ਸਲੋਕ ਮਃ ੩ ॥
ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਚਿ ਹਉਮੈ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਉਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨ ਮਾਹਿ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਨਿ ਮੁਹਿ ਕਾਲੈ ਉਠਿ ਜਾਹਿ ॥੧॥
ਮਨੁੱਖ ਸਤਿਗੁਰੂ ਦੀ ਸੇਵਾ ਤੋਂ ਖੁੰਝ ਕੇ ਅਹੰਕਾਰ ਦੇ ਆਸਰੇ ਕਰਮ ਕਰਦੇ ਹਨ, ਪਰ ਉਹ ਕਰਮ ਉਹਨਾਂ ਦੇ ਆਤਮਾ ਲਈ ਬੰਧਨ ਹੋ ਜਾਂਦੇ ਹਨ, ਸਤਿਗੁਰੂ ਦੀ ਦੱਸੀ ਕਾਰ ਨਾ ਕਰਨ ਕਰ ਕੇ ਉਹਨਾਂ ਨੂੰ ਕਿਤੇ ਥਾ ਨਹੀਂ ਮਿਲਦੀ, ਉਹ ਮਰਦੇ ਹਨ (ਫੇਰ) ਜੰਮਦੇ ਹਨ, (ਸੰਸਾਰ ਵਿਚ) ਆਉਂਦੇ ਹਨ, (ਫੇਰ) ਜਾਂਦੇ ਹਨ; ਸਤਿਗੁਰੂ ਦੀ ਦੱਸੀ ਸੇਵਾ ਤੋਂ ਵਾਂਜੇ ਰਹਿ ਕੇ ਉਹਨਾਂ ਦੇ ਬੋਲ ਭੀ ਫਿੱਕੇ ਹੁੰਦੇ ਹਨ ਤੇ ‘ਨਾਮ’ ਉਹਨਾਂ ਦੇ ਮਨ ਵਿਚ ਵੱਸਦਾ ਨਹੀਂ। ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਕਾਲੇ-ਮੂੰਹ (ਸੰਸਾਰ ਤੋਂ) ਤੁਰ ਜਾਂਦੇ ਹਨ ਤੇ ਜਮਪੁਰੀ ਵਿਚ ਬੱਧੇ ਹੋਏ ਮਾਰ ਖਾਂਦੇ ਹਨ (ਭਾਵ, ਇਸ ਲੋਕ ਵਿਚ ਮੁਕਾਲਖ ਖੱਟਦੇ ਹਨ ਤੇ ਅਗਾਂਹ ਭੀ ਦੁਖੀ ਹੁੰਦੇ ਹਨ)।੧।
Shalok, Third Mehl: Without serving the True Guru, the soul is in the bondage of deeds done in ego. Without serving the True Guru, one finds no place of rest; he dies, and is reincarnated, and continues coming and going. Without serving the True Guru, one’s speech is vapid and insipid; the Naam, the Name of the Lord, does not abide in his mind. O Nanak, without serving the True Guru, they are bound and beaten in the City of Death; they arise and depart with blackened faces. ||1||







