ਮੋਹਾਲੀ ਦੇ ਖਰੜ ਇਲਾਕੇ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ‘ਪੰਜਾਬ ਬਚਾਓ ਮਿਸ਼ਨ’ ਰੈਲੀ ਭਲਕੇ ਆਯੋਜਿਤ ਕੀਤੀ ਜਾਵੇਗੀ। ਰੈਲੀ ਦੀਆਂ ਤਿਆਰੀਆਂ ਲਗਭਗ ਪੂਰੀਆਂ ਕਰ ਲਈਆਂ ਗਈਆਂ ਹਨ। ਖਰੜ ਹਲਕਾ ਪ੍ਰਧਾਨ ਰਵਿੰਦਰ ਸਿੰਘ ਖੇੜਾ ਰੈਲੀ ਦੀਆਂ ਤਿਆਰੀਆਂ ਦੀ ਅਗਵਾਈ ਕਰ ਰਹੇ ਹਨ। ਪਾਰਟੀ ਨੇਤਾਵਾਂ ਦਾ ਦਾਅਵਾ ਹੈ ਕਿ ਰੈਲੀ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਪਹੁੰਚਣਗੇ ਤੇ ਸੁਖਬੀਰ ਬਾਦਲ ਨੂੰ ਸੁਣਨਗੇ।
ਖਰੜ ਵਿਖੇ ‘ਗੋਲਡਨ ਮੈਨ’ ਨੇ ਭਲਕੇ ਹੋਣ ਵਾਲੀ ‘ਪੰਜਾਬ ਬਚਾਓ ਰੈਲੀ’ ਲਈ ਲੋਕਾਂ ਨੂੰ ਸੱਦਾ ਦਿੱਤਾ । ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਰੈਲੀ’ ਪਿੰਡ ਪਲਹੇੜੀ ਸਨਟੇਕ ਸਿਟੀ ਦੇ ਸਾਹਮਣੇ ਹੋਵੇਗੀ। ਰੈਲੀ ਨੂੰ ਲੈ ਕੇ ਅਕਾਲੀ ਦਲ ਦੇ ਨੇਤਾਵਾਂ ਤੇ ਵਰਕਰਾਂ ਨੇ ਆਯੋਜਨ ਵਾਲੀ ਥਾਂ ਦਾ ਜਾਇਜ਼ਾ ਲਿਆ। ਖਰੜ ਹਲਕਾ ਪ੍ਰਧਾਨ ਰਵਿੰਦਰ ਸਿੰਘ ਖੇੜਾ ਨੇ ਕਿਹਾ ਕਿ ਰੈਲੀ ਵਿਚ ਪੰਜਾਬ ਨਾਲ ਜੁੜੇ ਕਈ ਅਹਿਮ ਮੁੱਦੇ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਰੈਲੀ ਵਿਚ ਪੰਜਾਬ ਅਕਾਲੀ ਦਲ ਦੀ ਪੂਰੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਰਹੇਗੀ।
ਇਹ ਵੀ ਪੜ੍ਹੋ : ਪੰਜਾਬ ‘ਚ BJP 18 ਸਤੰਬਰ ਤੋਂ ਸ਼ੁਰੂ ਕਰੇਗੀ ਸੂਬਾ-ਪੱਧਰੀ ਯਾਤਰਾ, PM ਮੋਦੀ ਤੇ ਅਮਿਤ ਸ਼ਾਹ ਵੀ ਹੋਣਗੇ ਸ਼ਾਮਲ
ਰਵਿੰਦਰ ਸਿੰਘ ਖੇੜਾ ਨੇ ਕਿਹਾ ਕਿ ਅਕਾਲੀ ਦਲ ਲਗਾਤਾਰ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਸੂਬੇ ਦੇ ਲੋਕ ਮੌਜੂਦਾ ਹਾਲਾਤ ਨੂੰ ਸਮਝ ਰਹੇ ਹਨ ਤੇ ਇਸੇ ਵਜ੍ਹਾ ਤੋਂ ਰੈਲੀ ਵਿਚ ਵੱਡੀ ਗਿਣਤੀ ਵਿਚ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








