ਪੰਜਾਬ ਸਰਕਾਰ ਵੱਲੋਂ ਸ਼ਨੀਵਾਰ ਯਾਨੀ 12 ਸਤੰਬਰ ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਇਸ ਦਿਨ ਸਕੂਲ, ਕਾਲਜ ਤੇ ਹੋਰ ਵਿੱਦਿਅਕ ਅਦਾਰੇ ਬੰਦ ਰਹਿਣਗੇ।
ਇਹ ਵੀ ਪੜ੍ਹੋ : ਅੱਜ ਅੰਮ੍ਰਿਤਸਰ ਸ਼ਹਿਰ ‘ਚ SC ਭਾਈਚਾਰੇ ਦਾ ਵੱਡਾ ਪ੍ਰਦਰਸ਼ਨ, ਭੰਡਾਰੀ ਪੁੱਲ ਜਾਮ ਕਰਨਗੇ ਪ੍ਰਦਰਸ਼ਨਕਾਰੀ
ਇਸ ਛੁੱਟੀ ਦਾ ਐਲਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਮਹਾਉਤਸਵ ਨੂੰ ਧਿਆਨ ਵਿਚ ਰੱਖਦੇ ਹੋਏ ਕੀਤਾ ਗਿਆ ਹੈ। ਮੁੱਖ ਸਕੱਤਰੇਤ ਪੰਜਾਬ ਕੇ ਪੀ. ਸਿਨ੍ਹਾ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਮੁਤਾਬਕ ਇਸ ਦਿਨ ਸਰਕਾਰੀ ਦਫਤਰ, ਬੋਰਡ ਕਾਰਪੋਰੇਸ਼ਨ ਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ। ਵਿਦਿਆਰਥੀਆਂ ਦੀਆਂ ਮੌਜਾਂ ਲੱਗ ਗਈਆਂ ਹਨ ਕਿਉਂਕਿ 12 ਸਤੰਬਰ ਸ਼ਨੀਵਾਰ ਨੂੰ ਆ ਰਿਹਾ ਹੈ ਤੇ 13 ਸਤੰਬਰ ਨੂੰ ਐਤਵਾਰ ਹੋਣ ਕਰਕੇ ਵਿਦਿਆਰਥੀਆਂ ਨੂੰ 2 ਛੁੱਟੀਆਂ ਇਕੱਠੀਆਂ ਆ ਗਈਆਂ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








