ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ ਦੀ ਜਗ੍ਹਾ ਸਚਿਨ ਪਾਇਲਟ ਨੂੰ ਪੰਜਾਬ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਹੈ। ਉਨ੍ਹਾਂ ਨੇ ਇਕ ਇੰਟਰਵਿਊ ਵਿਚ ਪੰਜਾਬ ਵਿਚ ਕਾਂਗਰਸ ਦੇ ਕੰਮਕਾਜ ਤੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਕਾਰਜ ਯੋਜਨਾ ਨਾਲ ਜੁੜੇ ਕਈ ਮੁੱਦਿਆਂ ‘ਤੇ ਗੱਲਬਾਤ ਕੀਤੀ।
ਇਸ ਦੌਰਾਨ ਸਚਿਨ ਪਾਇਲਟ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਕਾਂਗਰਸ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ। ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ ਤੇ ਪੰਜਾਬ ‘ਚ ਇੱਕਜੁੱਟ ਹੋ ਕੇ ਚੋਣ ਲੜਾਂਗੇ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਬਹੁਮਤ ਤੋਂ ਬਾਅਦ ਹੀ ਰੋਲ ਤੈਅ ਹੋਣਗੇ ।
ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਲਗਭਗ ਸਾਰੇ ਨੇਤਾਵਾਂ ਦੇ ਸੰਪਰਕ ਵਿਚ ਹਾਂ। ਦਰਅਸਲ ਮੈਂ ਦਿੱਲੀ ਵਿਚ ਉਨ੍ਹਾਂ ਵਿਚੋਂ ਕਈਆਂ ਨਾਲ ਮਿਲ ਚੁੱਕਾ ਹੈ ਤੇ ਜਿਨ੍ਹਾਂ ਨੂੰ ਵੀ ਮੈਂ ਮਿਲਿਆ ਉਨ੍ਹਾਂ ਸਾਰਿਆਂ ਨੇ ਮੈਨੂੰ ਭਰੋਸਾ ਦਿਵਾਇਆ ਹੈ ਕਿ ਉਹ ਇਕਜੁੱਟ ਹੋ ਕੇ, ਮਿਲ ਕੇ ਤੇ ਇਕ ਹੀ ਟੀਚੇ ਦੇ ਨਾਲ ਕਾਂਗਰਸ ਨੂੰ ਸੱਤਾ ਵਿਚ ਵਿਚ ਵਾਪਸ ਲਿਆਉਣ ਲਈ ਕੰਮ ਕਰਨਗੇ। ਮੈਨੂੰ ਪੂਰਾ ਭਰੋਸਾ ਹੈ ਕਿ ਸਾਰੇ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਮਿਲ ਕੇ ਕੰਮ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦਾ ਦੇ.ਹਾਂ/ਤ, ਸ਼ਰਧਾਂਜਲੀ ਵਜੋਂ ਕਾਲਜਾਂ ਤੇ ਦਫਤਰਾਂ ‘ਚ ਹੋਵੇਗੀ ਅੱਧੇ ਦਿਨ ਦੀ ਛੁੱਟੀ
ਰਾਹੁਲ ਗਾਂਧੀ ਜੀ ਜਲਦ ਹੀ ਪੰਜਾਬ ਆਉਣ ਦੀ ਯੋਜਨਾ ਬਣਾ ਰਹੇ ਹਨ। ਮੈਂ ਪੰਜਾਬ ਦੀ ਲੀਡਰਸ਼ਿਪ ਦੇ ਨਾਲ ਪ੍ਰੋਗਰਾਮ ਦੇ ਸਰੂਪ ਨੂੰ ਲੈ ਕੇ ਗੱਲਬਾਤ ਕਰ ਰਿਹਾ ਹਾਂ। ਰਾਹੁਲ ਜੀ, ਪ੍ਰਿਯੰਕਾ ਜੀ ਤੇ ਖੜਗੇ ਜੀ ਚੋਣ ਪ੍ਰਚਾਰ ਦੀ ਅਗਵਾਈ ਕਰਨਗੇ। ਅਸੀਂ ਸਾਰੇ ਵੋਟਰਾਂ ਤੱਕ ਪਹੁੰਚਣ ਦੇ ਉਨ੍ਹਾਂ ਦੀਆਂ ਕੋਸ਼ਿਸ਼ਾਂ ਵਿਚ ਸਹਿਯੋਗ ਕਰਾਂਗੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








