ਹੁਸ਼ਿਆਰਪੁਰ ਵਿੱਚ ਅੱਜ ਸਵੇਰੇ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਨੌਜਵਾਨ ਘਰੋਂ ਦੁੱਧ ਲੈ ਕੇ ਵਾਪਸ ਆਪਣੇ ਘਰ ਪਰਤ ਰਿਹਾ ਸੀ। ਮ੍ਰਿਤਕ ਨੌਜਵਾਨ ਦੀ ਉਮਰ ਕਰੀਬ 40 ਸਾਲ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਮੁੱਢਲੀ ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਅਤੇ ਓਵਰਲੋਡ ਲੱਕੜਾਂ ਨਾਲ ਭਰੇ ਟਰੱਕ ਨੇ ਨੌਜਵਾਨ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਉਹ ਟਰੱਕ ਹੇਠਾਂ ਆ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਚਾਲਕ ਵਾਹਨ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ।
ਘਟਨਾ ਤੋਂ ਗੁੱਸੇ ਵਿੱਚ ਆਏ ਇਲਾਕਾ ਵਾਸੀਆਂ ਨੇ ਸੜਕ ’ਤੇ ਜਾਮ ਲਗਾ ਕੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟ ਕੀਤਾ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਇਸ ਰੂਟ ’ਤੇ ਰੋਜ਼ਾਨਾ ਓਵਰਲੋਡ ਲੱਕੜਾਂ ਨਾਲ ਭਰੇ ਟਰੱਕ ਬੇਰੋਕ-ਟੋਕ ਦੌੜਦੇ ਹਨ, ਜਿਸ ਕਾਰਨ ਲੋਕਾਂ ਦੀ ਜਾਨ ਹਮੇਸ਼ਾ ਖ਼ਤਰੇ ਵਿੱਚ ਰਹਿੰਦੀ ਹੈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਹਾਲਾਤ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ : ਅਮਰੀਕਾ ਨੇ 5 ਈਰਾਨੀ ਟੈਂਕਰਾਂ ‘ਤੇ ਕੀਤਾ ਹ/ਮ/ਲਾ, ਈਰਾਨ ਨੇ ਜੌਰਡਨ ‘ਚ ਅਮਰੀਕੀ ਫੌਜੀ ਟਿਕਾਣਿਆਂ ‘ਤੇ ਦਾ/ਗੀ/ਆਂ ਮਿ/ਜ਼ਾਈ/ਲਾਂ
ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਦਕਿ ਟਰੱਕ ਅਤੇ ਉਸਦੇ ਫ਼ਰਾਰ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਸਥਾਨਕ ਲੋਕਾਂ ਨੇ ਮੰਗ ਕੀਤੀ ਹੈ ਕਿ ਓਵਰਲੋਡ ਵਾਹਨਾਂ ਖ਼ਿਲਾਫ਼ ਸਖ਼ਤ ਮੁਹਿੰਮ ਚਲਾਈ ਜਾਵੇ ਤਾਂ ਜੋ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








