ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਭਗਤ ਚੁੰਨੀ ਲਾਲ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਨੇ 93 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਸ਼ਾਮ 5 ਵਜੇ ਬਸਤੀ ਸ਼ੇਖ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ। ਭਾਜਪਾ ਨੇਤਾ ਸ਼ੀਤਲ ਅੰਗੁਰਾਲ ਨੇ ਉਨ੍ਹਾਂ ਦੇ ਦੇਹਾਂਤ ‘ਤੇ ਸੋਗ ਪ੍ਰਗਟਾਇਆ। ਪੰਜਾਬ ‘ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਕਾਲਜਾਂ ਤੇ ਦਫ਼ਤਰਾਂ ‘ਚ ਵੀ ਅੱਧੇ ਦਿਨ ਦੀ ਛੁੱਟੀ ਹੋਵੇਗੀ। ਭਗਤ ਚੁੰਨੀ ਲਾਲ ਨੂੰ ਸ਼ਰਧਾਂਜਲੀ ਵਜੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਭਗਤ ਚੁੰਨੀ ਲਾਲ ਅਕਾਲੀ-ਭਾਜਪਾ ਗਠਜੋੜ ਵਾਲੀ ਸਰਕਾਰ ਵਿਚ ਕੈਬਨਿਟ ਮੰਤਰੀ ਰਹੇ। ਉਨ੍ਹਾਂ ਦਾ ਜਨਮ 1 ਦਸੰਬਰ 1932 ਨੂੰ ਸਿਆਲਕੋਟ (ਮੌਜੂਦਾ ਪਾਕਿਸਤਾਨ) ਵਿਚ ਹੋਇਆ ਸੀ। ਭਾਰਤ-ਪਾਕਿਸਤਾਨ ਵੰਡ ਦੇ ਬਾਅਦ ਉਨ੍ਹਾਂ ਦਾ ਪਰਿਵਾਰ ਜਲੰਧਰ ਵਿਚ ਆ ਕੇ ਵਸ ਗਿਆ ਸੀ। ਉਨ੍ਹਾਂ ਦਾ ਸਪੋਰਟਸ ਗੁੱਡਸ ਦੇ ਨਿਰਯਾਤ ਦਾ ਕਾਰੋਬਾਰ ਸੀ। ਭਗਤ ਚੁੰਨੀ ਲਾਲ ਦੇ ਚਾਰ ਪੁੱਤ ਤੇ ਚਾਰ ਧੀਆਂ ਹਨ। ਉਹ ਜਲੰਧਰ ਪੱਛਮ ਦੀ ਸਿਆਸਤ ਵਿਚ ਲੰਬੇ ਸਮੇਂ ਤੋਂ ਮੁੱਖ ਚਿਹਰਾ ਰਹੇ। ਉਨ੍ਹਾਂ ਨੇ 1997 ਵਿਚ ਪਹਿਲੀ ਵਾਰ ਚੋਣਾਂ ਜਿੱਤੀਆਂ ਸਨ ਤੇ ਵਿਧਾਨ ਸਭਾ ਪਹੁੰਚੇ ਸਨ। 2017 ਵਿਚ ਉਨ੍ਹਾਂ ਨੇ ਸਿਆਸਤ ਤੋਂ ਸੰਨਿਆਸ ਲੈ ਲਿਆ ਸੀ।

ਸਿਆਸੀ ਸਫਰ ਦੀ ਸ਼ੁਰੂਆਤ ਵਿਚ ਭਗਤ ਚੁੰਨੀ ਲਾਲ ਨੇ 1985 ਵਿਚ ਜਲੰਧਰ ਦੱਖਣ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ। ਹਾਲਾਂਕਿ ਇਸ ਚੋਣ ਵਿਚ ਉਨ੍ਹਾਂ ਨੂੰ ਸਫਲਤਾ ਨਹੀਂ ਮਿਲੀ। ਬਾਅਦ ਵਿਚ ਉਹ ਭਾਜਪਾ ਵਿਚ ਸ਼ਾਮਲ ਹੋ ਗਏ। 1997 ਵਿਚ ਉਨ੍ਹਾਂ ਨੇ ਜਲੰਧਰ ਦੱਖਣ ਸੀਟ ਤੋਂ ਪਹਿਲੀ ਵਾਰ ਚੋਣ ਜਿੱਤੀ ਤੇ ਪੰਜਾਬ ਵਿਧਾਨ ਸਭਾ ਪਹੁੰਚੇ।
2007 ਵਿਚ ਉਹ ਇਸੇ ਸੀਟ ਤੋਂ ਦੂਜੀ ਵਾਰ ਵਿਧਾਇਕ ਚੁਣੇ ਗਏ। 2012 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਨੇ ਭਾਜਪਾ ਉਮੀਦਵਾਰ ਵਜੋਂ ਜਲੰਧਰ ਪੱਛਮ ਤੋਂ ਚੋਣ ਲੜੀ ਤੇ ਫਿਰ ਜਿੱਤ ਦਰਜ ਕੀਤੀ। ਆਪਣੇ ਸਿਆਸੀ ਕਰੀਅਰ ਦੌਰਾਨ ਭਗਤ ਚੁੰਨੀ ਲਾਲ ਨੇ ਕਈ ਅਹਿਮ ਅਹੁਦਿਆਂ ਦੀ ਜ਼ਿੰਮੇਵਾਰੀ ਸੰਭਾਲੀ। 2011 ਵਿਚ ਸਤਪਾਲ ਗੋਸਾਈਂ ਦੇ ਅਸਤੀਫੇ ਮਗਰੋਂ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦਾ ਡਿਪਟੀ ਸਪੀਕਰ ਵੀ ਚੁਣਿਆ ਗਿਆ।
ਇਹ ਵੀ ਪੜ੍ਹੋ : ਅੱਜ ਸਵੇਰੇ 9 ਤੋਂ 5 ਵਜੇ ਤੱਕ ਬੰਦ ਰਹਿਣਗੇ ਜਲੰਧਰ ਦੇ ਬਾਜ਼ਾਰ, ਜਾਣੋ ਕੀ ਖੁੱਲ੍ਹਾ ਰਹੇਗਾ ਤੇ ਕੀ ਬੰਦ
2012 ਤੋਂ 2017 ਤੱਕ ਉਹ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਰਹੇ। ਇਸ ਦੌਰਾਨ ਉਨ੍ਹਾਂ ਨੇ ਲੋਕਲ ਬਾਡੀਜ਼, ਚਕਿਤਸਾ, ਸਿੱਖਿਆ ਤੇ ਖੋਜ, ਕਿਰਤ ਤੇ ਜੰਗਲਾਤ ਮੰਤਰਾਲਿਆਂ ਦਾ ਕਾਰਜਭਾਰ ਸੰਭਾਲਿਆ। ਇਸ ਤੋਂਇਲਾਵਾ 2012 ਤੋਂ 2017 ਤੱਕ ਉਹ ਪੰਜਾਬ ਵਿਧਾਨ ਸਭਾ ਵਿਚ ਭਾਜਪਾ ਵਿਧਾਇਕ ਦਲ ਦੇ ਨੇਤਾ ਵੀ ਰਹੇ। ਇਸ ਦੇ ਬਾਅਦ ਉਨ੍ਹਾਂ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਫੈਸਲਾ ਲਿਆ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








