ਮੋਹਾਲੀ ਦੇ ਜ਼ੀਰਕਪੁਰ ਵਿਚ ਵਾਰਦਾਤ ਵਾਪਰੀ ਹੈ ਜਿਥੇ ਦਿਵਿਆਂਗ ਵਿਅਕਤੀ ਨਾਲ ਸਨੈਚਿੰਗ ਹੋਈ ਹੈ। ਮਹਿਜ਼ 2 ਸੈਕੰਡ ਵਿਚ 2 ਨੌਜਵਾਨਾਂ ਨੇ ਦਿਵਿਆਂਗ ਤੋਂ ਪਰਸ ਤੇ ਫੋਨ ਖੋਹ ਲਿਆ। ਪੀੜਤ ਨੇ ਪੁਲਿਸ ਨੂੰ ਸ਼ਿਕਾਇਤ ਦੇ ਕੇ ਨੌਜਵਾਨਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।
ਪੀੜਤ ਇਨਕਲੇਵ ਵਾਸੀ ਸੁਰਿੰਦਰ ਪਾਲ ਨੇ ਦੱਸਿਆ ਕਿ ਜਰਨੈਲ ਇਨਕਲੇਵ ਵਿਚ ਉਸ ਦਾ ਇੰਸਟੀਚਿਊਟ ਹੈ। ਉਹ ਘਰ ਤੋਂ ਇੰਸਟੀਚਿਊਟ ਲਈ ਨਿਕਲਿਆ ਸੀ। ਕੁਝ ਹੀ ਦੂਰੀ ‘ਤੇ ਪਹੁੰਚਿਆ ਸੀ ਕਿ ਪਿੱਛੇ ਤੋਂ ਬਾਈਕ ‘ਤੇ 2 ਨੌਜਵਾਨ ਆਏ। ਇਸ ਤੋਂ ਪਹਿਲਾਂ ਕਿ ਉਹ ਕੁਝ ਸਮਝ ਪਾਉਂਦੇ, ਨੌਜਵਾਨਾਂ ਨੇ ਉਨ੍ਹਾਂ ਦੇ ਹੱਥੋਂ ਪਰਸ ਖੋਹ ਲਿਆ।
ਸੁਰਿੰਦਰ ਪਾਲ ਨੇ ਦੱਸਿਆ ਕਿ ਪਰਸ ਵਿਚ ਲਗਭਗ 5 ਹਜ਼ਾਰ ਕੈਸ਼, ਕ੍ਰੈਡਿਟ ਕਾਰਡ, ਮੋਬਾਈਲ ਫੋਨ, ਆਈਡੀ ਕਾਰਡ ਤੇ ਹੋਰ ਜ਼ਰੂਰੀ ਦਸਤਾਵੇਜ਼ ਸਨ। ਪੀੜਤ ਨੇ ਦੱਸਿਆ ਕਿ ਉਹ ਦਿਵਿਆਂਗ ਹੈ ਤੇ ਚੱਲਣ ਵਿਚ ਪ੍ਰੇਸ਼ਾਨੀ ਹੁੰਦੀ ਹੈ। ਅਚਾਨਕ ਹੋਈ ਸਨੈਚਿੰਗ ਦੇ ਬਾਅਦ ਉਨ੍ਹਾਂ ਨੇ ਮੁਲਜ਼ਮਾਂ ਦਾ ਪਿੱਛਾ ਕਰਨ ਦੀ ਵੀ ਕੋਸ਼ਿਸ਼ ਨਹੀਂ ਕੀਤੀ।
ਇਹ ਵੀ ਪੜ੍ਹੋ : ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਲਾਕੇ ਵਿਚ ਸਨੈਚਿੰਗ ਦੀਆਂ ਘਟਨਾਵਾਂ ਨਾਲ ਲੋਕਾਂ ਵਿਚ ਡਰ ਵਧ ਰਿਹਾ ਹੈ। ਉਨ੍ਹਾਂ ਨੇ ਪੁਲਿਸ ਤੋਂ ਪਾਲਮ ਇਨਕਲੇਵ ਤੇ ਆਸ-ਪਾਸ ਦੇ ਇਲਾਕਿਆਂ ਵਿਚ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਨਾਲ ਹੀ ਘਟਨਾ ਵਾਲੀ ਥਾਂ ਤੇ ਮੁਲਜ਼ਮਾਂ ਦੇ ਭੱਜਣ ਵਾਲੇ ਰਸਤਿਆਂ ‘ਤੇ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲ ਕੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਮੰਗ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








