ਸੰਗਰੂਰ ਵਿਚ ਮੋਹਨਜੀਤ ਸਿੰਘ ਸ਼ੇਰੋਂ ਮਾਮਲੇ ਵਿਚ ਪੰਜਾਬ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਪੁਲਿਸ ਨੇ ਮਾਮਲੇ ਵਿਚ ਕਾਰਵਾਈ ਕਰਦੇ ਹੋਏ ਲਾਪ੍ਰਵਾਹੀ ਵਰਤਣ ਦੇ ਦੋਸ਼ ਵਿਚ DSP ਹਰਵਿੰਦਰ ਸਿੰਘ ਦਾ ਤਬਾਦਲਾ ਕਰ ਦਿੱਤਾ ਜਦੋਂ ਕਿ ਇੰਸਪੈਕਟਰ ਪ੍ਰਤੀਕ ਜਿੰਦਲ, ਸਬ-ਇੰਸਪੈਕਟਰ ਬਲਜੀਤ ਸਿੰਘ ਤੇ ਏਐੱਸਆਈ ਹਰਪ੍ਰੀਤ ਸਿੰਘ ਨੂੰ ਲਾਈਨ ਹਾਜ਼ਰ ਕਰ ਦਿੱਤਾ। ਮੋਹਨਜੀਤ ਨੇ ਪੁਲਿਸ ਹਿਰਾਸਤ ਵਿਚ ਆਪਣੇ ਨਾਲ ਮਾਰਕੁੱਟ ਦੇ ਦੋਸ਼ ਵੀ ਲਗਾਏ ਸਨ।
ਦੱਸ ਦੇਈਏ ਕਿ ਸੰਗਰੂਰ ਦੇ ਸ਼ੇਰੋਂ ਪਿੰਡ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਲੋਕ ਮਿਲਣੀ ਪ੍ਰੋਗਰਾਮ ਸੀ। ਪ੍ਰੋਗਰਾਮ ਦੌਰਾਨ ਪਿੰਡ ਦੇ ਹੀ ਮੋਹਨਜੀਤ ਸਿੰਘ ਸਿੱਧੂ ਨੇ ਆਪਣੇ ਘਰ ਦੀ ਛੱਤ ਤੋਂ ਮੁੱਖ ਮੰਤਰੀ ਨੂੰ ਕਾਲਾ ਝੰਡਾ ਦਿਖਾਉਣਾ ਸ਼ੁਰੂ ਕਰ ਦਿੱਤਾ। ਪ੍ਰੋਗਰਾਮ ਵਿਚ ਲੋਕਾਂ ਦਾ ਧਿਆਨ ਮੋਹਨਜੀਤ ਵੱਲ ਗਿਆ। ਇਸ ਦੇ ਬਾਅਦ ਸੀਐੱਮ ਸਕਿਓਰਿਟੀ ਤੇ ਸਥਾਨਕ ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ।
ਇਸ ਮਗਰੋਂ ਮੰਤਰੀ ਅਮਨ ਅਰੋੜਾ ਵੱਲੋਂ ਵੀ ਇਸ ਦੀ ਨਿਖੇਧੀ ਕੀਤੀ ਗਈ ਸੀ ਤੇ ਕਿਹਾ ਗਿਆ ਸੀ ਕਿ ਅਜਿਹਾ ਨਹੀਂ ਹੋਣਾ ਚਾਹੀਦਾ ਸੀ। ਉਥੇ ਹਰਪਾਲ ਚੀਮਾ ਵੱਲੋਂ ਵੀ ਇਸ ਮਸਲੇ ਦਾ ਜ਼ਿਕਰ ਕੀਤਾ ਗਿਆ। ਜਿਥੇ ਡੀਐੱਸਪੀ ਹਰਵਿੰਦਰ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਉਥੇ ਹੀ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਲਾਈਨ ਹਾਜ਼ਰ ਕੀਤਾ ਗਿਆ ਹੈ। ਪਿਛਲੇ ਦਿਨਾਂ ਦੌਰਾਨ ਵਿਰੋਧੀ ਧਿਰਾਂ ਵੱਲੋਂ ਵੀ ਜਾ ਕੇ ਮੋਹਨਜੀਤ ਨਾਲ ਮੁਲਾਕਾਤ ਕੀਤੀ ਗਈ ਸੀ ਤੇ ਪ੍ਰਸ਼ਾਸਨ ‘ਤੇ ਕਈ ਤਰ੍ਹਾਂ ਦੇ ਸਵਾਲ ਚੁੱਕੇ ਗਏ ਸਨ ਕਿਉਂਕਿ ਮੋਹਨਜੀਤ ਵੱਲੋਂ ਪੁਲਿਸ ‘ਤੇ ਕੁੱਟਮਾਰ ਦੇ ਇਲਜ਼ਾਮ ਲਗਾਏ ਗਏ ਸਨ।
ਇਹ ਵੀ ਪੜ੍ਹੋ : MP ਕੰਗਨਾ ਰਣੌਤ ਨੇ ਅਫਸਰਾਂ ਦੀ ਲਗਾਈ ਕਲਾਸ, ਸਰਕਾਰੀ ਫੰਡ ਦੇ ਇਸਤੇਮਾਲ ਨੂੰ ਲੈ ਕੇ ਅਧਿਕਾਰੀਆਂ ਤੋਂ ਮੰਗਿਆ ਜਵਾਬ
ਹਾਲਾਂਕਿ ਇਸ ਵੀਡੀਓ ਤੋਂ ਬਾਅਦ ਡੀਐੱਸਪੀ ਵੱਲੋਂ ਆ ਕੇ ਸਪੱਸ਼ਟੀਕਰਨ ਦਿੱਤਾ ਗਿਆ ਸੀ। ਉਨ੍ਹਾਂ ਇਹ ਵੀ ਕਿਹਾ ਸੀ ਕਿ ਮੋਹਨਜੀਤ ਵੱਲੋਂ ਲਗਾਏ ਗਏ ਸਾਰੇ ਇਲਜ਼ਾਮ ਬੇਬੁਨਿਆਦ ਤੇ ਝੂਠੇ ਹਨ ਤੇ ਨਾਲ ਹੀ ਉਨ੍ਹਾਂ ਵੱਲੋਂ ਇਸ ਗੱਲ ਦਾ ਵੀ ਜ਼ਿਕਰ ਕੀਤਾ ਗਿਆ ਸੀ ਕਿ ਮਾਮਲੇ ਨੂੰ ਲੈ ਕੇ ਜਾਂਚ ਕਿਸੇ ਹੋਰ ਸ਼ਹਿਰ ਦੇ ਮੁਲਾਜ਼ਮ ਵੱਲੋਂ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








