ਪੰਜਾਬ ਸਰਕਾਰ ਤੋਂ ਬਿਨ੍ਹਾਂ ਪੁੱਛੇ ਚੀਫ਼ ਜਸਟਿਸ ਦੀ ਨਿਯੁਕਤੀ ਕੀਤੀ ਗਈ ਜਿਸ ਦੇ ਮੱਦੇਨਜ਼ਰ CM ਭਗਵੰਤ ਮਾਨ ਵੱਲੋਂ ਕੈਬਨਿਟ ਦੀ ਐਮਰਜੈਂਸੀ ਬੈਠਕ ਸੱਦੀ ਗਈ। ਜਿਸ ਵਿਚ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹੱਕਾਂ ‘ਤੇ ਲਗਾਤਾਰ ਮਾਰੇ ਜਾ ਰਹੇ ਡਾਕੇ ਅਤੇ ਸੰਵਿਧਾਨਕ ਨਿਯਮਾਂ ਦੀ ਉਲੰਘਣਾ ਖਿਲਾਫ਼ ਸਰਬਸੰਮਤੀ ਨਾਲ ਅਹਿਮ ਮਤਾ ਪਾਸ ਕੀਤਾ ਗਿਆ।
CM ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦੀ ਸਹਿਮਤੀ ਲਏ ਬਿਨਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ਼ ਜਸਟਿਸ ਦੀ ਨਿਯੁਕਤੀ ਕਰਨਾ ਤੈਅ ਪ੍ਰਕਿਰਿਆਵਾਂ (Memorandum of Procedure) ਅਤੇ ਸੰਵਿਧਾਨਕ ਨਿਯਮਾਂ ਦੀ ਸਿੱਧੀ ਉਲੰਘਣਾ ਹੈ…। ਕੇਂਦਰ ਵੱਲੋਂ ਸਾਡੇ 9000 ਕਰੋੜ ਦੇ RDF ਫੰਡ ਅਤੇ ਹੜ੍ਹ ਰਾਹਤ ਪੈਕੇਜ ਰੋਕਣਾ, BBMB ਨਿਯਮਾਂ ‘ਚ ਬਦਲਾਅ ਅਤੇ ਹੁਣ ਨਿਆਂਪਾਲਿਕਾ ਦੀਆਂ ਨਿਯੁਕਤੀਆਂ ਵਿੱਚ ਸਿੱਧੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਾਡੀ ਮੰਗ ਹੈ ਕਿ ਇਸ ਨਿਯੁਕਤੀ ਨੂੰ ਤੁਰੰਤ ਰੋਕਿਆ ਜਾਵੇ ਅਤੇ ਸੰਵਿਧਾਨਕ ਪ੍ਰਕਿਰਿਆ ਦਾ ਪਾਲਣ ਕਰਦਿਆਂ ਸੂਬੇ ਦੀ ਰਾਏ ਨੂੰ ਬਣਦਾ ਸਤਿਕਾਰ ਦਿੱਤਾ ਜਾਵੇ… ਇਨਕਲਾਬ ਜ਼ਿੰਦਾਬਾਦ!

ਦੱਸਣਯੋਗ ਹੈ ਕਿ ਹਾਈ ਕੋਰਟ ਦੇ ਨਵੇਂ ਮੁੱਖ ਜੱਜ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਭਲਕੇ ਸੋਮਵਾਰ ਨੂੰ ਰਾਜਪਾਲ ਵੱਲੋਂ ਸਹੁੰ ਚੁਕਾਏ ਜਾਣ ਦਾ ਪ੍ਰੋਗਰਾਮ ਨਿਰਧਾਰਿਤ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਨੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਪੰਜਾਬ ਦੇ ਰਾਜਪਾਲ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਮੁੱਖ ਜੱਜ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਉਦੋਂ ਤੱਕ ਅਹੁਦੇ ਦੀ ਸਹੁੰ ਨਾ ਚੁਕਾਈ ਜਾਵੇ ਜਦੋਂ ਤੱਕ ਪੰਜਾਬ ਸਰਕਾਰ ਆਪਣੀ ਸਹਿਮਤੀ ਨਹੀਂ ਦਿੰਦੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








