ਜਲੰਧਰ ਵਿਚ ਟਰੱਕ ਚਾਲਕ ਨੂੰ ਥੱਪੜ ਮਾਰਨ ਦੇ ਮਾਮਲੇ ਵਿਚ ਟ੍ਰੈਫਿਕ ਮੁਲਾਜ਼ਮ ਖਿਲਾਫ ਕਾਰਵਾਈ ਕਰਦਿਆਂ ਉਸ ਨੂੰ ਲਾਈਨ ਹਾਜ਼ਰ ਕੀਤਾ ਗਿਆ ਹੈ। ਦਰਅਸਲ ਬਾਈਪਾਸ ਨੇੜੇ ਇੱਕ ਟ੍ਰੈਫਿਕ ਪੁਲਿਸ ਅਧਿਕਾਰੀ ਵੱਲੋਂ ਇੱਕ ਟਰੱਕ ਡਰਾਈਵਰ ਦਾ ਚਲਾਨ ਜਾਰੀ ਕਰਨ ਤੋਂ ਬਾਅਦ ਇੱਕ ਨੌਜਵਾਨ ਨੇ ਪੁਲਿਸ ਕਰਮਚਾਰੀ ਦਾ ਮੋਬਾਈਲ ਫੋਨ ਖੋਹਣ ਦੀ ਕੋਸ਼ਿਸ਼ ਕੀਤੀ। ਨਾਕੇ ‘ਤੇ ਮੌਜੂਦ ਪੁਲਿਸ ਕਰਮਚਾਰੀ ਨੇ ਡਰਾਈਵਰ ਨੂੰ ਥੱਪੜ ਮਾਰ ਦਿੱਤਾ। ਨੇੜੇ ਖੜ੍ਹੇ ਇੱਕ ਹੋਰ ਟਰੱਕ ਡਰਾਈਵਰ ਨੇ ਹੰਗਾਮੇ ਅਤੇ ਥੱਪੜ ਦੀ ਵੀਡੀਓ ਬਣਾਈ ਅਤੇ ਇਸ ਨੂੰ ਇੰਟਰਨੈੱਟ ‘ਤੇ ਵਾਇਰਲ ਕਰ ਦਿੱਤਾ।
ਇਸ ਘਟਨਾ ਬਾਰੇ ਏਸੀਪੀ ਅਜੈ ਸਿੰਘ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ, ਜਲੰਧਰ ਅਧੀਨ ਛਾਉਣੀ ਖੇਤਰ ਦੇ ਨੇੜੇ ਟ੍ਰੈਫਿਕ ਕਰਮਚਾਰੀਆਂ ਨੇ ਇੱਕ ਨਾਕਾ ਲਾਇਆ ਸੀ। ਨਾਕੇ ਦੌਰਾਨ ਇੱਕ ਟਰੱਕ ਨੂੰ ਚੈਕਿੰਗ ਲਈ ਰੋਕਿਆ ਗਿਆ।
ਚੈਕਿੰਗ ਦੌਰਾਨ ਟਰੱਕ ਡਰਾਈਵਰ ਮੋਬਾਈਲ ਫੋਨ ਰਾਹੀਂ ਟ੍ਰੈਫਿਕ ਕਰਮਚਾਰੀਆਂ ਨੂੰ ਆਪਣਾ ਡਰਾਈਵਿੰਗ ਲਾਇਸੈਂਸ ਚੈੱਕ ਕਰਵਾ ਰਿਹਾ ਸੀ। ਮੋਬਾਈਲ ਫੋਨ ‘ਤੇ ਟਰੱਕ ਡਰਾਈਵਰ ਅਤੇ ਟ੍ਰੈਫਿਕ ਕਰਮਚਾਰੀਆਂ ਵਿਚਕਾਰ ਝੜਪ ਹੋ ਗਈ। ਗੁੱਸੇ ਵਿੱਚ ਆਏ ਟ੍ਰੈਫਿਕ ਕਰਮਚਾਰੀਆਂ ਨੇ ਟਰੱਕ ਡਰਾਈਵਰ ਨੂੰ ਥੱਪੜ ਮਾਰ ਦਿੱਤਾ।
ਏਸੀਪੀ ਨੇ ਮੰਨਿਆ ਕਿ ਇੱਕ ਪੁਲਿਸ ਅਧਿਕਾਰੀ ਦਾ ਅਜਿਹਾ ਵਿਵਹਾਰ ਪੂਰੀ ਤਰ੍ਹਾਂ ਗਲਤ ਹੈ ਅਤੇ ਪੁਲਿਸ ਵਿਭਾਗ ਨੇ ਹਮੇਸ਼ਾ ਜਨਤਾ ਨੂੰ ਮਾਣ, ਸੰਤੁਸ਼ਟੀ ਅਤੇ ਕਾਨੂੰਨ ਅਨੁਸਾਰ ਵਿਵਹਾਰ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਘਟਨਾ ਨੂੰ ਤੁਰੰਤ ਧਿਆਨ ਵਿੱਚ ਲਿਆ ਗਿਆ ਹੈ ਅਤੇ ਸਬੰਧਤ ਟ੍ਰੈਫਿਕ ਅਧਿਕਾਰੀ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਉਸ ਕਰਮਚਾਰੀ ਵਿਰੁੱਧ ਵਿਭਾਗੀ ਕਾਰਵਾਈ ਵੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ
ਦਰਅਸਲ, ਇਸ ਘਟਨਾ ਬਾਰੇ ਤਲਵੰਡੀ ਸਾਵੋ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਜਲੰਧਰ ਬਾਈਪਾਸ-ਫਗਵਾੜਾ ਰੋਡ ‘ਤੇ ਆਪਣੇ ਟਰੱਕ ਵਿੱਚ ਸਾਮਾਨ ਲੱਦ ਕੇ ਜਾ ਰਿਹਾ ਸੀ, ਜਦੋਂ ਇੱਕ ਪੁਲਿਸ ਵਾਲੇ ਨੇ ਉਸ ਨੂੰ ਰੋਕਿਆ ਅਤੇ ਪੈਸੇ ਮੰਗੇ। ਜਦੋਂ ਉਸ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਉਸਦਾ ਚਲਾਨ ਕੱਟ ਦਿੱਤਾ ਗਿਆ। ਮਨਪ੍ਰੀਤ ਸਿੰਘ ਮੁਤਾਬਕ ਇਸ ਦੌਰਾਨ ਪੁਲਿਸ ਵਾਲੇ ਨੇ ਹੋਰ ਟਰੱਕ ਡਰਾਈਵਰਾਂ ਨੂੰ ਵੀ ਰੋਕਿਆ। ਜਦੋਂ ਉਸ ਨੇ ਆਪਣੇ ਮੋਬਾਈਲ ‘ਤੇ ਪੂਰੀ ਘਟਨਾ ਦੀ ਵੀਡੀਓ ਬਣਾਉਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਵਾਲੇ ਨੇ ਉਸਦਾ ਮੋਬਾਈਲ ਖੋਹ ਲਿਆ। ਜਦੋਂ ਮਨਪ੍ਰੀਤ ਨੇ ਮੋਬਾਈਲ ਵਾਪਸ ਲੈਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਵਾਲੇ ਨੇ ਉਸ ਨੂੰ ਥੱਪੜ ਮਾਰ ਦਿੱਤਾ। ਮਨਪ੍ਰੀਤ ਸਿੰਘ ਨੇ ਘਟਨਾ ਦੀ ਵੀਡੀਓ ਬਣਾ ਕੇ ਇੰਟਰਨੈੱਟ ਮੀਡੀਆ ‘ਤੇ ਵਾਇਰਲ ਕਰ ਦਿੱਤੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








