ਪੰਜਾਬ ਦੇ ਸਰਕਾਰੀ ਕਰਮਚਾਰੀਆਂ ਨੇ DA ਮਾਮਲੇ ‘ਤੇ ਸਰਕਾਰ ਨਾਲ ਸਹਿਮਤੀ ਬਣਨ ਮਗਰੋਂ ਆਪਣੀ ਹੜਤਾਲ ਵਾਪਸ ਲੈ ਲਈ ਹੈ। ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲੈ ਲਿਆ ਹੈ। ਉਹ ਜਲਦੀ ਹੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਨੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ‘ਤੇ 11 ਸਤੰਬਰ ਤੱਕ ਸਮੂਹਿਕ ਛੁੱਟੀ ਲੈ ਕੇ ਹੜਤਾਲ ਜਾਰੀ ਰੱਖਣ ਦਾ ਫੈਸਲਾ ਕੀਤਾ ਸੀ।
ਦੱਸ ਦੇਈਏ ਕਿ ਕਰਮਚਾਰੀਆਂ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਹੋਣ ‘ਤੇ 11 ਸਤੰਬਰ ਤੱਕ ਸਮੂਹਿਕ ਛੁੱਟੀ ਲੈ ਕੇ ਹੜਤਾਲ ਜਾਰੀ ਰੱਖਣ ਦਾ ਫੈਸਲਾ ਕੀਤਾ ਸੀ। ਸ਼ੁਰੂ ਵਿੱਚ ਹੜਤਾਲ ਸਿਰਫ 8 ਸਤੰਬਰ ਨੂੰ ਤੈਅ ਕੀਤੀ ਗਈ ਸੀ।
ਯੂਨੀਅਨ ਦੇ ਅਨੁਸਾਰ, 27 ਅਗਸਤ ਦੀ ਹੜਤਾਲ ਤੋਂ ਬਾਅਦ ਸਰਕਾਰ ਨੇ ਗੈਰ-ਹਾਜ਼ਰੀ ਲਈ ਲਗਭਗ 2,500 ਕਰਮਚਾਰੀਆਂ ਵਿਰੁੱਧ ਕਾਰਵਾਈ ਕਰਨ ਲਈ ਇੱਕ ਪੱਤਰ ਜਾਰੀ ਕੀਤਾ ਸੀ। ਕਰਮਚਾਰੀ ਇਸ ਪੱਤਰ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਸਨ।
ਇਹ ਵੀ ਪੜ੍ਹੋ : 3 ਮਹੀਨੇ ਦੀ ਗਰਭਵਤੀ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੇਕਿਆਂ ਨੇ ਪਤੀ ਸਣੇ ਸਹੁਰਿਆਂ ‘ਤੇ ਲਾਏ ਗੰਭੀਰ ਇਲਜ਼ਾਮ
ਮੰਗਲਵਾਰ ਨੂੰ ਸਰਕਾਰ ਨੇ ਹੜਤਾਲੀ ਕਰਮਚਾਰੀਆਂ ‘ਤੇ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਨੀਤੀ ਲਾਗੂ ਕਰਨ ਅਤੇ ਗੈਰਹਾਜ਼ਰੀ ਲਈ ਵਿਭਾਗੀ ਕਾਰਵਾਈ ਕਰਨ ਦੀ ਚੇਤਾਵਨੀ ਦਿੱਤੀ ਸੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








