ਅੱਜ ਅੰਮ੍ਰਿਤਸਰ ਸ਼ਹਿਰ ਵਿਚ SC ਭਾਈਚਾਰੇ ਵੱਲੋਂ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਭੰਡਾਰੀ ਪੁਲ ਜਾਮ ਕੀਤਾ ਜਾਵੇਗਾ। ਲਗਾਤਾਰ SC ਭਾਈਚਾਰੇ ਦਾ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਿਛਲੇ ਦਿਨੀਂ ਡਾ. ਅੰਬੇਦਕਰ ਦੀ ਮੂਰਤੀ ਦੇ ਨਾਲ ਛੇੜਛਾੜ ਕੀਤੀ ਗਈ ਸੀ ਤੇ ਉਸੇ ਦੇ ਰੋਸ ਵਜੋਂ ਪਹਿਲਾਂ ਲੁਧਿਆਣਾ, ਫਿਰ ਜਲੰਧਰ ਤੇ ਅੱਜ ਅੰਮ੍ਰਿਤਸਰ ਵਿਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਸਣੇ ਅੰਮ੍ਰਿਤਸਰ ਸ਼ਹਿਰ ਵਿਚ ਡਾ. ਅੰਬੇਦਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿਚ SC ਭਾਈਚਾਰੇ ਤੇ ਦਲਿਤ ਭਾਈਚਾਰੇ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਅੰਮ੍ਰਿਤਸਰ ਵਿਚ ਭੰਡਾਰੀ ਪੁਲ ਨੂੰ 3 ਘੰਟੇ ਲਈ ਜਾਮ ਕੀਤਾ ਜਾਵੇਗਾ। ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਪੁਲ ‘ਤੇ ਆਵਾਜਾਈ ਰੋਕ ਕੇ ਵਿਰੋਧ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ
ਜਥੇਬੰਦੀਆਂ ਦੀ ਮੰਗ ਹੈ ਕਿ ਡਾ. ਅੰਬੇਦਕਰ ਦੀ ਮੂਰਤੀ ਨਾਲ ਛੇੜਛਾੜ ਕਰਨ ਵਾਲੇ ਅਸਲ ਦੋਸ਼ੀਆਂ ਤੇ ਇਸ ਦੇ ਪਿੱਛੇ ਦੀ ਸਾਜਿਸ਼ ਨੂੰ ਬੇਨਕਾਬ ਕਰਕੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਪ੍ਰਦਰਸ਼ਨਕਾਰੀਆਂ ਵੱਲੋਂ ਆਮ ਜਨਤਾ ਦੀ ਸਹੂਲਤ ਲਈ ਹਸਪਤਾਲ, ਮੈਡੀਕਲ ਸਟੋਰ, ਸਕੂਲ, ਕਾਲਜਾਂ ਨੂੰ ਇਸ ਬੰਦ ਤੋਂ ਮੁਕਤ ਰੱਖਿਆ ਗਿਆ ਹੈ ਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਲਈ ਪੁਲਿਸ ਵੱਲੋਂ ਚੌਕਾਂ ‘ਤੇ ਤੇ ਸੰਵੇਦਨਸ਼ੀਲ ਥਾਵਾਂ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਅੰਮ੍ਰਿਤਸਰ ਵਿਚ ਅੱਜ ਬੰਦ ਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ ਤੇ ਭੰਡਾਰੀ ਪੁਲ ‘ਤੇ ਜਾਮ ਲੱਗ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








