ਜਲੰਧਰ ਤੋਂ ਕਾਂਗਰਸ ਪਾਰਟੀ ਦੇ ਸਾਂਸਦ ਮੈਂਬਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਚਰਨਜੀਤ ਸਿੰਘ ਚੰਨੀ ਨੂੰ ‘Sansad Ratna Award 2026’ ਮਿਲੇਗਾ। ਉਨ੍ਹਾਂ ਨੂੰ 9 ਸਤੰਬਰ 2026 ਨੂੰ ਨਵੀਂ ਦਿੱਲੀ ਵਿਖੇ ਇਸ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ‘ਪੰਜਾਬ ਸਰਕਾਰ ਤੋਂ ਬਿਨ੍ਹਾਂ ਪੁੱਛੇ ਕੀਤੀ ਗਈ ਚੀਫ਼ ਜਸਟਿਸ ਦੀ ਨਿਯੁਕਤੀ, CM ਮਾਨ ਨੇ ਸੱਦੀ ਐਮਰਜੈਂਸੀ ਬੈਠਕ’ : ਮੰਤਰੀ ਹਰਪਾਲ ਚੀਮਾ
ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਖੇਤੀਬਾੜੀ ਤੇ ਪਸ਼ੂ ਪਾਲਣ ਤੇ ਫੂਡ ਪ੍ਰੋਸੈਸਿੰਗ ਸੰਸਦੀ ਕਮੇਟੀ ਦੇ ਚੇਅਰਮੈਨ ਵੀ ਹਨ ਤੇ ਸੰਸਦੀ ਕਮੇਟੀ ਦੀ ਕਾਰਗੁਜ਼ਾਰੀ ਲਈ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸ ਲਈ ਚਰਨਜੀਤ ਸਿੰਘ ਚੰਨੀ ਨੂੰ 9 ਸਤੰਬਰ ਨੂੰ ਦਿੱਲੀ ਸੱਦਿਆ ਗਿਆ ਹੈ ਜਿਥੇ ਉਨ੍ਹਾਂ ਨੂੰ ਸੰਸਦ ਰਤਨ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








