ਹੈ। ਖ਼ਾਸ ਕਰਕੇ ਅਜਿਹੇ ਸਮੇਂ ਜਦੋਂ ਭਾਜਪਾ ਸੂਬੇ ਅੰਦਰ ਆਪਣਾ ਵਿਸਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜ੍ਹੋ : ‘ਸਤੰਬਰ ਦੇ ਦੂਜੇ ਹਫਤੇ ਪੰਜਾਬ ਆ ਸਕਦੇ ਹਨ ਰਾਹੁਲ ਗਾਂਧੀ, ਪੂਰੇ ਪੰਜਾਬ ‘ਚ ਕਰਨਗੇ ਬੱਸ ਯਾਤਰਾ’-ਭੂਪੇਸ਼ ਬਘੇਲ
ਕੈਪਟਨ ਅਮਰਿੰਦਰ ਨੇ ਕਿਹਾ ਕਿ ਜਦੋਂ ਰਾਜਨੀਤਕ ਦਲ, ਟੈਲੀਵਿਜ਼ਨ ਚੈਨਲ ਤੇ ਸਮਾਜਿਕ ਮਾਧਿਅਮਾਂ ‘ਤੇ ਅਜਿਹੇ ਸ਼ਬਦ ਵਾਰ-ਵਾਰ ਦੁਹਰਾਏ ਜਾਂਦੇ ਹਨ ਤਾਂ ਉਨ੍ਹਾਂ ਦਾ ਦਾਇਰਾ ਤੇਜ਼ੀ ਨਾਲ ਵਧ ਸਕਦਾ ਹੈ, ਇਸ ਲਈ ਸਪੱਸ਼ਟਤਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲਾਲ ਕਿਲੇ ਤੋਂ ਬੋਲੇ ਗਏ ਸ਼ਬਦਾਂ ਦਾ ਵਿਸ਼ੇਸ਼ ਮਹੱਤਵ ਹੁੰਦਾ ਹੈ। ਜਦੋਂ ਪ੍ਰਧਾਨ ਮੰਤਰੀ ਕਹਿੰਦੇ ਹਨ ਕਿ ਲੋਕਾਂ ਦੀ ਇਕ ਸ਼੍ਰੇਣੀ ਦੀ ਪਛਾਣ ਕੀਤੀ ਜਾਣੀ ਚਾਹੀਦੀ ਹੈ ਤੇ ਉਸ ਨੂੰ ਵੱਖ-ਵੱਖ ਕੀਤਾ ਜਾਣਾ ਚਾਹੀਦਾ ਹੈ ਤਾਂ ਨਾਗਰਿਕਾਂ ਨੂੰ ਇਹ ਜਾਨਣ ਦਾ ਅਧਿਕਾਰ ਹੈ ਕਿ ਉਸ ਸ਼੍ਰੇਣੀ ਤੇ ਸਹਿਮਤੀ ਦੇ ਵਿਚ ਕੀ ਫਰਕ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








