ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਦਿਆਂ, 5 ਕਿਲੋਗ੍ਰਾਮ ਆਈਸ (ਕ੍ਰਿਸਟਲ ਮੇਥਾਮਫੇਟਾਮਾਈਨ) ਅਤੇ 3 ਆਧੁਨਿਕ ਵਿਦੇਸ਼ੀ ਪਿਸਤੌਲ, ਮੈਗਜ਼ੀਨਾਂ ਸਮੇਤ ਬਰਾਮਦ ਕੀਤੇ ਗਏ।
ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਇਹ ਮਾਡਿਊਲ ਕਥਿਤ ਤੌਰ ‘ਤੇ ਵਿਦੇਸ਼ੀ ਤਸਕਰਾਂ ਨਾਲ ਤਾਲਮੇਲ ਕਰਕੇ ਚਲਾਇਆ ਜਾ ਰਿਹਾ ਸੀ, ਨਸ਼ਿਆਂ ਅਤੇ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਕੇ ਸਾਥੀਆਂ ਰਾਹੀਂ ਅੱਗੇ ਸਪਲਾਈ ਕੀਤੀਆਂ ਜਾਂਦੀਆਂ ਸਨ। ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (#SSOC) ਅੰਮ੍ਰਿਤਸਰ ਐਨ.ਡੀ.ਪੀ.ਐਸ ਅਤੇ ਆਰਮਜ਼ ਐਕਟ ਦੇ ਤਹਿਤ ਐਫ.ਆਈ.ਆਰ ਦਰਜ ਕੀਤੀ ਗਈ ਹੈ। ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਗਿਰੋਹ ਵਿਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਨਾਕੇ ‘ਤੇ ਗੱਡੀ ਨੂੰ ਰੋਕਦੇ ਸਮੇਂ ਤੇਜ਼ ਰਫ਼ਤਾਰ ਬਾਈਕ ਨੇ ASI ਨੂੰ ਮਾ/ਰੀ ਟੱ.ਕ/ਰ, ਹੋਏ ਗੰਭੀਰ ਜ਼ਖਮੀ
ਪੰਜਾਬ ਪੁਲਿਸ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








