ਮੋਹਾਲੀ ਦੇ ਪਿੰਡ ਸਨੇਟਾ ਵਿਚ ਪੁਲਿਸ ਦੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ। ਦੋਵੇਂ ਪਾਸਿਆਂ ਤੋਂ ਫਾਇਰਿੰਗ ਕੀਤੀ ਗਈ ਤੇ ਘਟਨਾ ਮਗਰੋਂ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਜਾਣਕਾਰੀ ਮੁਤਾਬਕ ਮੁਕਾਬਲੇ ਦੌਰਾਨ ਦੋਵੇਂ ਪਾਸੇ ਤੋਂ ਗੋਲੀਆਂ ਚਲੀਆਂ। ਪੁਲਿਸ ਨੇ ਮੌਕੇ ਤੋਂ ਹਥਿਆਰ ਵੀ ਬਰਾਮਦ ਕੀਤੇ ਹਨ।
ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਐੱਸਐੱਸਪੀ ਐੱਸਏਐੱਸ ਨਗਰ ਵਰੁਣ ਸ਼ਰਮਾ ਇਸ ਮਾਮਲੇ ਵਿਚ ਜਾਣਕਾਰੀ ਦੇਣਗੇ। ਪੁਲਿਸ ਦੀ ਅਧਿਕਾਰਕ ਜਾਣਕਾਰੀ ਦੇ ਬਾਅਦ ਹੀ ਮੁਕਾਬਲੇ ਨਾਲ ਜੁੜੀ ਪੂਰੀ ਗੱਲ ਤੇ ਬਰਾਮਦ ਹਥਿਆਰਾਂ ਬਾਰੇ ਪਤਾ ਲੱਗ ਸਕੇਗਾ।
ਇਹ ਵੀ ਪਤਾ ਲੱਗਾ ਹੈ ਕਿ ਪੁਲਿਸ ਦੀ ਜਵਾਬੀ ਕਾਰਵਾਈ ‘ਚ ਗੋਲੀ ਲੱਗਣ ਕਰਨ ਮੁਲਜ਼ਮ ਜ਼ਖਮੀ ਹੋਇਆ ਹੈ। ਮੁਲਜ਼ਮ ਦੀ ਪਛਾਣ ਤਰਨਤਾਰਨ ਦੇ ਗੁਰਦਿੱਤ ਸਿੰਘ ਵਜੋਂ ਹੋਈ ਹੈ। ਮੁਲਜ਼ਮ ਕੋਲੋਂ 3 ਗਲੌਕ ਪਿਸਟਲ ਬਰਾਮਦ ਹੋਏ ਹਨ। ਪੁਲਿਸ ਨੂੰ ਹਥਿਆਰ ਬਾਰਡਰ ਪਾਰ ਤੋਂ ਆਉਣ ਦੀ ਸੂਚਨਾ ਮਿਲੀ ਸੀ ਤੇ ਮੁਲਜ਼ਮ ਨੇ ਫਾਇਰਿੰਗ ਦੀ ਵਾਰਦਾਤ ਨੂੰ ਅੰਜਾਮ ਦੇਣਾ ਸੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








