ਪੰਜਾਬ ਵਿਚ 15 ਸਤੰਬਰ ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ। ਪੰਜਾਬ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਨੇ ਲੰਬੇ ਸਮੇਂ ਤੋਂ ਪੈਂਡਿੰਗ ਮੰਗਾਂ ਦਾ ਹੱਲ ਨਾ ਹੋਣਤੇ ਸਰਕਾਰ ‘ਤੇ ਮੰਗਾਂ ਦੀ ਅਣਦੇਖੀ ਕਰਨ ਦਾ ਦੋਸ਼ ਲਗਾਉਂਦੇ ਹੋਏ ਪੂਰਨ ਬੰਦ ਦਾ ਐਲਾਨ ਕੀਤਾ ਹੈ।
ਯੂਨੀਅਨ ਮੁਤਾਬਕ 15 ਸਤੰਬਰ ਨੂੰ ਸੂਬੇ ਭਰ ਦੇ ਸੇਵਾ ਕੇਂਦਰਾਂ ਵਿਚ ਕੰਮਕਾਜ ਠੱਪ ਰਹੇਗਾ। ਮੁਲਾਜ਼ਮ ਫੇਜ਼-10 ਮੋਹਾਲੀ ਸਥਿਤ ਕਿਰਤ ਵਿਭਾਗ ਦੇ ਦਫਤਰ ਦੇ ਬਾਹਰ ਸੂਬਾ ਪੱਧਰੀ ਧਰਨਾ ਦੇਣਗੇ। ਇਸ ਦੌਰਾਨ ਮੁਲਾਜ਼ਮ ਆਪਣੀਆਂ ਪੈਂਡਿੰਗ ਮੰਗਾਂ ਤੇ ਉਨ੍ਹਾਂ ਨਾਲ ਹੋ ਰਹੀ ਧੱਕੇਸ਼ਾਹੀ ਦਾ ਮੁੱਦਾ ਚੁੱਕਣਗੇ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਵੱਲੋਂ ਹਾਈਕੋਰਟ ਦੇ ਚੀਫ਼ ਜਸਟਿਸ ਦੀ ਨਿਯੁਕਤੀ ਖਿਲਾਫ਼ ਸਰਬਸੰਮਤੀ ਨਾਲ ਮਤਾ ਪਾਸ
ਯੂਨੀਅਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਸਬੰਧੀ ਪਹਿਲਾਂ ਹੀ ਸਰਕਾਰ ਨੂੰ ਜਾਣੂ ਕਰਵਾਇਆ ਜਾ ਚੁੱਕਾ ਹੈ। ਇਸ ਸਬੰਧੀ ਪੱਤਰ ਵੀ ਭੇਜੇ ਗਏ ਪਰ ਅਜੇ ਤੱਕ ਹੱਲ ਲਈ ਕੋਈ ਬੈਠਕ ਨਹੀਂ ਬੁਲਾਈ ਗਈ। ਯੂਨੀਅਨ ਨੇ ਕਿਹਾ ਕਿ 15 ਸਤੰਬਰ ਦੇ ਧਰਨੇ ਦੌਰਾਨ ਅੰਦੋਲਨ ਦੀ ਅਗਲੀ ਰਣਨੀਤੀ ‘ਤੇ ਫੈਸਲਾ ਲਿਆ ਜਾਵੇਗਾ ਤੇ ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਹੀਂ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਵੱਡਾ ਅੰਦੋਲਨ ਕੀਤਾ ਜਾਵੇਗਾ। ਯੂਨੀਅਨ ਨੇ ਕਿਹਾ ਕਿ ਇਸ ਕਾਰਨ ਪੈਦਾ ਹੋਣ ਵਾਲੀ ਸਥਿਤੀ ਲਈ ਸਰਕਾਰ ਤੇ ਸਬੰਧਤ ਵਿਭਾਗ ਜ਼ਿੰਮੇਵਾਰ ਹੋਣਗੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








