ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ ਪਹਿਲੀ ਗ੍ਰਿਫ਼ਤਾਰੀ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਪਰਮਿੰਦਰ ਸਿੰਘ ਉਰਫ਼ ਪਿੰਦਾ ਵਜੋਂ ਹੋਈ ਹੈ, ਜੋ ਕਿ ਕਪੂਰਥਲਾ, ਪੰਜਾਬ ਦਾ ਰਹਿਣ ਵਾਲਾ ਹੈ। ਮਾਮਲੇ ਦੇ ਦੋ ਹੋਰ ਮੁਲਜ਼ਮ, ਰਿੰਕੂ ਅਤੇ ਸ਼ੁਭੀ ਅਜੇ ਵੀ ਫਰਾਰ ਹਨ। ਪੁਲਿਸ ਟੀਮਾਂ ਉਨ੍ਹਾਂ ਦੀ ਭਾਲ ਲਈ ਛਾਪੇਮਾਰੀ ਕਰ ਰਹੀਆਂ ਹਨ।
ਗ੍ਰਿਫਤਾਰ ਪਿੰਦਾ ਤੋਂ ਪੁਲਿਸ ਪੁੱਛਗਿੱਛ ਦੌਰਾਨ ਵੱਡਾ ਖੁਲਾਸਾ ਹੋਇਆ ਹੈ। ਹੁਣ ਤੱਕ ਇਹ ਮੰਨਿਆ ਜਾ ਰਿਹਾ ਸੀ ਕਿ ਉਸ ਦਾ ਕਤਲ ਪੰਜਾਬ ਦੇ ਮੋਰਿੰਡਾ ਵਿੱਚ ਹੋਇਆ ਸੀ, ਪਰ ਦੋਸ਼ੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਹ ਖੁਲਾਸਾ ਹੋਇਆ ਕਿ ਇਹ ਘਟਨਾ ਸੈਕਟਰ-34, ਚੰਡੀਗੜ੍ਹ ਵਿੱਚ ਵਾਪਰੀ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਰਿੰਕੂ ਇਸ ਮਾਮਲੇ ਵਿੱਚ ਮੁੱਖ ਦੋਸ਼ੀ ਹੈ।

ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮਨਜੀਤ ਕੌਰ ਦਾ ਉਸ ਨਾਲ ਝਗੜਾ ਹੋਇਆ ਸੀ। ਕਤਲ ਤੋਂ ਪਹਿਲਾਂ ਦੋਵਾਂ ਵਿਚਕਾਰ ਬਹਿਸ ਅਤੇ ਮਾਰਕੁੱਟ ਹੋਈ ਸੀ। ਗ੍ਰਿਫ਼ਤਾਰ ਦੋਸ਼ੀ ਪਿੰਦਾ ਨੇ ਪੁੱਛਗਿੱਛ ਦੌਰਾਨ ਪੁਲਿਸ ਨੂੰ ਦੱਸਿਆ ਕਿ ਉਸ ਨੇ ਸਿਰਫ਼ ਰਿੰਕੂ ਦਾ ਸਾਥ ਦਿੱਤਾ ਸੀ।
ਇਹ ਵੀ ਪੜ੍ਹੋ : ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਨੇ ਹੜਤਾਲ ਕੀਤੀ ਖਤਮ, DA ਮਾਮਲੇ ‘ਤੇ ਸਰਕਾਰ ਨਾਲ ਬਣੀ ਸਹਿਮਤੀ
ਪੁਲਿਸ ਮੁਤਾਬਕ ਮਨਜੀਤ ਕੌਰ ਲਗਭਗ ਤਿੰਨ ਮਹੀਨਿਆਂ ਦੀ ਗਰਭਵਤੀ ਸੀ। ਜਾਂਚ ਵਿੱਚ ਉਸ ਦੇ ਗਰਭ ਵਿੱਚ ਬੱਚੇ ਨੂੰ ਲੈ ਕੇ ਵਿਵਾਦ ਦਾ ਵੀ ਖੁਲਾਸਾ ਹੋਇਆ ਹੈ। ਹਾਲਾਂਕਿ, ਬੱਚੇ ਦੇ ਪਿਤਾ ਦੀ ਪਛਾਣ ਅਤੇ ਵਿਵਾਦ ਨਾਲ ਜੁੜੇ ਹੋਰ ਤੱਥਾਂ ਦੀ ਪੁਸ਼ਟੀ ਡੀਐਨਏ ਟੈਸਟ ਤੋਂ ਬਾਅਦ ਹੀ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









